ਸਤਵਿੰਦਰ ਸ਼ਰਮਾ, ਲੁਧਿਆਣਾ

ਸ੫ੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਸਬੰਧੀ ਗੁਰਦੁਆਰਾ ਸ੫ੀ ਗੁਰੂ ਸਿੰਘ ਸਭਾ, ਦੁਖ ਭੰਜਨ ਸਾਹਿਬ, ਧੂਰੀ ਲਾਈਨ ਤੋਂ ਵਿਸ਼ਾਲ ਨਗਰ ਕੀਰਤਨ ਕੱਿਢਆ ਗਿਆ। ਇਸ ਦੌਰਾਨ ਸੰਗਤਾਂ ਸਮੇਤ ਜਥੇਦਾਰ ਬਲਵਿੰਦਰ ਸਿੰਘ ਬੈਂਸ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਸਾਹਿਬ ਸ੍ਰੀ ਗੁਰੂ ਗ੫ੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕੱਢੇ ਗਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਮਾਡਲ ਟਾਊਨ ਐਕਸਟੈਂਸ਼ਨ ਡੀ ਬਲਾਕ ਵਿਖੇ ਪੁੱਜਣ 'ਤੇ ਹਲਕਾ ਐੱਮਐੱਲਏ ਤੇ ਸ਼੫ੋਮਣੀ ਗੁਰਦੁਆਰਾ ਪ੫ਬੰਧਕ ਕਮੇਟੀ ਦੇ ਮੈਂਬਰ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਅਤੇ ਸਲੂਜਾ ਪਰਵਾਰ ਸਮੇਤ ਖਾਲਸਾ ਪਰਿਵਾਰ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਸ਼ਰਧਾਲੂਆਂ ਵੱਲੋਂ ਸੰਗਤਾਂ ਲਈ ਚਾਹ ਟੋਸਟਾਂ ਦੇ ਲੰਗਰ ਲਾਏ ਗਏ। ਇਸ ਮੌਕੇ ਲੋਕ ਇਨਸਾਫ ਪਾਰਟੀ ਦੇ ਮੀਤ ਪ੫ਧਾਨ ਜਤਿੰਦਰ ਪਾਲ ਸਿੰਘ ਸਲੂਜਾ, ਦਮਨ ਦੀਪ ਸਿੰਘ, ਰੁਪਿੰਦਰ ਕੌਰ ਹਰਕਮਲ ਸਿੰਘ, ਨੂਰ ਸੰਧੂ, ਸਰਬਜੀਤ ਸਿੰਘ ਜਨਕਪੁਰੀ, ਪਵਨਦੀਪ ਸਿੰਘ ਮਦਾਨ, ਗੁਰਪ੍ਰੀਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ।