ਆਕਸਫੋਰਡ ਸੀਨੀਅਰ ਸਕੂਲ ਪਾਇਲ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ਆਕਸਫੋਰਡ ਸੀਨੀਅਰ ਸਕੂਲ ਪਾਇਲ ਨੇ ਧਾਰਮਿਕ ਪ੍ਰੀਖਿਆ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ
Publish Date: Wed, 06 May 2026 07:52 PM (IST)
Updated Date: Thu, 07 May 2026 04:12 AM (IST)

ਪੀ 03 : ਧਾਰਮਿਕ ਪ੍ਰੀਖਿਆ ਵਿੱਚ ਭਾਗ ਲੈਣ ਵਾਲੇ ਆਕਸਫੋਰਡ ਸੀਨੀਅਰ ਸਕੂਲ ਪਾਇਲ ਦੇ ਜੇਤੂ ਵਿਦਿਆਰਥੀ ਆਪਣੇ ਪ੍ਰਸ਼ੰਸਾ ਪੱਤਰਾਂ ਨਾਲ ਹੈਪੀ ਜੱਲ੍ਹਾ, ਪੰਜਾਬੀ ਜਾਗਰਣ ਪਾਇਲ : ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੁਆਰਾ ਇਸ ਸਾਲ ਵੀ ਧਾਰਮਿਕ ਪ੍ਰੀਖਿਆ ਉਤਸ਼ਾਹਪੂਰਵਕ ਕਰਵਾਈ ਗਈ ,ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਹਿੱਸਾ ਲਿਆ।ਇਨ੍ਹਾਂ ਵਿੱਚੋਂ ਆਕਸਫੋਰਡ ਸੀਨੀਅਰ ਸਕੂਲ ਪਾਇਲ ਦੇ ਵਿਦਿਆਰਥੀਆਂ ਨੇ ਵਿਸ਼ੇਸ਼ ਤੌਰ ‘ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਇਸ ਪ੍ਰੀਖਿਆ ਵਿੱਚ ਭਾਗ ਲੈ ਕੇ ਖਾਸ ਤੌਰ ਤੇ ਸਕੂਲ ਦੀ ਸਹਿਜਦੀਪ ਕੌਰ ਤੇ ਅਵਲੀਨ ਕੌਰ ਜਮਾਤ ਦੂਜੀ ਦੀਆਂ ਵਿਦਿਆਰਥਣਾਂ ਨੇ ਮੈਰਿਟ ਸੂਚੀ ਵਿੱਚ ਉੱਚ ਪੁਜੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਹ ਉਪਲਬਧੀ ਸਕੂਲ ਦੀ ਉੱਚ ਸਿੱਖਿਆ ਦੀ ਉਪਲਬਧੀ ਹੈ।ਇਸ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਸਿੱਖ ਮਿਸ਼ਨਰੀ ਦੇ ਜ਼ੋਨਲ ਪ੍ਬੰਧਕ ਜਗਜੀਤ ਸਿੰਘ, ਉੱਘੇ ਸਮਾਜ ਸੇਵਕ ਕੁਲਵੰਤ ਸਿੰਘ, ਡਾਇਰੈਕਟਰ ਓ.ਆਈ.ਸੀ. ਮੈਡਮ ਜਗਮਨਜੋਤ ਕੌਰ ਤੇ ਪ੍ਭਜੋਤ ਕੌਰ ਨੇ ਟਰਾਫੀ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਦੀ ਇਸ ਕਾਮਯਾਬੀ ਨਾਲ ਸਕੂਲ ਅਤੇ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਤਰ੍ਹਾਂ ਇਹ ਸਾਰਾ ਪ੍ਰੋਗਰਾਮ ਸਕੂਲ ਦੇ ਪ੍ਰਿੰਸੀਪਲ ਸ੍ਰੀ ਵਿਜੇ ਕਪੂਰ ਜੀ ਦੀ ਅਗਵਾਈ ਅਧੀਨ ਹੋਇਆ। ਉਹਨਾਂ ਨੇ ਆਪਣੇ ਬਹਮੁੱਲੇ ਸ਼ਬਦਾਂ ਰਾਹੀਂ ਵਿਦਿਆਰਥੀਆਂ ਨੂੰ ਦੱਸਿਆ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਦੇ ਸਮੂਹਿਕ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਜਾਰੀ ਰੱਖੀਆਂ ਜਾਣਗੀਆਂ। ਅੰਤ ਵਿੱਚ ਸਕੂਲ ਦੇ ਕਾਰਜਕਾਰੀ ਪ੍ਰਧਾਨ ਕਿਰਨਪਰੀਤ ਸਿੰਘ ਧਾਲੀਵਾਲ ਜੀ ਨੇ ਜੇਤੂ ਵਿਦਿਆਰਥੀਆਂ, ਅਧਿਆਪਕ ਸਾਹਿਬਾਨ ਤੇ ਮਾਪਿਆਂ ਨੂੰ ਬਹੁਤ- ਬਹੁਤ ਵਧਾਈ ਦਿੱਤੀ । ਉਹਨਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਸ਼ਾਨਦਾਰ ਪ੍ਰਾਪਤੀ ਸਕੂਲ ਦੀ ਉੱਚ ਸਿੱਖਿਆ ਪ੍ਰਣਾਲੀ ਤੇ ਅਧਿਆਪਕਾਂ ਦੀ ਮਿਹਨਤ ਦਾ ਸਪੱਸ਼ਟ ਸਬੂਤ ਹੈ।