ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਕਰ ਰਹੇ ਯਾਦ : ਰੌਣੀ
ਸੂਬੇ ਦੇ ਲੋਕ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਕਰ ਰਹੇ ਯਾਦ-ਰੌਣੀ
Publish Date: Sat, 20 Jun 2026 07:57 PM (IST)
Updated Date: Sun, 21 Jun 2026 04:10 AM (IST)

ਹਰਪ੍ਰੀਤ ਸਿੰਘ ਮਾਂਹਪੁਰ, ਪੰਜਾਬੀ ਜਾਗਰਣ ਜੌੜੇਪੁਲ ਜਰਗ : ਸੂਬੇ ਦੇ ਲੋਕ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਯਾਦ ਕਰ ਰਹੇ ਹਨ, ਕਿਉਂਕਿ ਪੰਜਾਬ ਦੇ ਲੋਕਾਂ ਨੂੰ ਬਦਲਾਅ ਦਾ ਨਾਅਰਾ ਦੇਕੇ ਸੱਤਾ ’ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਬਦਲਾਅ ਲਿਆਂਦਾ ਹੈ, ਉਸ ਦੀ ਭਰਪਾਈ ਕਰਨ ਨੂੰ ਕਈ ਸਾਲ ਲੱਗ ਜਾਣਗੇ, ਕਿਓਂਕਿ ਆਪ ਸਰਕਾਰ ਨੇ ਸੂਬੇ ’ਤੇ 5 ਸਾਲਾਂ ’ਚ ਕਰਜ਼ਾ ਦੁੱਗਣਾ ਕਰ ਦੇਣਾ ਹੈ ਤੇ ਸੂਬੇ ਅੰਦਰ ਜੋ ਅਮਨ-ਕਾਨੂੰਨ ਦੀ ਸਥਿਤੀ ਹਾਲੋ ਬੇਹਾਲ ਹੋਈ ਪਈ ਹੈ ਤੇ ਸੂਬੇ ’ਚ ਰੋਜ਼ਾਨਾ ਕਤਲ ਹੋ ਰਹੇ ਹਨ, ਲੁੱਟਾਂ-ਖੋਹਾਂ, ਫ਼ਿਰੌਤੀਆਂ, ਡਕੈਤੀਆਂ, ਮਾਰਧਾੜ ਆਦਿ ਤੋਂ ਹਰ ਪੰਜਾਬੀ ਚਿੰਤਤ ਨਜ਼ਰ ਆ ਰਿਹਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਹਲਕਾ ਪਾਇਲ ਦੇ ਪ੍ਰਧਾਨ ਦਰਸ਼ਨ ਸਿੰਘ ਰੌਣੀ, ਸੀਨੀਅਰ ਅਕਾਲੀ ਆਗੂ ਤੇ ਪੀਏਡੀਬੀ ਦੋਰਾਹਾ ਦੇ ਸਾਬਕਾ ਚੇਅਰਮੈਨ ਜਸਕਰਨਜੀਤ ਸਿੰਘ ਪਿੰਟੂ ਰੌਣੀ ਤੇ ਮੈਬਰ ਬਲਾਕ ਸੰਮਤੀ ਅਮਰੀਕ ਸਿੰਘ ਰੌਣੀ ਨੇ ਇੱਕ ਪ੍ਰੈੱਸ ਮਿਲਣੀ ਦੌਰਾਨ ਕੀਤਾ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦਿਨੋ ਦਿਨ ਮਜ਼ਬੂਤ ਹੁੰਦਾ ਜਾ ਰਿਹਾ ਤੇ ਜਿਸ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਨੇ ਪਿਛਲੀਆਂ ਸਾਰੀਆਂ ਚੋਣਾਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਤੇ ਜਿਸ ਤਰ੍ਹਾਂ ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਭਾਰੀ ਉਤਸ਼ਾਹ ਦਿਖਾ ਰਹੇ ਹਨ, ਉਸ ਨੇ ਸਾਬਿਤ ਕਰ ਦਿੱਤਾ ਹੈ ਕਿ ਸੂਬੇ ਅੰਦਰ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਬਣੇਗੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਅਕਾਲੀ ਵਰਕਰਾਂ ’ਚ ਬੇਹੱਦ ਜੋਸ਼ ਤੇ ਉਤਸਾਹ ਭਰ ਦਿੱਤਾ ਹੈ ਤੇ ਆਉਣ ਵਾਲਾ ਸਮਾਂ ਸ਼੍ਰੋਮਣੀ ਅਕਾਲੀ ਦਲ ਲਈ ਹੋਰ ਵੀ ਚੜ੍ਹਦੀ ਕਲਾ ਵਾਲਾ ਹੋਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਪੂਰੀ ਚੜ੍ਹਦੀ ਕਲਾ ’ਚ ਅੱਗੇ ਵਧ ਰਹੀ ਹੈ ਤੇ ਆਗਾਮੀ ਚੋਣਾਂ ਚ ਵੀ ਸੂਬੇ ਦੇ ਲੋਕ ਆਪਣੀ ਇੱਕੋ ਇੱਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਅਲੰਬਰਦਾਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਹੀ ਪੰਜਾਬ ਦੀ ਆਪਣੀ ਤੇ ਪੰਜਾਬ ਹਿਤੈਸ਼ੀ ਪਾਰਟੀ ਹੈ ਤੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਯੋਗ ਅਗਵਾਈ ਹੇਠ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ ਤੇ 2027 ਦੀਆਂ ਚੋਣਾਂ ’ਚ ਸ਼ਾਨਾਮੱਤੀ ਜਿੱਤ ਹਾਸਲ ਕਰੇਗੀ। ਉਨ੍ਹਾਂ ਅਖੀਰ ’ਤੇ ਆਖਿਆ ਕਿ ਸੂਬੇ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਮੋਹ ਪੂਰੀ ਤਰਾਂ ਭੰਗ ਹੋ ਚੁੱਕਾ ਹੈ ਤੇ ਸੂਬੇ ਦੇ ਲੋਕ ਅਕਾਲੀ ਸਰਕਾਰ ਨੂੰ ਯਾਦ ਕਰ ਰਹੇ ਹਨ ਤੇ ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਲਿਆਉਣ ਲਈ ਉਤਾਵਲੇ ਨਜ਼ਰ ਆ ਰਹੇ ਹਨ।