ਮੁੱਲਾਂਪੁਰ ਦਾਖਾ, ਸੁਰਿੰਦਰ ਅਰੋੜਾ : ਸਥਾਨਕ ਕਸਬੇ ਅੰਦਰ ਜ਼ਿਆਦਾ ਸ਼ਰਾਬ ਪੀਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਜਿਸਦੀ ਪਛਾਣ ਬਲਦੇਵ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਅਨੂਪਗੜ੍ਹ (ਰਾਜਸਥਾਨ) ਵਜੋਂ ਹੋਈ ਹੈ। ਏਐੱਸਆਈ ਗੁਰਦੀਪ ਸਿੰਘ ਨੇ ਦੱਸਿਆ ਕਿ ਮਿ੍ਤਕ ਬਲਦੇਵ ਸਿੰਘ (40) ਮਜ਼ਦੂਰੀ ਦਾ ਕੰਮ ਕਰਦਾ ਸੀ ਅਤੇ ਬੀਤੀ ਰਾਤ ਉਸਨੇ ਜਿਆਦਾ ਸ਼ਰਾਬ ਪੀ ਲਈ ਜਿਹੜੀ ਕਿ ਉਸਦੀ ਮੌਤ ਦਾ ਕਾਰਨ ਬਣੀ। ਉਨ੍ਹਾਂ ਦੱਸਿਆ ਕਿ ਮਿ੍ਤਕ ਦੇ ਭਰਾ ਦੇ ਬਿਆਨਾਂ 'ਤੇ ਕਾਰਵਾਈ ਕਰਨ ਉਪਰੰਤ ਲਾਸ਼ ਪੋਸਟਮਾਰਟਮ ਕਰਵਾਕੇ ਵਾਰਸਾਂ ਹਵਾਲੇ ਕਰ ਦਿੱਤੀ।