ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ
ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ
Publish Date: Sat, 11 Apr 2026 06:13 PM (IST)
Updated Date: Sat, 11 Apr 2026 06:17 PM (IST)

ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ ਪੇਰੈਂਟ ਟੀਚਰ ਐਸੋਸੀਏਸ਼ਨ ਗੁਰੂ ਨਾਨਕ ਖ਼ਾਲਸਾ ਕਾਲਜ ਲੜਕੀਆਂ ਮਾਡਲ ਟਾਊਨ ਲੁਧਿਆਣਾ ਵੱਲੋਂ ਇੰਟਰਲ ਕੁਆਲਿਟੀ ਐਸ਼ੋਰੈਂਸ ਸੈੱਲ ਦੀ ਅਗਵਾਈ ਹੇਠ ਅੱਜ ਕਾਲਜ ਕੈਂਪਸ ਵਿਚ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ। ਜਿਸ ਦੌਰਾਨ ਜੀਐਨਕੇਸੀਡਬਲਯੂ ਟੀਮ ਦੇ ਮੈਂਬਰਾਂ ਵੱਲੋਂ ਮਾਪਿਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਮੀਟਿੰਗ ਦੌਰਾਨ ਵੱਖ-ਵੱਖ ਸਟਰੀਮ ਦੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਖੁੱਲ੍ਹੀ ਗੱਲਬਾਤ ਕੀਤੀ ਗਈ। ਵੱਖ-ਵੱਖ ਵਿਦਿਆਰਥੀ ਪੱਖੀ ਗਤੀਵਿਧੀਆਂ ਅਤੇ ਪਾਠਕ੍ਰਮ ਤੋਂ ਬਾਹਰ ਦੀਆਂ ਗਤੀਵਿਧੀਆਂ ਬਾਰੇ ਮਾਪਿਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਵਿਸ਼ਾ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀ ਅਕਾਦਮਿਕ ਕਾਰਗੁਜ਼ਾਰੀ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਇਸ ਫੋਰਮ ਵਿਚ ਮਾਪਿਆਂ ਤੋਂ ਉਨ੍ਹਾਂ ਦੇ ਸੁਝਾਅ ਵੀ ਮੰਗੇ ਗਏ। ਇਹ ਸਮਾਗਮ ਕੋਆਰਡੀਨੇਟਰ ਮਨਪ੍ਰੀਤ ਕੌਰ ਅਤੇ ਕੋ-ਕੋਆਰਡੀਨੇਟਰ ਡਾ: ਮਧੂ ਧਵਨ ਦੀ ਅਗਵਾਈ ਹੇਠ ਕਰਵਾਇਆ ਗਿਆ। ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਨੇ ਅਜਿਹੀਆਂ ਮੀਟਿੰਗਾਂ ਕਰਨ ਦੀ ਲੋੜ ਤੇ ਜ਼ੋਰ ਦਿੱਤਾ, ਜੋ ਮਾਪਿਆਂ ਦੇ ਨਾਲ-ਨਾਲ ਅਧਿਆਪਕਾਂ ਨੂੰ ਆਪਣੇ ਬੱਚਿਆਂ ਦੇ ਭਵਿੱਖ ਬਾਰੇ ਵਿਚਾਰ ਕਰਨ ਲਈ ਮੰਚ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਕਾਲਜ ਵਿਖੇ ਅਜਿਹੀਆਂ ਮਿਲਣੀਆਂ ਕਰਵਾਈਆਂ ਜਾਣਗੀਆਂ, ਤਾਂ ਜੋ ਮਾਪਿਆਂ ਦੇ ਸੁਝਾਵਾਂ ਅਤੇ ਅਧਿਆਪਕਾਂ ਦੇ ਆਪਸੀ ਤਾਲਮੇਲ ਨਾਲ ਵਿਦਿਆਰਥੀਆਂ ਦਾ ਹਰ ਪੱਖੋਂ ਸਰਬਪੱਖੀ ਵਿਕਾਸ ਕੀਤਾ ਜਾ ਸਕੇ। ਮਾਪਿਆਂ ਨੇ ਵੀ ਕਾਲਜ ਦੀ ਪਹਿਲਕਦਮੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਮੀਟਿੰਗਾਂ ਨਾਲ ਵਿਦਿਅਕ ਸੰਸਥਾਵਾਂ ਤੇ ਮਾਪਿਆਂ ਵਿਚਾਲੇ ਜੋ ਪਾੜਾ ਹੁੰਦਾ ਹੈ, ਉਸ ਨੂੰ ਦੂਰ ਕੀਤਾ ਜਾ ਸਕਦਾ ਹੈ ਅਤੇ ਮਾਪਿਆਂ ਨੂੰ ਆਪਣੀ ਗੱਲ ਕਹਿਣ ਲਈ ਇਕ ਚੰਗਾ ਮੰਚ ਮਿਲਿਆ ਹੈ।