ਸੰਜੀਵ ਗੁਪਤਾ, ਜਗਰਾਓਂ

ਬੇਟ ਇਲਾਕੇ ਦੇ ਪਿੰਡ ਭੂੰਦੜੀ ਵਿਖੇ ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਬਿਮਾਰੀਆਂ ਪ੍ਰਤੀ ਸੁਚੇਤ ਕਰਨ, ਉਨ੍ਹਾਂ ਦੀ ਦੇਖਭਾਲ ਤੇ ਡੇਅਰੀ ਕਿੱਤੇ ਦੇ ਲਾਭ ਸਬੰਧੀ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਕੈਂਪ ਦਾ ਉਦਘਾਟਨ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਅਸ਼ੋਕ ਕੁਮਾਰ ਸ਼ਰਮਾ ਅਤੇ ਜਗਰਾਓਂ ਦੇ ਸੀਨੀਅਰ ਵੈਟਨਰੀ ਅਫਸਰ ਡਾ. ਨਰੇਸ਼ ਕੋਛੜ ਨੇ ਕੀਤਾ। ਇਸ ਕੈਂਪ ਵਿਚ ਮਾਹਰਾਂ ਵੱਲੋਂ ਪਸ਼ੂਆਂ ਦੀਆਂ ਵੱਖ ਵੱਖ ਬਿਮਾਰੀਆਂ ਜਿਨ੍ਹਾਂ ਵਿਚ ਮੂੰਹ ਖੁਰ, ਗੱਲ ਘੋਟੂ ਅਤੇ ਹੋਰਾਂ ਸਬੰਧੀ ਪਸ਼ੂ ਪਾਲਕਾਂ ਨੂੰ ਜਾਗਰੂਕ ਕਰਦਿਆਂ ਇਨ੍ਹਾਂ ਦੇ ਲੱਛਣ, ਬਚਾਅ ਅਤੇ ਇਲਾਜ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਖੇਤੀ ਧੰਦੇ ਦੇ ਨਾਲ ਨਾਲ ਡੇਅਰੀ ਧੰਦੇ ਨੂੰ ਅਪਨਾਉਣ ਦੀ ਸਲਾਹ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਡੇਅਰੀ ਫਾਰਮ ਲਈ ਹਰ ਤਰ੍ਹਾਂ ਦੀ ਸਹਾਇਤਾ ਕੀਤੀ ਜਾਂਦੀ ਹੈ। ਡੇਅਰੀ ਕਿੱਤਾ ਅੱਜ ਤੇਜੀ ਨਾਲ ਲਾਹੇਵੰਦ ਸਾਬਤ ਹੋ ਰਿਹਾ ਹੈ। ਇਸ ਮੌਕੇ ਸੀਨੀਅਰ ਵੈਟਨਰੀ ਅਫਸਰ ਡਾ. ਕੋਛੜ ਨੇ ਕਿਹਾ ਕਿ ਅੱਜ ਦੇ ਕੈਂਪ ਦੀ ਸਫਲਤਾ ਇਲਾਕੇ ਦੇ ਕਿਸਾਨਾਂ ਵੱਲੋਂ ਦਿੱਤੇ ਗਏ ਪੂਰਨ ਸਹਿਯੋਗ ਸਦਕਾ ਮਿਲੀ ਹੈ। ਵਿਭਾਗ ਵੱਲੋਂ ਇਸ ਤੋਂ ਪਹਿਲਾਂ ਵੀ ਕਈ ਕੈਂਪ ਲਾਏ ਗਏ ਅਤੇ ਆਉਣ ਵਾਲੇ ਦਿਨਾਂ ਵਿਚ ਵੀ ਵੱਖ ਵੱਖ ਪਿੰਡਾਂ ਵਿਚ ਵੀ ਇਹ ਜਾਗਰੂਕਤਾ ਕੈਂਪ ਲਗਾਏ ਜਾਣਗੇ।

ਇਸ ਮੌਕੇ ਸਰਪੰਚ ਹਰਪ੍ਰਰੀਤ ਸਿੰਘ ਬੱਬੀ, ਵੈਟਨਰੀ ਅਫਸਰ ਡਾ. ਅੰਜੂ ਬਾਲਾ, ਡਾ. ਬਲਜੀਤ ਸਿੰਘ ਸਵੱਦੀ, ਡਾ. ਜਸਵਿੰਦਰ ਕੌਰ, ਉਜਾਗਰ ਸਿੰਘ, ਬਲਜੀਤ ਸਿੰਘ, ਬਾਬਾ ਸੁੱਚਾ ਸਿੰਘ, ਚਮਕੌਰ ਸਿੰਘ, ਅਮਰਜੀਤ ਸਿੰਘ ਹੇਰਾਂ, ਗੁਰਜੀਤ ਸਿੰਘ, ਸੁਖਦੇਵ ਸਿੰਘ, ਹਰਪ੍ਰਰੀਤ ਸਿੰਘ ਹੈਪੀ, ਦਵਿੰਦਰ ਸਿੰਘ ਬੀਰਮੀ, ਰਛਪਾਲ ਸਿੰਘ, ਜਗਰੂਪ ਸਿੰਘ, ਇੰਸਪੈਕਟਰ ਅਮਰਦੀਪ ਸਿੰਘ, ਇੰਸਪੈਕਟਰ ਗੁਰਦੀਪ ਸਿੰਘ ਬਾਸੀਆਂ, ਡਾ. ਹਰਦਿਆਲ ਸਿੰਘ, ਗੁਰਪ੍ਰਰੀਤ ਸਿੰਘ ਅਤੇ ਹਰਦੀਪ ਸਿੰਘ ਭੂੰਦੜੀ ਆਦਿ ਹਾਜ਼ਰ ਸਨ।