ਸਤਵਿੰਦਰ ਸ਼ਰਮਾ, ਲੁਧਿਆਣਾ : ਪੀਸੀਐੱਸ ਜੁਡੀਸ਼ੀਅਲ ਪ੍ਰਰੀਖਿਆ ਲਈ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਨੂੰ ਪਹਿਲਾਂ ਮਿਲ ਰਹੇ ਮੌਕੇ ਘੱਟ ਕਰਕੇ ਸਿਰਫ 4 ਮੌਕੇ ਦੇਣ ਲਈ ਕੈਪਟਨ ਸਰਕਾਰ ਵੱਲੋਂ ਚੁੱਪ ਚਪੀਤੇ ਫੈਸਲਾ ਕਰਨ ਵਿਰੁੱਧ ਲਿਪ ਦੇ ਮੁੱਖ ਬੁਲਾਰੇ ਗਗਨਦੀਪ ਸਿੰਘ ਸੰਨੀ ਕੈਂਥ ਨੇ ਸਖ਼ਤ ਵਿਰੋਧ ਪ੍ਰਗਟਾਇਆ ਹੈ। ਜੇਕਰ ਸਰਕਾਰ ਨੇ ਸਮਾਂ ਰਹਿੰਦਿਆਂ ਤੁਗਲਕੀ ਫੁਰਮਾਨ ਵਾਪਸ ਨਾ ਲਿਆ ਤਾਂ ਸੂਬੇ 'ਚ ਲੋਕ ਇਨਸਾਫ ਪਾਰਟੀ ਜਿੱਥੇ ਇਸ ਦਾ ਸਖ਼ਤ ਵਿਰੋਧ ਕਰੇਗੀ ਉੱਥੇ ਭਵਿੱਖ 'ਚ ਪਹਿਲਾਂ ਹਰ ਜ਼ਿਲ੍ਹੇ ਦੇ ਡੀਸੀ ਨਾਲ ਮੁਲਾਕਾਤ ਕਰ ਕੇ ਇਸ ਸਬੰਧੀ ਉਮੀਦਵਾਰਾਂ ਦੀ ਸਮੱਸਿਆ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਤੇ ਜੇਕਰ ਲੋੜ ਪਈ ਤਾਂ ਹੋਰ ਵੀ ਸਖ਼ਤ ਕਦਮ ਚੁੱਕੇ ਜਾਣਗੇ ਪਾਰਟੀ ਦੇ ਮੁੱਖ ਬੁਲਾਰੇ ਗਗਨਦੀਪ ਸਿੰਘ ਸੰਨੀ ਕੈਂਥ ਅੱਜ ਲੁਧਿਆਣਾ ਦੇ ਆਪਣੇ ਦਫਤਰ ਵਿਖੇ ਆਪਣੇ ਸਾਥੀਆਂ ਨਾਲ ਵਿਸ਼ੇਸ਼ ਮੀਟਿੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵੱਲੋਂ ਕਾਂਗਰਸ ਸਰਕਾਰ ਨੂੰ ਤਾੜਨਾ ਕੀਤੀ ਗਈ ਹੈ ਕਿ ਇਹ ਮਾਮਲਾ ਵਾਪਸ ਲਿਆ ਜਾਵੇ। ਇਸ ਮੌਕੇ ਹਰਦੀਪ ਸਿੰਘ ਦੀਪਾ, ਤੇਜਪਾਲ ਸਿੰਘ, ਰਾਜਮਲ ਸਿੰਘ, ਬਲਵਿੰਦਰ ਸਿੰਘ ਅਤੇ ਅਮਨਦੀਪ ਸਿੰਘ ਤੇ ਹੋਰ ਸ਼ਾਮਲ ਸਨ।