ਖੂਨਦਾਨ ਮਹਾਦਾਨ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਨੇ : ਸੋਖੀ
ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਤੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ
Publish Date: Sun, 10 May 2026 08:26 PM (IST)
Updated Date: Mon, 11 May 2026 04:15 AM (IST)

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਤੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਾਇਆ --- ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ ਏਕਜੋਤ ਯੂਥ ਵੈਲਫੇਅਰ ਸੋਸਾਇਟੀ ਵੱਲੋਂ ਅੱਜ ਸੰਸਥਾ ਦੇ ਪ੍ਰਧਾਨ ਅਨਿਲ ਕੁਮਾਰ ਅਤੇ ਚੇਅਰਮੈਨ ਪਵਿੱਤਰ ਸਿੰਘ ਸਿੱਧੂ ਦੀ ਅਗਵਾਈ ਹੇਠ ਰਾਮਗੜ੍ਹੀਆ ਮਿਸਲ ਦੇ ਬਾਨੀ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਖੂਨਦਾਨ ਤੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਹ ਕੈਂਪ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਇੰਚਾਰਜ ਜਗਬੀਰ ਸਿੰਘ ਸੋਖੀ ਦੇ ਸੋਖੀ ਰੋਡ ਸਥਿਤ ਦਫਤਰ ਵਿੱਚ ਲਗਾਇਆ ਗਿਆ। ਜਿਸ ਵਿੱਚ ਖੂਨਦਾਨ ਕੈੰਪ, ਫਿਜੀਓਥੇਰੇਪੀ, ਜਨਰਲ ਹੇਲਥ ਚੈਕਅਪ ਅਤੇ ਅੱਖਾਂ ਦੀ ਜਾਂਚ ਦਾ ਕੈੰਪ ਲਗਾਇਆ ਗਿਆ। ਇਸ ਕੈਂਪ ਵਿੱਚ ਲਗਭਗ ਪਰੋਲਾਈਫ ਹਸਪਤਾਲ ਦੇ ਮਾਹਿਰ ਡਾਕਟਰਾਂ ਅਤੇ ਟੀਮ ਦਾ 500 ਤੋਂ ਵੱਧ ਲੋਕਾਂ ਨੇ ਪੁੱਜ ਕੇ ਵੱਖ-ਵੱਖ ਸਿਹਤ ਸਹੂਲਤਾਂ ਦਾ ਲਾਭ ਲਿਆ। ਸੋਖੀ ਨੇ ਏਕ ਜੋਤ ਯੂਥ ਵੈਲਫੇਅਰ ਸੋਸਾਇਟੀ ਦੀ ਸਲਾਘਾ ਕਰਦੇ ਹੋਏ ਕਿਹਾ ਕਿ ਖੂਨਦਾਨ ਕਰਨਾ ਇਕ ਬਹੁਤ ਵੱਡਾ ਪੁੰਨ ਦਾ ਕੰਮ ਹੁੰਦਾ ਹੈ, ਜਿਸ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਇਲਾਕਾ ਪਛੜਿਆ ਹੋਇਆ ਹੈ ਅਤੇ ਇੱਥੇ ਬਹੁਤ ਸਾਰੇ ਪ੍ਰੀਵਾਰ ਇਹੋ ਜਿਹੇ ਹਨ, ਜੋ ਕਿ ਬਿਮਾਰ ਹੋਣ ਤੇ ਡਾਕਟਰੀ ਖਰਚਾ ਚੁੱਕਣ ਚ ਅਸਮਰਥ ਹਨ, ਇਸ ਲਈ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਦੇ ਨਾਲ ਨਾਲ ਮੁਫਤ ਟੈਸਟ ਅਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ ਹਨ। ਜੋ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਨੂੰ ਸੱਚੀ ਸ਼ਰਧਾਂਜਲੀ ਹੈ। ਉਨ੍ਹਾਂ ਕਿਹਾ ਕਿ ਇਹ ਦਫਤਰ ਪਹਿਲਾਂ ਦੀ ਤਰਾਂ ਸਵੇਰ ਤੋਂ ਰਾਤ ਤੱਕ ਖੁੱਲਾ ਰਹੇਗਾ ਅਤੇ ਇਲਾਕਾ ਨਿਵਾਸੀਆ ਦੇ ਕੰਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੇਰੇ ਹਲਕੇ ਆਤਮ ਨਗਰ ਦੇ ਵਸਨੀਕ ਮੇਰੇ ਪਰਿਵਾਰ ਵਾਂਗ ਹਨ ਅਤੇ ਉਨ੍ਹਾਂ ਲਈ ਸੋਖੀ ਪਰਿਵਾਰ 24 ਘੰਟੇ ਹਾਜਰ ਹੈ। ਇਸ ਮੌਕੇ ਤੇ ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ, ਕੌਂਸਲਰ ਕਮਲ ਅਰੋੜਾ, ਡਾ. ਹਿਤੇਸ਼ ਇੰਦਰ ਸਿੰਘ ਗਰੇਵਾਲ, ਡਾ. ਹਰਪਾਲ ਸਿੰਘ ਕੋਹਲੀ, ਤੇਜਾ ਸਿੰਘ ਖਾਲਸਾ, ਮਾਸਟਰ ਰਣਜੀਤ ਸਿੰਘ, ਜਥੇਦਾਰ ਕੁਲਦੀਪ ਸਿੰਘ ਖਾਲਸਾ, ਨੇਕ ਸਿੰਘ ਸੇਖੇਵਾਲ ਆਦਿ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸੋਖੀ ਅਤੇ ਇਕਜੋਤ ਯੂਥ ਵੈਲਫੇਅਰ ਸੁਸਾਇਟੀ ਵਲੋਂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ ਅਤੇ ਲੋਕ ਹਿੱਤ ਇਹੋ ਜਿਹੇ ਕੈਂਪ ਲਗਦੇ ਰਹਿਣੇ ਚਾਹੀਦੇ ਹਨ। ਉਨ੍ਹਾਂ ਹੋਰ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਖੀ ਨੂੰ ਹਲਕਾ ਇੰਚਾਰਜ ਲਾ ਕੇ ਇਸ਼ਾਰਾ ਦੇ ਦਿੱਤਾ ਹੈ ਕਿ ਆਉਣ ਵਾਲਿਆ ਵਿਧਾਨ ਸਭਾ ਦੀਆਂ ਚੋਣਾਂ ਅਕਾਲੀ ਦਲ ਵੱਲੋਂ ਸੋਖੀ ਹੀ ਲੜਨਗੇ ਅਤੇ ਸਾਨੂੰ ਪੂਰਨ ਵਿਸ਼ਵਾਸ਼ ਹੈ ਕਿ ਇਹ ਸੀਟ ਸ਼ਾਂ ਨਾਲ ਜਿੱਤ ਕੇ ਬਾਦਲ ਦੀ ਝੋਲੀ ਵਿੱਚ ਪਾਈ ਜਾਵੇਗੀ। ਉਨ੍ਹਾਂ ਆਪ ਸਰਕਾਰ ਤੇ ਵਰ੍ਹਦੇ ਹੋਏ ਕਿਹਾ ਕਿ ਕਥਿਤ ਸ਼ਰਾਬੀ ਦੀ ਅਗਵਾਈ ਵਾਲੀ ਸਰਕਾਰ ਨੇ ਰੰਗਲੇ ਪੰਜਾਬ ਨੂੰ ਕੰਗਲਾ ਪੰਜਾਬ ਬਣਾ ਕੇ ਰੱਖ ਦਿੱਤਾ ਹੈ ਅਤੇ ਹੁਣ ਪੰਜਾਬ ਦੇ ਲੋਕ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੀ ਬੇਸਬਰੀ ਨਾਲ ਇੰਤਜਾਰ ਕਰ ਰਹੇ ਹਨ, ਤਾਂ ਜੋ ਆਪ ਦੇ ਲੋਟੂ ਟੋਲੇ ਨੂੰ ਚਲਦਾ ਕਰਕੇ ਇਕੋ ਇਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾ ਸਕੇ। ਇਸ ਮੌਕੇ ਤੇ ਉਕਤ ਆਗੂਆਂ ਤੋਂ ਇਲਾਵਾ ਗੁਰਮੀਤ ਸਿੰਘ ਕੁਲਾਰ, ਜਤਿੰਦਰਪਾਲ ਸਿੰਘ ਖਾਲਸਾ, ਸਰਬਜੀਤ ਸਿੰਘ ਛਾਪਾ, ਸੰਸਥਾ ਦੇ ਚੇਅਰਮੈਨ ਭੂਪਿੰਦਰ ਸਿੰਘ, ਲੇਡੀਜ ਵਿੰਗ ਚੈਅਰਮੈਨ ਮੈਡਮ ਗੌਰੀ, ਉਪ ਪ੍ਰਧਾਨ ਗੁਰਪ੍ਰੀਤ ਸਿੰਘ ਮੋਹਿਤ, ਸਾਹਿਲ, ਸੰਜੇ, ਦਿਨੇਸ਼, ਪਿਯੂਸ਼, ਜੋਬਨ, ਤੇਜਪਾਲ, ਵੀਰ ਸਿੰਘ, ਹਰਿੰਦਰ ਕੌਰ, ਰਾਜੇਂਦਰ ਪ੍ਰੀਤ, ਗੁਰਦਰਸ਼ਨ ਸਿੰਘ, ਰਾਮ ਮੇਹਰ ਅਤੇ ਹਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ, ਵਰਕਰ ਅਤੇ ਹਲਕਾ ਨਿਵਾਸੀ ਹਾਜ਼ਰ ਸਨ।