- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਨਵ-ਨਿਯੁਕਤ ਪ੍ਰਧਾਨ ਅਤੇ ਵਿਧਾਇਕ ਸ. ਪਰਗਟ ਸਿੰਘ ਅੱਜ ਲੁਧਿਆਣਾ ਸਥਿਤ ਗੁਰਦੁਆਰਾ ਸ੍ਰੀ ਭੈਣੀ ਸਾਹਿਬ ਵਿਖੇ ਨਤਮਸਤਕ ਹੋਏ।

ਲੁਧਿਆਣਾ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਨਵ-ਨਿਯੁਕਤ ਪ੍ਰਧਾਨ ਅਤੇ ਵਿਧਾਇਕ ਸ. ਪਰਗਟ ਸਿੰਘ ਅੱਜ ਲੁਧਿਆਣਾ ਸਥਿਤ ਗੁਰਦੁਆਰਾ ਸ੍ਰੀ ਭੈਣੀ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੇ ਗੱਦੀਨਸ਼ੀਨ ਸਤਿਗੁਰੂ ਸ੍ਰੀ ਉਦੈ ਸਿੰਘ ਜੀ ਮਹਾਰਾਜ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਉਨ੍ਹਾਂ ਨਾਲ ਲੰਬੀ ਮੁਲਾਕਾਤ ਕੀਤੀ।
ਇਸ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਵੱਖ-ਵੱਖ ਅਹਿਮ ਮੁੱਦਿਆਂ ਬਾਰੇ ਵੀ ਵਿਚਾਰ-ਵਟਾਂਦਰਾ ਹੋਇਆ। ਸ. ਪਰਗਟ ਸਿੰਘ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਦਿਆਂ ਪੰਜਾਬ ਦੀ ਸ਼ਾਂਤੀ, ਖ਼ੁਸ਼ਹਾਲੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਮੰਤਰੀ ਸ. ਮਲਕੀਤ ਸਿੰਘ ਦਾਖਾ, ਕਾਂਗਰਸ ਦੇ ਸੀਨੀਅਰ ਆਗੂ ਸ. ਰੂਪਿੰਦਰ ਸਿੰਘ ਰਾਜਾ ਗਿੱਲ ਅਤੇ ਸ੍ਰੀ ਜੀਵਨਜੋਤ ਚੀਮਾ ਵੀ ਮੌਜੂਦ ਸਨ। ਸਾਰੇ ਆਗੂਆਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ।