- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਗੂਆਂ ਨੇ ਦੱਸਿਆ ਕਿ ਕਲੀਨਿਕਾਂ ਦੇ ਸਮੂਹ ਮੁਲਾਜ਼ਮਾਂ ਵੱਲੋਂ ਸੰਗਰੂਰ ਰੋਸ ਪ੍ਰਦਰਸ਼ਨ 'ਤੇ ਜਾਣ ਕਰ ਕੇ ਕਲੀਨਿਕ ਬੰਦ ਰਹਿਣਗੇ, ਜਦਕਿ ਵੱਖ-ਵੱਖ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਫਰਜ਼ ਬਣਦਾ ਹੈ ਕਿ ਮੁਲਾਜ਼ਮਾਂ ਨਾਲ ਜੋ ਵਾਅਦੇ ਕੀਤੇ ਗਏ ਸਨ,ਨੂੰ ਪੂਰਾ ਕੀਤਾ ਜਾਵੇ,ਕਿਉਂਕਿ ਮੁਲਾਜ਼ਮਾਂ ਦੀ ਰੋਜ ਰੋਜ ਹੜਤਾਲ ਕਾਰਨ ਆਮ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ : ਪੂਰੇ ਪੰਜਾਬ ਦੇ ਆਮ ਆਦਮੀ ਕਲੀਨਿਕਾਂ ’ਚ ਕੰਮ ਕਰ ਰਹੇ ਮੁਲਾਜ਼ਮ ਅੱਜ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕਰਨ ਲਈ ਸੰਗਰੂਰ ਪੁੱਜਣਗੇ। ਆਮ ਆਦਮੀ ਕਲੀਨਿਕ ਸਾਂਝਾ ਫਰੰਟ ਪੰਜਾਬ ਦੇ ਸੂਬਾਈ ਆਗੂ ਹਰਦੀਪ ਸਿੰਘ ਲੁਧਿਆਣਾ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਦੇ ਮੁਲਾਜ਼ਮਾਂ ਵੱਲੋਂ ਮੰਗਾਂ ਨੂੰ ਲੈ ਕੇ ਆਪਣਾ ਸੰਘਰਸ਼ ਸ਼ੁਰੂ ਕੀਤਾ ਹੋਇਆ ਹੈ। ਇਸ ਸੰਘਰਸ਼ ਤਹਿਤ ਫਰੰਟ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਦੀ ਅਗਵਾਈ ਹੇਠ 25 ਨਵੰਬਰ ਨੂੰ ਆਮ ਆਦਮੀ ਕਲੀਨਿਕਾਂ ਦੇ ਮੁਲਾਜ਼ਮ, ਜਿਨ੍ਹਾਂ ’ਚ ਡਾਕਟਰਾਂ ਸਮੇਤ ਪੈਰਾ ਮੈਡੀਕਲ ਸਟਾਫ਼ ਸ਼ਾਮਲ ਹਨ, ਸਮੂਹਿਕ ਛੁੱਟੀ ਲੈ ਕੇ ਸੰਗਰੂਰ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਲਈ ਪੁੱਜਣਗੇ। ਆਗੂਆਂ ਨੇ ਦੱਸਿਆ ਕਿ ਕਲੀਨਿਕਾਂ ਦੇ ਸਮੂਹ ਮੁਲਾਜ਼ਮਾਂ ਵੱਲੋਂ ਸੰਗਰੂਰ ਰੋਸ ਪ੍ਰਦਰਸ਼ਨ 'ਤੇ ਜਾਣ ਕਰ ਕੇ ਕਲੀਨਿਕ ਬੰਦ ਰਹਿਣਗੇ, ਜਦਕਿ ਵੱਖ-ਵੱਖ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਫਰਜ਼ ਬਣਦਾ ਹੈ ਕਿ ਮੁਲਾਜ਼ਮਾਂ ਨਾਲ ਜੋ ਵਾਅਦੇ ਕੀਤੇ ਗਏ ਸਨ,ਨੂੰ ਪੂਰਾ ਕੀਤਾ ਜਾਵੇ,ਕਿਉਂਕਿ ਮੁਲਾਜ਼ਮਾਂ ਦੀ ਰੋਜ ਰੋਜ ਹੜਤਾਲ ਕਾਰਨ ਆਮ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਤਰ੍ਹਾਂ ਹੀ ਸਿਹਤ ਕੇਂਦਰਾਂ ਵਿੱਚ ਹੜਤਾਲ ਹੋਣ ਕਰਕੇ ਮਰੀਜ਼ਾਂ ਨੂੰ ਭਾਰੀ ਪਰੇਸ਼ਾਨੀਆਂ ਆਉਂਦੀਆਂ ਹਨ।