- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੈਨਸ਼ਨ ਭਵਨ ਦਾ ਸਥਾਪਨਾ ਦਿਵਸ ਮਨਾਇਆ ਗਿਆ

ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ ਲੁਧਿਆਣਾ :
ਪੈਨਸ਼ਨਰ ਭਵਨ ਲੁਧਿਆਣਾ ਵਿਖੇ ਪੈਨਸ਼ਨਰ ਭਵਨ ਦਾ 24 ਵਾਂ ਸਥਾਪਨਾ ਦਿਵਸ ਬਹੁਤ ਜੋਸ਼ੋਖਰੋਸ਼ ਨਾਲ ਮਨਾਇਆ ਗਿਆ। ਪੈਨਸ਼ਨਰ ਭਵਨ ਦੇ ਚੇਅਰਮੈਨ ਸੁਸ਼ੀਲ ਕੁਮਾਰ ਦੀ ਅਗਵਾਈ ਹੇਠ ਮਨਾਏ ਗਏ ਸ਼ਾਨਦਾਰ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪੈਨਸ਼ਨਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਅੱਜ ਦੇ ਸਮਾਗਮ ’ਚ ਗੁਰਮੇਲ ਸਿੰਘ ਸਰਾਂ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਅਤੇ ਸੁਸ਼ੀਲ ਕੁਮਾਰ ਵਲੋਂ ਉਨ੍ਹਾਂ ਦਾ ਨਿੱਘਾ ਸੁਆਗਤ ਕਰਦਿਆਂ ਕਿਹਾ ਕਿ ਗੁਰਮੇਲ ਸਿੰਘ ਸਰਾਂ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕਾਂ ਲਈ ਹਮੇਸ਼ਾ ਮੂਹਰਲੀਆਂ ਸਫਾਂ ਵਿੱਚ ਰਹਿ ਕੇ ਸੰਘਰਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੈਨਸ਼ਨਰ ਭਵਨ ਦੇ ਅਹੁਦੇਦਾਰਾਂ ਵਲੋਂ ਪੈਨਸ਼ਨਰਾਂ ਦੀਆਂ ਮੁਸ਼ਕਿਲਾਂ ਨੂੰ ਜਿਵੇਂ ਕਿ ਬੈਂਕ, ਜ਼ਿਲ੍ਹਾ ਖਜ਼ਾਨਾ ਦਫਤਰ, ਏ ਜੀ ਪੰਜਾਬ ਚੰਡੀਗੜ੍ਹ ਅਤੇ ਮੈਡੀਕਲ ਬਿੱਲਾਂ ਨਾਲ ਸਬੰਧਿਤ ਸਿਵਲ ਸਰਜਨ ਦਫ਼ਤਰ ਦੇ ਆਦਿ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕਰਵਾਇਆ ਜਾਂਦਾ ਹੈ। ਇਸ ਮੌਕੇ ਸਟੇਜ ਦੀ ਕਾਰਵਾਈ ਸੁਚਾਰੂ ਢੰਗ ਨਾਲ ਚਲਾਉਂਦਿਆਂ ਪੈਨਸ਼ਨ ਭਵਨ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਦੁੱਗਾ ਵੱਲੋਂ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਅਪਣਾਏ ਅੜੀਅਲ ਵਤੀਰੇ ਦੀ ਘੋਰ ਨਿਖੇਧੀ ਕਰਦਿਆਂ ਕਿਹਾ ਕਿ ਸੂਬੇ ਦੇ ਮੁਲਾਜ਼ਮ ਅਤੇ ਪੈਨਸ਼ਨਰ ਅਗਾਮੀ ਪੰਜਾਬ ਦੀਆਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਆਪਣੇ ਮਨ ਦੀ ਭੜਾਸ ਕੱਢਣਗੇ, ਜਿਸ ਦਾ ਖ਼ਮਿਆਜ਼ਾ ਆਮ ਆਦਮੀ ਪਾਰਟੀ ਨੂੰ ਭੁਗਤਣਾ ਪੈ ਸਕਦਾ ਹੈ। ਇਸ ਮੌਕੇ ਸੁਖਵਿੰਦਰ ਸਿੰਘ, ਨਿਰਮਲ ਸਿੰਘ ਲਲਤੋਂ, ਦਰਸ਼ਨ ਸਿੰਘ ਉਟਾਲ, ਐੱਚਐੱਸ ਕਾਹਲੋਂ , ਮੇਜਰ ਸਿੰਘ ਨੱਤ ,ਵੀ ਸੀ ਪੁਰੀ , ਗੁਰਦਿਆਲ ਸਿੰਘ , ਜਸਵੀਰ ਸਿੰਘ ਵਾਲੀਆ, ਇੰਦਰਪਾਲ ਸੈਣੀ , ਗੁਰਵਿੰਦਰ ਸਿੰਘ , ਨਰਿੰਦਰ ਸ਼ਰਮਾ ਗੁਰਮੇਲ ਸਿੰਘ ਮੈਲਡੇ , ਐਚ ਐਸ ਮਾਂਗਟ , ਸ਼ਾਮ ਸੁੰਦਰ ਸ਼ਰਮਾ , ,ਸਤੀਸ਼ ਸਚਦੇਵਾ, ਕੁਲਭੂਸ਼ਨ, ਦੀਪਇੰਦਰ ਸਿੰਘ , ਕੁਲਦੀਪ ਸਿੰਘ , ਰਾਕੇਸ਼ ਆਦਿਆ , ਹਰਜੀਤ ਗਰੇਵਾਲ ਅਤੇ ਸੰਸਥਾ ਦੇ ਕੈਸ਼ੀਅਰ ਸ਼ਾਮਲ ਹੋਏ ਅਤੇ ਉਨ੍ਹਾਂ ਪੰਜਾਬ ਸਰਕਾਰ ਨੂੰ ਜ਼ੋਰਦਾਰ ਸ਼ਬਦਾਂ ਵਿੱਚ ਡੀ ਏ 60 ਫ਼ੀਸਦੀ ਕਰਨ ਅਤੇ ਪੈਨਸ਼ਨਰਾਂ ਦੀ ਪੈਨਸ਼ਨ 2.59 ਦੇ ਗੁਣਾਂਕ ਨਾਲ ਫਿਕਸ ਕਰਨ ਦੀ ਮੰਗ ਕੀਤੀ । ਇਸ ਮੌਕੇ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਜਾਇਜ਼ ਤੇ ਹੱਕੀ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਉਹ ਆਪ ਸਰਕਾਰ ਵਿਰੁੱਧ ਜ਼ੋਰਦਾਰ ਸੰਘਰਸ਼ ਵਿੱਢਣਗੇ ਜਿਸਦੀ ਜਿੰਮਵਾਰ ਪੰਜਾਬ ਸਰਕਾਰ ਹੋਵੇਗੀ । ਇਸ ਮੌਕੇ ਮੁੱਖ ਮਹਿਮਾਨ ਸਮੇਤ ਹੋਰ ਪੈਨਸ਼ਨਰਾਂ ਵੱਲੋਂ ਪੈਨਸ਼ਨ ਭਵਨ ਦੀ ਬਿਹਤਰੀ ਲਈ ਆਰਥਿਕ ਸਹਾਇਤਾ ਕਰਨ ‘ਤੇ ਕਮੇਟੀ ਵੱਲੋਂ ਉਨ੍ਹਾਂ ਨੂੰ ਸਨਮਾਨ ਚਿੰਨ ਅਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਖੀਰ ਵਿੱਚ ਮੁੱਖ ਮਹਿਮਾਨ ਸਰਾਂ ਨੇ ਪੈਨਸ਼ਨ ਭਵਨ ਦੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੇ ਹਨ। ਇਸ ਮੌਕੇ ਉਨ੍ਹਾਂ ਪੈਨਸ਼ਨ ਭਵਨ ਅਤੇ ਪੈਨਸ਼ਨਰਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਮੁੱਖ ਮਹਿਮਾਨ ਸਰਾਂ ਦੀ ਪਤਨੀ ਦਾ ਵੀ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ।