ਪਰਮੀਸ਼ ਵਰਮਾ ਦੇ ਮੈਨੇਜਰ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ 'ਤੇ ਮੰਗੀ 10 ਕਰੋੜ ਦੀ ਫਿਰੌਤੀ, ਵਿਦੇਸ਼ੀ ਨੰਬਰ ਤੋਂ ਆਈ ਧਮਕੀ ਭਰੀ ਕਾਲ
ਸ਼ਿਕਾਇਤਕਰਤਾ ਨੇ ਦੱਸਿਆ ਕਿ ਕਾਲਰ ਨੇ ਉਸਨੂੰ ਬੇਹੱਦ ਧਮਕਾਇਆ ਅਤੇ ਇਹ ਵੀ ਆਖਿਆ ਕਿ ਉਹ ਉਸਦੇ ਮਾਤਾ-ਪਿਤਾ ਅਤੇ ਬੱਚਿਆਂ ਸਬੰਧੀ ਪੂਰੀ ਜਾਣਕਾਰੀ ਰੱਖਦਾ ਹੈ। ਉਧਰੋਂ ਇਸ ਮਾਮਲੇ ਵਿੱਚ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Publish Date: Thu, 26 Feb 2026 11:59 AM (IST)
Updated Date: Thu, 26 Feb 2026 12:11 PM (IST)
ਸੁਸ਼ੀਲ ਕੁਮਾਰ ਸ਼ਸ਼ੀ ,ਪੰਜਾਬੀ ਜਾਗਰਣ, ਲੁਧਿਆਣਾ :ਸੂਬੇ ਵਿੱਚ ਰੰਗਦਾਰੀਆਂ ਤੇ ਫਿਰੌਤੀਆਂ ਮੰਗਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਰੰਗਦਾਰੀ ਦੀ ਇੱਕ ਤਾਜ਼ੀ ਘਟਨਾ ਲੁਧਿਆਣਾ ਵਿੱਚ ਸਾਹਮਣੇ ਆਇਆ ਹੈ। ਵਿਦੇਸ਼ੀ ਨੰਬਰ ਤੋਂ ਕਾਲ ਕਰਕੇ ਅਣਪਛਾਤੇ ਵਿਅਕਤੀ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਮੈਂਬਰ ਹੈਰੀ ਬਾਕਸਰ ਦੇ ਨਾਮ 'ਤੇ ਪੰਜਾਬੀ ਗਾਇਕ ਪਰਮੀਸ਼ ਵਰਮਾ ਦੇ ਬਿਜਨੈੱਸ ਮੈਨੇਜਰ ਕੋਲੋਂ 10 ਕਰੋੜ ਰੁਪਏ ਦੀ ਫਿਰੌਤੀ ਮੰਗੀ। ਥਾਣਾ ਸਰਾਭਾ ਨਗਰ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਵੀ ਆਰਐਸ ਨਗਰ ਦੇ ਰਹਿਣ ਵਾਲੇ ਹਰਵਿੰਦਰ ਸਿੰਘ ਹਾਰਡੀ ਨੇ ਦੱਸਿਆ ਕਿ ਉਹ ਲੰਮੇ ਸਮੇਂ ਤੋਂ ਪਰਮੀਸ਼ ਵਰਮਾ ਨਾਲ ਜੁੜਿਆ ਹੋਇਆ ਹੈ। ਸ਼ਿਕਾਇਤ ਵਿੱਚ ਦੱਸਿਆ ਗਿਆ ਕਿ ਕਾਲਰ ਨੇ ਪਰਮੀਸ਼ ਵਰਮਾ , ਹਾਰਡੀ ਅਤੇ ਉਸਦੇ ਪਰਿਵਾਰ ਦੀ ਜਾਨ ਦੀ ਸਲਾਮਤੀ ਲਈ 10 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਕਾਲਰ ਨੇ ਉਸਨੂੰ ਬੇਹੱਦ ਧਮਕਾਇਆ ਅਤੇ ਇਹ ਵੀ ਆਖਿਆ ਕਿ ਉਹ ਉਸਦੇ ਮਾਤਾ-ਪਿਤਾ ਅਤੇ ਬੱਚਿਆਂ ਸਬੰਧੀ ਪੂਰੀ ਜਾਣਕਾਰੀ ਰੱਖਦਾ ਹੈ। ਉਧਰੋਂ ਇਸ ਮਾਮਲੇ ਵਿੱਚ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।