ਨਾਜਾਇਜ਼ ਅਸਲੇ ਸਣੇ ਇਕ ਵਿਅਕਤੀ ਗ੍ਰਿਫ਼ਤਾਰ
ਨਾਜਾਇਜ਼ ਅਸਲੇ ਸਣੇ ਇੱਕ ਵਿਅਕਤੀ ਗ੍ਰਿਫ਼ਤਾਰ
Publish Date: Mon, 11 May 2026 07:39 PM (IST)
Updated Date: Tue, 12 May 2026 04:12 AM (IST)
ਸੁਸ਼ੀਲ ਵਰਮਾ, ਪੰਜਾਬੀ ਜਾਗਰਣ, ਰਾਏਕੋਟ : ਥਾਣਾ ਸਦਰ ਰਾਏਕੋਟ ਅਧੀਨ ਪੈਂਦੀ ਪੁਲਿਸ ਚੌਕੀ ਲੋਹਟਬੱਦੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕਰ ਕੇ ਉਸ ਦੇ ਖ਼ਿਲਾਫ਼ ਆਰਮਜ਼ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਏਐੱਸਆਈ ਬੂਟਾ ਖਾਂ ਪੁਲਿਸ ਪਾਰਟੀ ਸਮੇਤ ਸਰਕਾਰੀ ਗੱਡੀ ਵਿੱਚ ਇਲਾਕਾ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਲਈ ਬੱਸ ਅੱਡਾ ਪਿੰਡ ਲੋਹਟਬੱਦੀ ਵਿਖੇ ਮੌਜੂਦ ਸਨ। ਇਸੇ ਦੌਰਾਨ ਸ਼ਾਮ ਕਰੀਬ 8:05 ਵਜੇ ਮੁਖ਼ਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਰਾਜਵਿੰਦਰ ਸਿੰਘ ਉਰਫ਼ ਰਾਜੂ ਪੁੱਤਰ ਹਰਦਿਆਲ ਸਿੰਘ ਵਾਸੀ ਰਛੀਨ, ਥਾਣਾ ਸਦਰ ਰਾਏਕੋਟ ਕੋਲ ਨਾਜਾਇਜ਼ ਅਸਲਾ ਹੈ ਅਤੇ ਉਹ ਕਿਸੇ ਗੰਭੀਰ ਵਾਰਦਾਤ ਨੂੰ ਅੰਜਾਮ ਦੇ ਸਕਦਾ ਹੈ। ਮੁਖ਼ਬਰ ਨੇ ਦੱਸਿਆ ਕਿ ਉਕਤ ਵਿਅਕਤੀ ਪਿੰਡ ਲੋਹਟਬੱਦੀ ਤੋਂ ਕਲਸੀਆਂ ਨੂੰ ਜਾਣ ਵਾਲੇ ਰਸਤੇ ਵਿੱਚ ਸਥਿਤ ਕ੍ਰਿਸਟਲ ਪੈਲੇਸ ਦੇ ਕੋਲ ਡਰੇਨ (ਨਾਲੇ) ਕੋਲ ਖੜ੍ਹਾ ਹੈ। ਜਿਸ ਤੇ ਪੁਲਿਸ ਪਾਰਟੀ ਛਾਪਾਮਾਰੀ ਦੌਰਾਨ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ।