ਆਮ ਆਦਮੀ ਪਾਰਟੀ ਹਰ ਫਰੰਟ ’ਤੇ ਫੇਲ੍ਹ ਸਾਬਿਤ ਹੋਈ :ਗੌਤਮ
ਪੰਜਾਬ ਦੀ ਜਨਤਾ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਨੂੰ ਆਪਣਾ ਸਮਰਥਨ ਦੇਵੇਗੀ-ਗੌਤਮ
Publish Date: Sun, 19 Apr 2026 06:33 PM (IST)
Updated Date: Sun, 19 Apr 2026 06:36 PM (IST)

ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਐਸਸੀ ਡਿਪਾਰਟਮੈਂਟ ਰਾਸ਼ਟਰੀ ਚੇਅਰਮੈਨ ਰਜਿੰਦਰਪਾਲ ਗੌਤਮ ਜੀ ਦਾ ਲੁਧਿਆਣਾ ਪੁੱਜਣ ’ਤੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਡੁਲਗਚ ਅਤੇ ਹੋਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਐੱਸਸੀ ਡਿਪਾਰਟਮੈਂਟ ਦੇ ਰਾਸ਼ਟਰੀ ਕੋਆਰਡੀਨੇਟਰ ਰਾਜ ਕੁਮਾਰ ਵੇਰਕਾ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਗੌਤਮ ਨੇ ਪੱਤਰਕਾਰਾਂ ਨਾਲ ਗੱਲਬਾਤ ਕ, ਦੇ ਹੋਏ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਝੂਠ ਬੋਲ ਕੇ ਅਤੇ ਗੁੰਮਰਾਹ ਕਰਕੇ ਸੱਤਾ ਤਾਂ ਹਾਸਿਲ ਕੀਤੀ ਹੈ ਅਤੇ ਪੰਜਾਬ ਸਰਕਾਰ ਨੇ ਆਪਣਾ ਕੋਈ ਵੀ ਵਾਅਦਾ ਤੇ ਗਰਾਂਟੀ ਵੀ ਪੂਰੀ ਨਹੀਂ ਕੀਤੀ, ਜਿਸ ਕਰਕੇ ਇਸ ਵਾਰ ਪੰਜਾਬ ਦੇ ਲੋਕ ਹੁਣ ‘ਆਪ’ ਨੂੰ ਵਿਧਾਨ ਸਭਾ ਚੋਣਾਂ ਵਿਚ ਚਲਦਾ ਕਰਨ ਦਾ ਮਨ ਬਣਾਈ ਬੈਠੇ ਹਨ। ਇਸ ਦੌਰਾਨ ਰਜਿੰਦਰਪਾਲ ਗੌਤਮ ਵਲੋਂ ਰਾਹੁਲ ਡੁਲਗਚ ਨੂੰ ਥਾਪੜਾ ਵੀ ਦਿੱਤਾ ਹੈ ਅਤੇ ਕਿਹਾ ਕਿ ਡੁਲਗਚ ਵਰਗੇ ਮਿਹਨਤੀ ਅਤੇ ਪਾਰਟੀ ਨੂੰ ਸਮਰਪਿਤ ਨੌਜਵਾਨਾਂ ਨੂੰ ਕਾਂਗਰਸ ਪਾਰਟੀ ਨੂੰ ਬਹੁਤ ਜ਼ਿਆਦਾ ਲੋੜ ਹੈ ਅਤੇ ਗੌਤਮ ਵੱਲੋਂ ਡੁਲਗਚ ਨੂੰ ਹੋਰ ਵੀ ਡੱਟ ਕੇ ਕੰਮ ਕਰਨ ਲਈ ਪ੍ਰੇਰਿਤ ਵੀ ਕੀਤਾ ਗਿਆ। ਡੁਲਗਚ ਨੇ ਕਿਹ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਝੂਠੇ ਵਾਅਦੇ ਤੇ ਲਾਰੇ ਲਾ ਕੇ ਸੱਤਾ ਹਾਸਿਲ ਕੀਤੀ ਹੈ ਅਤੇ ਆਪ ਨੇ ਸਭ ਤੋਂ ਵੱਡਾ ਡਾਕਾ ਐਸਸੀ ਭਾਈਚਾਰ ਦੇ ਹੱਕਾਂ ’ਤੇ ਮਾਰਿਆ ਹੈ, ਕਿਉਂਕਿ ਚੋਣਾਂ ਤੋਂ ਪਹਿਲਾ ਆਪ ਨੇ ਪੰਜਾਬ ਵਿਚ ਐਸਸੀ ਭਾਈਚਾਰੇ ਵਿੱਚੋਂ ਉਪ ਮੁੱਖ ਮੰਤਰੀ ਬਣਾਉਦਾ ਵਾਅਦਾ ਕੀਤਾ ਸੀ ਅਤੇ ਅੱਜ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਆਪ ਪਾਰਟੀ ਨੇ ਕਿਸੇ ਐਸਸੀ ਵਿਅਕਤੀ ਨੂੰ ਉਪ ਮੁੱਖ ਮੰਤਰੀ ਤਾਂ ਕੀ ਬਣਾਉਣਾ ਸੀ, ਸਗੋਂ ਐੱਸਸੀ ਭਾਈਚਾਰੇ ਵਿੱਚੋਂ ਰਾਜ ਸਭਾ ਮੈਂਬਰ ਤੱਕ ਨਹੀਂ ਲਾਇਆ ਅਤੇ ਲੁਧਿਆਣਾ ਸ਼ਹਿਰ ਅੰਦਰ ਕੋਈ ਵੀ ਮੇਅਰ ਨਿਯੁਕਤ ਨਹੀਂ ਕੀਤਾ ਹੈ ਅਤੇ ਨਾ ਹੀ ਅਜੇ ਤੱਕ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਕੇ ਕੋਈ ਹੋਰ ਰਾਹਤ ਹੀ ਦਿੱਤੀ ਗਈ ਹੈ, ਨਾਹੀਂ ਵਿਆਹ ਸਮੇਂ ਕਿਸੇ ਬੱਚੀ ਨੂੰ 51000 ਰੁਪਏ ਸ਼ਗਨ ਸਕੀਮ ਦੇ ਦਿੱਤੇ ਗਏ, ਨਾ ਹੀ 2500 ਰੁਪਏ ਬਜ਼ੁਰਗਾਂ ਨੂੰ ਪੈਨਸ਼ਨ ਅਤੇ ਨਾਹੀਂ ਔਰਤਾਂ ਨੂੰ 1000/1000 ਰੁਪਏ ਹੀ ਦਿੱਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਬਿਲਕੁਲ ਫੇਲ੍ਹ ਹੋ ਚੁੱਕੀ ਹੈ ਤੇ ਵੱਡੀ ਗਿਣਤੀ ਕਤਲ, ਚੋਰੀਆਂ, ਡਕੈਤੀਆਂ ਤੇ ਗੋਲੀਆਂ ਚੱਲਣ ਦੀ ਘਟਨਾ ਤਾਂ ਆਮ ਹੋ ਚੁੱਕੀ ਹੈ ਅਤੇ ਇਸ ਤੋਂ ਇਲਾਵਾ ਅੱਜ ਪੰਜਾਬ ਦੇ ਆਰਥਿਕ ਹਾਲਾਤ ਅਜਿਹੇ ਹਨ ਮੁਲਾਜ਼ਮ ਵਰਗ ਸੜਕਾਂ ਤੇ ਧਰਨਾ ਲਾਉਣ ਲਈ ਮਜਬੂਰ ਹਨ ਅਤੇ ਆਪ ਦੀ ਹਰੇਕ ਨੀਤੀ ਫੇਲ੍ਹ ਹੋ ਚੁੱਕੀ ਹੈ ਜਿਸ ਕਾਰਨ ਪੰਜਾਬ ਸਰਕਾਰ ਤੋਂ ਰਾਜ ਤੋਂ ਬਹੁਤ ਜਿਆਦਾ ਦੁਖੀ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੀ ਜਨਤਾ ਆਪ ਪਾਰਟੀ ਨੂੰ ਸੱਤਾਂ ਤੋਂ ਲਾਂਭੇ ਲਾ ਕੇ ਫ਼ਿਰ ਤੋਂ ਕਾਂਗਰਸ ਪਾਰਟੀ ਦੀ ਸਰਕਾਰ ਬਣਾਏਗੀ। ਇਸ ਮੌਕੇ ਜਰਨੈਲ ਸਿੰਘ ਸ਼ਿਮਲਾਪੁਰੀ, ਐਡਵੋਕੇਟ ਵਿਜੈ ਕਲਸੀ, ਪਵਨ ਦਾਵਿ੍ਰੜ, ਕੈਪਟਨ ਸਰੂਪ ਸਿੰਘ, ਰੋਹਨ ਗੋਗਨਾ, ਗੁਰਮੁਖ ਸਿੰਘ, ਅਰੁਣ ਚੰਡਾਲਿਆ, ਅਮਨ ਸੋਦੇ, ਅੰਕਿਤ ਕੁਮਾਰ, ਆਦਿ ਹਾਜ਼ਰ ਸਨ।