ਸੁਖਦੇਵ ਗਰਗ, ਜਗਰਾਓਂ : ਸਥਾਨਕ ਹਲਕੇ ਤੋਂ ਅਕਾਲੀ ਦਲ ਦੀ ਟਿਕਟ 'ਤੇ ਚੋਣ ਲੜਨ ਜਾ ਰਹੇ ਸਾਬਕਾ ਵਿਧਾਇਕ ਐੱਸਆਰ ਕਲੇਰ ਦਾ ਬੁੱਧਵਾਰ ਨੂੰ ਜਥੇਬੰਦੀਆਂ ਨੇ ਸਨਮਾਨ ਕੀਤਾ। ਸਥਾਨਕ ਗੁਰਦੁਆਰਾ ਭਜਨਗੜ੍ਹ ਵਿਖੇ ਕਲੇਰ ਦਾ ਸਨਮਾਨ ਕਰਦਿਆਂ ਮੁੱਖ ਪ੍ਰਬੰਧਕ ਗੁਰਪ੍ਰਰੀਤ ਸਿੰਘ ਭਜਨਗੜ੍ਹ, ਕੁਲਬੀਰ ਸਿੰਘ ਸਰਨਾ, ਬਲਵਿੰਦਰ ਸਿੰਘ ਮੱਕੜ, ਤਰਲੋਕ ਸਿੰਘ ਸਿਡਾਣਾ, ਯੂਥ ਅਕਾਲੀ ਦਲ ਦੇ ਆਗੂ ਦੀਪਇੰਦਰ ਭੰਡਾਰੀ, ਹਰਦੇਵ ਸਿੰਘ ਬੌਬੀ, ਗਗਨਦੀਪ ਸਿੰਘ ਸਰਨਾ, ਨਰਿੰਦਰ ਸਿੰਘ ਮਿਗਲਾਨੀ, ਅਮਰਜੀਤ ਸਿੰਘ ਉਬਰਾਏ, ਭਾਈ ਤਰਲੋਕ ਸਿੰਘ ਸਮੇਤ ਹੋਰ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਲੇਰ ਨੂੰ ਟਿਕਟ ਦੇਣ ਦਾ ਫ਼ੈਸਲੇ ਦੀ ਜ਼ਿਹਨੀ ਸ਼ਲਾਘਾ ਕੀਤੀ ਘੱਟ ਹੈ। ਉਨਾਂ੍ਹ ਕਲੇਰ ਵੱਲੋਂ ਆਪਣੇ ਪਿਛਲੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਦਾ ਜ਼ਿਕਰ ਕਰਦਿਆਂ ਉਮੀਦ ਜਿਤਾਈ ਕਿ ਉਹ ਮੁੜ ਜਿੱਤ ਪ੍ਰਰਾਪਤ ਕਰ ਕੇ ਹਲਕੇ ਦੀ ਸੇਵਾ ਪੂਰੀ ਤਨਦੇਹੀ ਨਾਲ ਕਰਨਗੇ। ਇਸ ਮੌਕੇ ਕਲੇਰ ਨੇ ਜਥੇਬੰਦੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੇ ਮਾਣ ਅਤੇ ਸੰਗਤਾਂ ਵੱਲੋਂ ਦਿੱਤੇ ਪਿਆਰ ਸਤਿਕਾਰ ਦੇ ਲਈ ਹਮੇਸ਼ਾ ਰਿਣੀ ਰਹਿਣਗੇ। ਉਨਾਂ੍ਹ ਕਿਹਾ ਕਿ ਚੋਣਾਂ ਵਿਚ ਗੁਰੂ ਦੇ ਆਸ਼ੀਰਵਾਦ ਅਤੇ ਸੰਗਤਾਂ ਦੇ ਸਹਿਯੋਗ ਨਾਲ ਜਿੱਤ ਪ੍ਰਰਾਪਤ ਕਰ ਕੇ ਹਲਕੇ ਦੀ ਸੇਵਾ ਪੂਰੀ ਤਨਦੇਹੀ ਨਾਲ ਕਰਨਗੇ।