ਜੀਐੱਸ ਖੱਟੜਾ, ਪਾਇਲ : ਪਿੰਡ ਚੀਮਾ ਵਿਖੇ ਇਕ ਵਿਅਕਤੀ ਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਮਾਰੀ ਦੀ ਲਪੇਟ 'ਚ ਆ ਗਿਆ ਹੈ। ਸਿਹਤ ਵਿਭਾਗ ਵੱਲੋਂ ਪਰਿਵਾਰ ਨੂੰ ਘਰ 'ਚ ਹੀ ਇਕਾਂਤਵਾਸ ਕੀਤਾ ਗਿਆ। ਸਿਹਤ ਵਿਭਾਗ ਦੇ ਇੰਸਪੈਕਟਰ ਡਾ. ਸ਼ਿੰਗਾਰਾ ਸਿੰਘ ਮੁੱਲਾਂਪੁਰ ਤੇ ਪੁਲਿਸ ਸਾਂਝ ਕੇਂਦਰ ਦੇ ਇੰਚਾਰਜ ਰਾਓਵਰਿੰਦਰ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਜਿਹੀ ਭਿਆਨਕ ਮਹਾਮਾਰੀ ਤੋਂ ਪੀੜਤ 40 ਸਾਲਾ ਵਿਅਕਤੀ ਕੋਹਾੜਾ ਨੇੜੇ ਸਾਹਨੇਵਾਲ 'ਚ ਇਕ ਪ੍ਰਰਾਈਵੇਟ ਹਸਪਤਾਲ 'ਚ ਨੌਕਰੀ ਕਰਦਾ ਹੈ। ਜਿਸ ਨੂੰ ਡਾਕਟਰਾਂ ਦੀ ਟੀਮ ਵੱਲੋਂ ਅੱਜ ਸਿਵਲ ਹਸਪਤਾਲ ਲੁਧਿਆਣਾ 'ਚ ਦਾਖ਼ਲ ਕੀਤਾ ਗਿਆ ਹੈ। ਕੋਰੋਨਾ ਪੀੜਤ ਦੀ ਪਤਨੀ, 2 ਬੱਚੇ ਤੇ ਨਾਲ ਰਹਿ ਰਹੀ ਭਾਣਜੀ ਦੇ ਵੀ ਅੱਜ ਸੈਂਪਲ ਲਏ ਗਏ ਹਨ ਤੇ ਉਨ੍ਹਾਂ ਨੂੰ ਰਿਪੋਰਟ ਆਉਣ ਤਕ ਘਰ ਦੇ ਅੰਦਰ ਹੀ ਇਕਾਂਤਵਾਸ ਕਰ ਦਿੱਤਾ ਗਿਆ ਹੈ।