ਪੀਏਯੂ ਇੰਪਲਾਈਜ਼ ਯੂਨੀਅਨ ਦੀਆਂ ਮੰਗਾਂ ਦਾ ਕੀਤਾ ਜਾਵੇਗਾ ਹੱਲ : ਡਾ. ਗੋਸਲ
ਪੀਏਯੂ ਇੰਪਲਾਈਜ਼ ਯੂਨੀਅਨ ਦੀਆਂ ਮੰਗਾਂ ਦਾ ਕੀਤਾ ਜਾਵੇਗਾ ਹੱਲ-ਡਾ.ਗੋਸਲ
Publish Date: Mon, 27 Apr 2026 06:15 PM (IST)
Updated Date: Mon, 27 Apr 2026 06:19 PM (IST)

ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ ਲੁਧਿਆਣਾ ਪੀਏਯੂ ਇੰਪਲਾਈਜ਼ ਯੂਨੀਅਨ ਦੀ ਨਵੀ ਚੁਣੀ ਗਈ ਐਗਜੈਕਟਿਵ ਕੌਂਸਲ ਵੱਲੋ ਸੋਮਵਾਰ ਨੂੰ ਪ੍ਰਧਾਨ ਬਲਦੇਵ ਸਿੰਘ ਵਾਲੀਆ ਅਤੇ ਮਨਮੋਹਨ ਸਿੰਘ ਦੀ ਅਗਵਾਈ ਹੇਠ ਪੀਏਯੂ ਦੇ ਪਾਲ ਆਡੀਟੋਰੀਅਮ ਵਿਖੇ ਉਦਘਾਟਨੀ ਸਮਾਰੋਹ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਪੀਏਯੂ ਦੇ ਵਾਈਸ ਚਾਂਸਲਰ ਡਾ: ਸਤਿਬੀਰ ਸਿੰਘ ਗੋਸਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਤੋ ਇਲਾਵਾ ਪੀਏਯੂ ਦੇ ਰਜਿਸਟਰਾਰ ਡਾ. ਰਿਸ਼ੀਪਾਲ ਸਿੰਘ ਅਤੇ ਡਾ: ਚਰਨਜੀਤ ਸਿੰਘ ਅੋਲਖ ਡੀਨ ਖੇਤੀਬਾੜੀ ਕਾਲਜ ਵਿਸ਼ੇਸ ਮਹਿਮਾਨ ਵਜੋਂ ਪਹੁੰਚੇ। ਪੀਏਯੂ ਦੇ ਮੁਲਾਜ਼ਮਾਂ ਨੇ ਵੀ ਇਸ ਸਮਾਰੋਹ ਵਿਚ ਭਾਰੀ ਗਿਣਤੀ ’ਚ ਸ਼ਮੂਲੀਅਤ ਕੀਤੀ। ਪੀਏਯੂ ਇੰਪਲਾਈਜ਼ ਯੂਨੀਅਨ ਦੇ ਜਨਰਲ ਸਕੱਤਰ ਮਨਮੋਹਨ ਸਿੰਘ ਨੇ ਆਏ ਮਹਿਮਾਨਾਂ ਅਤੇ ਮੁਲਾਜ਼ਮਾਂ ਨੂੰ ਜੀ ਆਇਆਂ ਕਿਹਾ ਅਤੇ ਨਵੀ ਚੁਣੀ ਗਈ ਐਗਜੈਕਟਿਵ ਕੌਂਸਲ ਦੀ ਮੁੱਖ ਮਹਿਮਾਨ ਅਤੇ ਮੁਲਾਜ਼ਮਾ ਨਾਲ ਜਾਣ ਪਹਿਚਾਣ ਕਰਵਾਈ। ਯੂਨੀਅਨ ਦੇ ਪ੍ਰਧਾਨ ਬਲਦੇਵ ਸਿੰਘ ਵਾਲੀਆ ਨੇ ਸਮੂਹ ਮੁਲਾਜ਼ਮਾਂ ਦਾ ਧੰਨਵਾਦ ਕੀਤਾ ਜਿੰਨਾਂ ਨੇ ਵੱਡੇ ਫਰਕ ਨਾਲ ਜਿਤਾ ਕੇ ਲਗਾਤਾਰ ਛੇਵੀ ਵਾਰ ਯੂਨੀਅਨ ਦੀ ਵਾਗਡੋਰ ਉਨ੍ਹਾਂ ਦੀ ਟੀਮ ਨੂੰ ਸੌਪੀ। ਉਨਾਂ ਮੁਲਾਜ਼ਮਾਂ ਨੂੰ ਵਿਸਵਾਸ਼ ਦਿਵਾਇਆ ਕਿ ਮੁਲਾਜ਼ਮਾਂ ਦੀਆ ਹੱਕੀ ਮੰਗਾਂ ਲਈ ਉਹ ਸਦਾ ਸੰਘਰਸ਼ਸ਼ੀਲ ਰਹਿਣਗੇ। ਉਨ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਵੀ ਵੀਸੀ ਡਾ. ਗੋਸਲ ਨੂੰ ਸੌਂਪਿਆਂ ਅਤੇ ਬੇਨਤੀ ਕੀਤੀ ਇਸ ਸਬੰਧ ਵਿਚ ਜਲਦੀ ਮੀਟਿੰਗ ਕਰ ਕੇ ਇੰਨਾਂ ਮੰਗਾਂ ਦਾ ਹੱਲ ਕੀਤਾ ਜਾਵੇ। ਮੁੱਖ ਮਹਿਮਾਨ ਡਾ: ਸਤਿਬੀਰ ਸਿੰਘ ਗੋਸਲ ਨੇ ਨਵੀ ਚੁਣੀ ਗਈ ਟੀਮ ਨੂੰ ਮੁਬਾਰਕਵਾਦ ਦਿੰਦੇ ਹੋਏ ਵਿਸ਼ਵਾਸ਼ ਦਿਵਾਇਆ ਗਿਆ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਯੂਨੀਅਨ ਨਾਲ ਮੀਟਿੰਗ ਕਰਕੇ ਹੱਲ ਕੀਤਾ ਜਾਵੇਗਾ। ਇਸ ਪ੍ਰੋਗਰਾਮ ਵਿਚ ਸ਼ਾਮਲ ਹੋਏ ਵਿਸ਼ੇਸ਼ ਮਹਿਮਾਨਾਂ ਨੇ ਵੀ ਨਵੀ ਚੁਣੀ ਗਈ ਟੀਮ ਨੂੰ ਵਧਾਈ ਦਿੱਤੀ। ਚੁਣੀ ਗਈ ਅਗਜੈਕਟਿਵ ਵਿਚ ਪ੍ਰਧਾਨ ਬਲਦੇਵ ਸਿੰਘ ਵਾਲੀਆ ਅਤੇ ਜਨਰਲ ਸਕੱਤਰ ਮਨਮੋਹਨ ਸਿੰਘ ਦੇ ਨਾਲ ਨਵਨੀਤ ਸ਼ਰਮਾ, ਨਰਿੰਦਰ ਸਿੰਘ ਸੇਖੋ, ਰਣਜੀਤ ਸਿੰਘ ਖੋਸਾ, ਧਰਮਿੰਦਰ ਸਿੰਘ ਸਿੱਧੂ, ਭੁਪਿੰਦਰ ਸਿੰਘ, ਗੁਰਇਕਬਾਲ ਸਿੰਘ, ਸਤਵਿੰਦਰ ਸਿੰਘ, ਹਰਮਿੰਦਰ ਸਿੰਘ, ਸੁਰਿੰਦਰ ਸਿੰਘ, ਬਰਿੰਦਰ ਸਿੰਘ ਪੰਡੋਰੀ, ਸੁਰਜੀਤ ਸਿੰਘ, ਕਰਨੈਲ ਸਿੰਘ, ਜਗਦੀਪ ਸਿੰਘ ਸ਼ਾਮਲ ਹਨ।