ਸੰਤ ਬਾਬਾ ਨਰਾਇਣ ਸਿੰਘ ਜੀ ਦੇ ਬਰਸੀ ਸਮਾਗਮਾਂ ’ਤੇ ਪਾਠ ਪ੍ਰਕਾਸ਼
ਸੰਤ ਬਾਬਾ ਨਰਾਇਣ ਸਿੰਘ ਜੀ ਦੇ ਬਰਸੀ ਸਮਾਗਮਾਂ ’ਤੇ ਪਾਠ ਪ੍ਰਕਾਸ਼
Publish Date: Mon, 02 Mar 2026 06:44 PM (IST)
Updated Date: Tue, 03 Mar 2026 04:08 AM (IST)

-ਪਹਿਲੀ ਲੜੀ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਪ੍ਰਕਾਸ਼ ਸੰਜੀਵ ਗੁਪਤਾ, ਪੰਜਾਬੀ ਜਾਗਰਣ, ਜਗਰਾਓਂ : ਗੁਰਦੁਆਰਾ ਨਾਨਕਸਰ ਝੋਰੜਾਂ ਤਪ ਅਸਥਾਨ ਠਾਠ ਤੇਰਾਂ ਮੰਜ਼ਿਲਾਂ ਵਿਖੇ ਨਾਨਕਸਰ ਸੰਪਰਦਾਏ ਦੇ ਸੱਚਖੰਡ ਵਾਸੀ ਸੰਤ ਬਾਬਾ ਨਰਾਇਣ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਦੇ ਸਾਲਾਨਾ ਬਰਸੀ ਸਮਾਗਮ ਆਰੰਭ ਹੋਏ। ਸੰਪਰਦਾਇ ਦੇ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਸਰਪ੍ਰਸਤੀ ਹੇਠ ਸੱਚਖੰਡ ਵਾਸੀ ਸੰਤ ਬਾਬਾ ਨਰਾਇਣ ਸਿੰਘ ਜੀ ਦੀ ਮਿੱਠੀ ਯਾਦ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠਾਂ ਦੀ ਪਹਿਲੀ ਲੜੀ ਦੇ ਪਾਠ ਪ੍ਰਕਾਸ਼ ਹੋਏ, ਜਿਨ੍ਹਾਂ ਦੇ ਭੋਗ 4 ਮਾਰਚ ਬੁੱਧਵਾਰ ਨੂੰ ਪਾਏ ਜਾਣਗੇ। ਇਸ ਦੇ ਨਾਲ ਹੀ ਦੂਜੀ ਲੜੀ ਦੇ ਪਾਠ ਪ੍ਰਕਾਸ਼ ਹੋਣਗੇ। 26 ਮਾਰਚ ਤੱਕ ਪਾਠਾਂ ਦੀ ਇਹ ਲੜੀ ਨਿਰੰਤਰ ਜਾਰੀ ਰਹੇਗੀ। ਗੁਰਦੁਆਰਾ ਸਾਹਿਬ ਵਿਖੇ ਪਾਠਾਂ ਦੀ ਆਰੰਭਤਾ ਮੌਕੇ ਕੀਰਤਨੀ ਜਥਿਆਂ ਨੇ ਗੁਰੂ ਮਹਿਮਾ ਦਾ ਗੁਣਗਾਨ ਕੀਤਾ। ਇਸ ਮੌਕੇ ਪ੍ਰਵਚਨ ਕਰਦਿਆਂ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਨੇ ਕਿਹਾ ਕਿ ਨਾਨਕਸਰ ਸੰਪਰਦਾਇ ਦੇ ਸੱਚਖੰਡ ਵਾਸੀ ਸੰਤ ਬਾਬਾ ਨਰਾਇਣ ਸਿੰਘ ਜੀ ਨੇ ਧਾਰਮਿਕ ਸੇਵਾਵਾਂ ਨਿਭਾਉਂਦਿਆਂ ਵੱਡੇ ਵੱਡੇ ਕਾਰਜ ਕੀਤੇ। ਉਨ੍ਹਾਂ ਵੱਲੋਂ ਨਾਨਕਸਰ ਝੋਰੜਾਂ ਵਿਖੇ ਠਾਠ ਤੇਰਾਂ ਮੰਜ਼ਿਲਾਂ ਸਥਾਪਤ ਕੀਤਾ ਗਿਆ। ਸੰਤ ਬਾਬਾ ਨਰਾਇਣ ਸਿੰਘ ਜੀ ਨੇ ਹਮੇਸ਼ਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਮਰਪਿਤ ਹੁੰਦਿਆਂ ਸੰਗਤਾਂ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਸਾਹਿਬਾਨਾਂ ਦੇ ਦਿਖਾਏ ਮਾਰਗ ਤੇ ਚੱਲਣ ਅਤੇ ਉਨ੍ਹਾਂ ਦੇ ਉਪਦੇਸ਼ ’ਤੇ ਪਹਿਰਾ ਦੇਣ ਲਈ ਪ੍ਰੇਰਿਆ। ਉਨ੍ਹਾਂ ਸੰਗਤਾਂ ਨੂੰ ਸਾਲਾਨਾ ਧਾਰਮਿਕ ਸਮਾਗਮ ਵਿੱਚ ਹਾਜ਼ਰੀ ਭਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮਾਂ ਵਿਚ ਨਤਮਸਤਕ ਹੋਣ ਦਾ ਸੁਭਾਗ ਵੀ ਗੁਰੂ ਸਾਹਿਬ ਦੀ ਕਿਰਪਾ ਨਾਲ ਹੁੰਦਾ ਹੈ। ਇਸ ਮੌਕੇ ਭਾਈ ਗੇਜਾ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਬਿੰਦੀ ਨੇ ਦੱਸਿਆ ਕਿ ਸੱਚਖੰਡ ਵਾਸੀ ਸੰਤ ਬਾਬਾ ਨਰਾਇਣ ਸਿੰਘ ਜੀ ਦੀ ਸਲਾਨਾ ਬਰਸੀ ਤੇ ਅੱਜ ਪ੍ਰਕਾਸ਼ ਪਾਠਾਂ ਦੀ ਪਹਿਲੀ ਲੜੀ ਨਿਰੰਤਰ 26 ਮਾਰਚ ਤੱਕ ਚੱਲੇਗੀ। 26 ਮਾਰਚ ਨੂੰ ਗੁਰਦੁਆਰਾ ਸਾਹਿਬ ਵਿਖੇ ਭੋਗ ਪੈਣਗੇ।