ਨਤੀਜੇ ’ਚ ਛਾਏ ਓਰੀਐਂਟ ਕਾਨਵੈਂਟ ਸਕੂਲ ਦੇ ਵਿਦਿਆਰਥੀ
ਓਰੀਐਂਟ ਕਾਨਵੈਂਟ ਸਕੂਲ ਦਾ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Fri, 15 May 2026 06:43 PM (IST)
Updated Date: Sat, 16 May 2026 04:09 AM (IST)

ਵਧੀਆ ਨੰਬਰ ਪ੍ਰਾਪਤ ਕਰਨ ਵਾਲੇ ਵਿਦਿਆਥੀਆਂ ਦਾ ਸਕੂਲ ਪ੍ਰਬੰਧਕਾਂ ਨੇ ਕੀਤਾ ਸਨਮਾਨ --- ਰਵੀ, ਪੰਜਾਬੀ ਜਾਗਰਣ ਲੁਧਿਆਣਾ ਓਰੀਐਂਟ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਬੰਧਕਾਂ ਨੇ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਤੇ ਉਨ੍ਹਾਂ ਨੂੰ ਵਧਾਈ ਦਿੱਤੀ। ਸਕੂਲ ਦੇ ਵਿਦਿਆਰਥੀਆਂ ਨੇ ਅਧਿਆਪਕਾਂ ਦੇ ਯੋਗ ਮਾਰਗ ਦਰਸ਼ਨ ਤੇ ਚੱਲਦੇ ਹੋਏ ਆਪਣੀ ਮਿਹਨਤ, ਲਗਨ ਅਤੇ ਉੱਤਮ ਅਕਾਦਮਿਕ ਪ੍ਰਦਰਸ਼ਨ ਨਾਲ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਦੌਰਾਨ ਵਿਦਿਆਰਥਣ ਵਿੱਚ ਹਿਮਾਂਸ਼ੀ ਨੇ 91 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਚੋਂ ਪਹਿਲਾ ਸਥਾਨ, ਆਇਸ਼ਿਤਾ ਅਤੇ ਨੰਦਿਨੀ ਨੇ 90 ਫੀਸਦੀ ਅੰਕ ਪ੍ਰਾਪਤ ਕਰਕੇ ਸਾਂਝੇ ਤੌਰ ‘ਤੇ ਦੂਜਾ ਸਥਾਨ ਅਤੇ ਮਹਿਕਦੀਪ ਨੇ 88 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਯਾਸ਼ਿਕਾ ਨੇ 86 ਫੀਸਦੀ ਅਤੇ ਜੋਇਆ ਨੇ 84 ਫੀਸਦੀ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ। ਇਸ ਮੌਕੇ ‘ਤੇ ਸਕੂਲ ਦੇ ਚੇਅਰਮੈਨ ਵਿਕਰਮ ਸ਼ਰਮਾ, ਐਮਡੀ ਸ਼ਾਰਦਾ ਸ਼ਰਮਾ, ਸ਼ੁਭਮ ਸ਼ਰਮਾ, ਡਾਇਰੈਕਟਰ ਡਾ. ਸ਼ਰੁਤੀ ਸ਼ਰਮਾ ਅਤੇ ਪ੍ਰਿੰਸੀਪਲ ਲਕਸ਼ਮੀ ਠਾਕੁਰ ਚੌਹਾਨ ਨੇ ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਉਨ੍ਹਾਂ ਦੀ ਨਿਰੰਤਰ ਮਿਹਨਤ, ਸਮਰਪਣ ਅਤੇ ਉੱਤਮ ਪ੍ਰਦਰਸ਼ਨ ਲਈ ਦਿਲੋਂ ਵਧਾਈ ਦਿੱਤੀ। ਸਕੂਲ ਪ੍ਰਬੰਧਕਾਂ ਨੇ ਅਧਿਆਪਕਾਂ ਦੀ ਮਿਹਨਤ ਅਤੇ ਸਮਰਪਣ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਵਿਸ਼ਵਾਸ ਜਤਾਇਆ ਕਿ ਵਿਦਿਆਰਥੀ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਕਾਮਯਾਬੀਆਂ ਹਾਸਲ ਕਰਦੇ ਰਹਿਣਗੇ।