- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਬਾ ਪੱਧਰੀ ਮੁਕਾਬਲਿਆਂ ’ਚ ਈਸਟਵੁੱਡ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਸੁਰਿੰਦਰ ਅਰੋੜਾ, ਪੰਜਾਬੀ ਜਾਗਰਣ
ਮੁੱਲਾਂਪੁਰ ਦਾਖਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵੱਖ- ਵੱਖ ਖੇਡਾਂ ਦੇ ਜ਼ੋਨ ਅਤੇ ਜਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ ਸਨ। ਜਿਨ੍ਹਾਂ ਵਿੱਚੋਂ ਈਸਟਵੁੱਡ ਸਕੂਲ ਦੀ ਵਿਦਿਆਰਥਣ ਹਰਲੀਨ ਕੌਰ ਨੇ ਅੰਡਰ 17 ਖੋ-ਖੋ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿਲ੍ਹਾ ਪੱਧਰੀ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕੀਤਾ ਅਤੇ ਜਿਸ ਦੀ ਸੂਬਾ ਪੱਧਰੀ ਮੁਕਾਬਲਿਆਂ ਲਈ ਚੋਣ ਕੀਤੀ ਗਈ ਸੀ। ਇਸੇ ਤਰ੍ਹਾਂ ਅੰਡਰ-17 ਅੰਸ਼ਵੀਰ ਸਿੰਘ ਨੇ ਸਕੇਟਿੰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿਲ੍ਹੇ ਵਿੱਚ ਪਹਿਲਾਂ ਸਥਾਨ ਹਾਸਲ ਕੀਤਾ ਅਤੇ ਸਟੇਟ ਪੱਧਰੀ ਮੁਕਾਬਲਿਆਂ ਲਈ ਚੁਣਿਆ ਗਿਆ। ਇਸ ਉਪਰੰਤ ਸੂਬਾ ਪੱਧਰੀ ਸੰਗਰੂਰ ਵਿਖੇ ਹੋਏ ਮੁਕਾਬਲਿਆਂ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆ ਪਹਿਲੀਆਂ ਚਾਰ ਪੁਜੀਸ਼ਨਾ ਹਾਸਲ ਕੀਤੀਆਂ। ਇਸ ਮੌਕੇ ਸਕੂਲ ਪ੍ਰਧਾਨ ਦਮਨਜੀਤ ਸਿੰਘ ਮੋਹੀ ਅਤੇ ਪ੍ਰਿੰਸੀਪਲ ਡਾ. ਅਮਨਦੀਪ ਕੌਰ ਬਖ਼ਸ਼ੀ ਨੇ ਵਿਦਿਆਰਥੀਆਂ ਦੀ ਇਸ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਅਜਿਹੀਆਂ ਪ੍ਰਾਪਤੀਆਂ ਬੱਚਿਆਂ ਦੀ ਮਿਹਨਤ, ਲਗਨ ਅਤੇ ਅਨੁਸ਼ਾਸਨ ਦਾ ਨਤੀਜਾ ਹੁੰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਹੋਰ ਮਿਹਨਤ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।