ਵਿਧਾਨ ਸਭਾ ਹਲਕਾ ਗਿੱਲ ਦੇ ਲੋਕ ਅਕਾਲੀ ਦਲ ਨੂੰ ਜਿਤਾਉਣ ਲਈ ਪੱਬਾਂ ਭਾਰ : ਸਿੰਮਕ
ਵਿਧਾਨ ਸਭਾ ਹਲਕਾ ਗਿੱਲ ਦੇ ਲੋਕ ਅਕਾਲੀ ਦਲ ਨੂੰ ਜਿਤਾਉਣ ਲਈ ਪੱਬਾਂ ਭਾਰ-ਸਿੰਮਕ
Publish Date: Thu, 19 Mar 2026 06:51 PM (IST)
Updated Date: Fri, 20 Mar 2026 04:13 AM (IST)
ਫੋਟੋ ਨੰਬਰ-23 ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਨੇ ਲਾਢੋਵਾਲ,ਹੰਬੜਾਂ ਅਤੇ ਡੇਹਲੋਂ ਇਲਾਕਿਆਂ ਵਿੱਚ ਜਾ ਕੇ ਲੋਕਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਇੰਚਾਰਜ ਸਿੰਮਕ ਨੇ ਲਾਢੋਵਾਲ ਵਿਖੇ ਅਕਾਲੀ ਵਰਕਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਉਹ ਪੰਜਾਬ ਵਿੱਚ ਅਕਾਲੀ ਦਲ ਬਾਦਲ ਦੀ ਅਗਵਾਈ ਹੇਠਲੀ ਸਰਕਾਰ ਬਣਾਉਣ ਲਈ ਪੱਬਾਂ ਭਾਰ ਹਨ। ਉਨ੍ਹਾਂ ਆਖਿਆ ਕਿ ਲੋਕਾਂ ਵੱਲੋਂ ਹੁਣ ਤੋਂ ਹੀ ਅਕਾਲੀ ਦਲ ਉਪਰ ਭਰੋਸਗੀ ਜਤਾਈ ਜਾ ਰਹੀ ਹੈ। ਇੰਚਾਰਜ ਸਿੰਮਕ ਨੇ ਆਖਿਆ ਕਿ ਦਲ ਵੱਲੋਂ ਸ਼ੁਰੂ ਕੀਤੀ ਗਈ ਘਰ-ਘਰ ਮਿਲਣੀ ਮੁਹਿੰਮ ਦੌਰਾਨ ਸਰਪੰਚ ਪਰਮਦੀਪ ਸਿੰਘ ਦੀਪਾ ਨਾਲ ਮੁਲਾਕਾਤ ਕੀਤੀ ਗਈ ਅਤੇ ਪਾਰਟੀ ਦੀ ਚੜਦੀ ਕਲਾ ਅਤੇ ਮਜ਼ਬੂਤੀ ਲਈ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਭੋਲਾ ਸਿੰਘ ਲਾਢੋਵਾਲ ਅਤੇ ਤਨੇਜਾ ਪੈਲੇਸ ਕੁਤਬੇਵਾਲ ਦੇ ਪ੍ਰਬੰਧਕ ਵੀ ਮੌਜੂਦ ਸਨ।