ਸਪਰਿੰਗ ਡਿਊ ਸਕੂਲ ਦੇ ਖਿਡਾਰੀਆਂ ਦਾ ਸਹੋਦਿਆ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਸਪਰਿੰਗ ਡਿਊ ਸਕੂਲ ਦੇ ਖਿਡਾਰੀਆਂ ਦਾ ਸਹੋਦਿਆ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ
Publish Date: Tue, 17 Nov 2026 07:07 PM (IST)
Updated Date: Tue, 17 Nov 2026 07:09 PM (IST)
ਸੁਖਦੇਵ ਗਰਗ, ਪੰਜਾਬੀ ਜਾਗਰਣ ਜਗਰਾਓਂ : ਜਗਰਾਓਂ ਦੇ ਸਪਰਿੰਗ ਡਿਊ ਪਬਲਿਕ ਸਕੂਲ ਖਿਡਾਰੀਆਂ ਦਾ ਸਹੋਦਿਆ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਰਿਹਾ। ਪਿ੍ਰੰਸੀਪਲ ਰੀਨਾ ਜੈਦਿਕਾ ਅਤੇ ਵਾਈਸ ਪਿ੍ਰੰਸੀਪਲ ਬੇਅੰਤ ਕੁਮਾਰ ਨੇ ਦੱਸਿਆ ਕਿ ਲੁਧਿਆਣਾ ਸਹੋਦਿਆ ਸਕੂਲ ਕੰਪਲੈਕਸ ਵੈਸਟ ਵੱਲੋਂ ਕਰਵਾਏ ਗਏ ਖੇਡ ਮੁਕਾਬਲਿਆਂ ਵਿੱਚ ਸਪਰਿੰਗ ਡਿਊ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੇ ਖੋ-ਖੋ ਅਤੇ ਸੀਨੀਅਰ ਐਥਲੈਟਿਕਸ ਮੀਟ ਵਿੱਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖੋ-ਖੋ ਮੁਕਾਬਲਿਆਂ ਵਿੱਚ ਅੰਡਰ-19 ਲੜਕੀਆਂ ਦੀ ਟੀਮ ਨੇ ਪਹਿਲਾ ਸਥਾਨ ਅਤੇ ਅੰਡਰ-14 ਲੜਕੀਆਂ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਸੀਨੀਅਰ ਐਥਲੈਟਿਕ ਮੀਟ ਵਿੱਚ ਨਯਾਸ਼ਾ ਨੇ 1500 ਮੀਟਰ ਅਤੇ 800 ਮੀਟਰ ਦੌੜ ਵਿੱਚ ਪਹਿਲਾ ਸਥਾਨ, ਤਨਵੀਰ ਕੌਰ ਨੇ 3000 ਮੀਟਰ ਦੌੜ ਵਿੱਚ ਪਹਿਲਾ ਤੇ ਲੰਬੀ ਛਾਲ ਵਿੱਚ ਦੂਜਾ ਸਥਾਨ, ਸਤਵੰਤ ਕੌਰ ਨੇ 200 ਮੀਟਰ ਅਤੇ 100 ਮੀਟਰ ਦੌੜ ਵਿੱਚ ਦੂਜਾ ਸਥਾਨ, ਨੇਹਾ ਨੇ 3000 ਮੀਟਰ ਦੌੜ ਵਿੱਚ ਪਹਿਲਾ ਤੇ 1500 ਮੀਟਰ ਦੌੜ ਵਿੱਚ ਦੂਜਾ ਸਥਾਨ ਜਦਕਿ ਖੁਸ਼ਦੀਪ ਕੌਰ ਨੇ 800 ਮੀਟਰ ਦੌੜ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਪਰਮਜੀਤ ਕੌਰ ਨੇ ਅੰਡਰ-14 ਵਰਗ ਦੇ ਲੰਬੀ ਛਾਲ ਅਤੇ 600 ਮੀਟਰ ਦੌੜ ਵਿੱਚ ਪਹਿਲਾ ਸਥਾਨ ਅਤੇ 200 ਮੀਟਰ ਦੌੜ ਵਿੱਚ ਤੀਜਾ ਸਥਾਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਉਨ੍ਹਾਂ ਦੱਸਿਆ ਕਿ ਲੜਕਿਆਂ ਦੇ ਵਰਗ ਵਿੱਚ ਗਗਨਦੀਪ ਸਿੰਘ ਨੇ 800 ਮੀਟਰ ਦੌੜ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਤੋਂ ਇਲਾਵਾ ਰਿਲੇਅ ਦੌੜਾਂ ਵਿੱਚ ਵੀ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-14 ਲੜਕੀਆਂ ਦੀ ਰਿਲੇਅ ਟੀਮ ਵਿੱਚ ਪਰਮਜੀਤ ਕੌਰ, ਰਮਨਪ੍ਰੀਤ ਕੌਰ, ਜਸਲੀਨ ਕੌਰ ਅਤੇ ਸਿਮਰਨਜੋਤ ਕੌਰ ਨੇ ਦੂਜਾ ਸਥਾਨ, ਅੰਡਰ-19 ਲੜਕੀਆਂ ਦੀ ਟੀਮ ਵਿੱਚ ਨਯਾਸ਼ਾ, ਤਨਵੀਰ ਕੌਰ, ਸਤਵੰਤ ਕੌਰ ਅਤੇ ਮਨਵੀਰ ਕੌਰ ਨੇ ਦੂਜਾ ਸਥਾਨ, ਅੰਡਰ-19 ਲੜਕਿਆਂ ਦੀ ਟੀਮ ਵਿੱਚ ਗਗਨਦੀਪ ਸਿੰਘ, ਪ੍ਰਭਜੋਤ ਸਿੰਘ, ਅਭਿਸ਼ੇਕ ਗਰੋਵਰ ਅਤੇ ਪਿ੍ਰੰਸ ਸਿੰਘ ਨੇ ਵੀ ਦੂਜਾ ਸਥਾਨ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਸਕੂਲ ਦੇ ਖਿਡਾਰੀਆਂ ਨੇ ਕੁੱਲ 7 ਸੋਨੇ, 9 ਚਾਂਦੀ ਅਤੇ 1 ਕਾਂਸੀ ਦਾ ਤਮਗ਼ਾ ਜਿੱਤ ਕੇ ਸ਼ਾਨਦਾਰ ਉਪਲਬਧੀ ਹਾਸਲ ਕੀਤੀ। ਪਿ੍ਰੰਸੀਪਲ ਰੀਨਾ ਜੈਦਿਕਾ ਅਤੇ ਵਾਈਸ ਪਿ੍ਰੰਸੀਪਲ ਬੇਅੰਤ ਕੁਮਾਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਬੱਚਿਆਂ ਵਿੱਚ ਅਨੁਸ਼ਾਸਨ, ਆਤਮ ਵਿਸ਼ਵਾਸ, ਮਿਹਨਤ ਅਤੇ ਟੀਮ ਭਾਵਨਾ ਵਰਗੇ ਗੁਣ ਪੈਦਾ ਹੁੰਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ ਅਤੇ ਖੇਡਾਂ ਪ੍ਰਤੀ ਲਗਨ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮੱਲ੍ਹਾਂ ਮਾਰਨ ਲਈ ਪ੍ਰੇਰਿਤ ਕੀਤਾ। ਮੈਨੇਜਮੈਂਟ ਪ੍ਰਧਾਨ ਮਨਜੋਤ ਚੌਹਾਨ, ਚੇਅਰਮੈਨ ਬਲਦੇਵ ਬਾਵਾ, ਮੈਨੇਜਿੰਗ ਡਾਇਰੈਕਟਰ ਸੁਖਵਿੰਦਰ ਛਾਬੜਾ, ਡਾਇਰੈਕਟਰ ਨਵਨੀਤ ਚੌਹਾਨ, ਮੈਨੇਜਰ ਮਨਦੀਪ ਚੌਹਾਨ, ਮੈਨੇਜਿੰਗ ਡਾਇਰੈਕਟਰ ਬਹਾਦਰ ਸਿੰਘ ਸਿੱਧੂ ਅਤੇ ਹਰਜੀਤ ਸਿੰਘ ਸਿੱਧੂ ਯੂਐੱਸਏ ਨੇ ਸਕੂਲ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਵਧਾਈ ਦਿੱਤੀ।