‘ਕੈਪਟਨ ਨਾਲ ਕੋਈ ਸੰਪਰਕ ਨਹੀਂ’, ਪਰਗਟ ਸਿੰਘ ਨੇ ਕਾਂਗਰਸ ਦੀ ਮਜ਼ਬੂਤ ਟੀਮ ਨਾਲ ‘ਆਪ’ ਨੂੰ ਹਰਾਉਣ ਦਾ ਕੀਤਾ ਦਾਅਵਾ
Pargat Singh ਨੇ ਅਮਿਤ ਸ਼ਾਹ ਦੇ ਨਸ਼ੇ ਨੂੰ ਲੈ ਕੇ ਬਿਆਨ ਤੇ ਟਿੱਪਣੀ ਕਰਦੇ ਕਿਹਾ ਕਿ ਅਮਿਤ ਸ਼ਾਹ ਦਾ ਬਿਆਨ ਸਿਰਫ ਲੋਕ ਵਿਖਾਵਾ ਹੈ ਕਿਉਂਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਇੱਕੋ ਸਿੱਕੇ ਦੇ ਦੋ ਪਹਿਲੂ ਹਨ ਜੋ ਭਾਜਪਾ ਕੇਂਦਰ ਵਿੱਚ ਕਰ ਰਹੀ ਹੈ ਉਹੀ ਆਮ ਆਦਮੀ ਪਾਰਟੀ ਪੰਜਾਬ ਦੇ ਅੰਦਰ ਕਰ ਰਹੀ ਹੈ।
Publish Date: Sun, 18 Oct 2026 11:03 AM (IST)
Updated Date: Sun, 18 Oct 2026 11:06 AM (IST)
ਰਵੀ ਭਾਟੀਆ, ਪੰਜਾਬੀ ਜਾਗਰਣ, ਲੁਧਿਆਣਾ/ਸਾਹਨੇਵਾਲ : ਸ੍ਰੀ ਭੈਣੀ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦਾ ਕੋਈ ਸੰਪਰਕ ਨਹੀਂ ਹੋਇਆ। ਕਾਂਗਰਸ 'ਚ ਆਉਣ ਦੀਆਂ ਉਨ੍ਹਾਂ ਦੀਆਂ ਖਬਰਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਮੌਜੂਦਾ ਸਮੇਂ ਦੇ ’ਚ ਇੱਕ ਮਜ਼ਬੂਤ ਟੀਮ ਹੈ। ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਇਹੀ ਟੀਮ ਮਜ਼ਬੂਤੀ ਨਾਲ ਆਮ ਆਦਮੀ ਪਾਰਟੀ ਨੂੰ ਹਰਾ ਕੇ ਕਾਂਗਰਸ ਪਾਰਟੀ ਦੀ ਸਰਕਾਰ ਬਣਾਏਗੀ। ਉਨ੍ਹਾਂ ਅਮਿਤ ਸ਼ਾਹ ਦੇ ਨਸ਼ੇ ਨੂੰ ਲੈ ਕੇ ਬਿਆਨ ਤੇ ਟਿੱਪਣੀ ਕਰਦੇ ਕਿਹਾ ਕਿ ਅਮਿਤ ਸ਼ਾਹ ਦਾ ਬਿਆਨ ਸਿਰਫ ਲੋਕ ਵਿਖਾਵਾ ਹੈ ਕਿਉਂਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਇੱਕੋ ਸਿੱਕੇ ਦੇ ਦੋ ਪਹਿਲੂ ਹਨ ਜੋ ਭਾਜਪਾ ਕੇਂਦਰ ਵਿੱਚ ਕਰ ਰਹੀ ਹੈ ਉਹੀ ਆਮ ਆਦਮੀ ਪਾਰਟੀ ਪੰਜਾਬ ਦੇ ਅੰਦਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਕਾਂਗਰਸ ਅਤੇ ਪੰਜਾਬ ਨਸ਼ਾ ਤਸਕਰਾਂ ਖ਼ਿਲਾਫ਼ ਲੜਾਈ ਲੜਨ ਵਾਲੇ ਪਰਮਿੰਦਰ ਸਿੰਘ ਝੋਟਾ ਦੇ ਹੱਕ ਵਿੱਚ ਖੜ੍ਹੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ’ਤੇ ਹਲਕਾ ਸਾਹਨੇਵਾਲ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਵੀ ਹਾਜ਼ਰ ਸਨ।