ਲੋਕਾਂ ਨੇ ਲਿਆ ਮੁਫ਼ਤ ਮੈਡੀਕਲ ਕੈਂਪ ਦਾ ਲਾਹਾ
ਲੋਕਾਂ ਨੇ ਲਿਆ ਮੁਫ਼ਤ ਮੈਡੀਕਲ ਕੈਂਪ ਦਾ ਲਾਹਾ
Publish Date: Sun, 05 Apr 2026 06:16 PM (IST)
Updated Date: Sun, 05 Apr 2026 06:19 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਲੁਧਿਆਣਾ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ 50 ਤੋਂ ਵੱਧ ਮਰੀਜ਼ਾਂ ਨੇ ਪਹੁੰਚ ਕੇ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਦਾ ਲਾਭ ਉਠਾਇਆ। ਕੈਂਪ ਦੌਰਾਨ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਨੇ ਮਰੀਜ਼ਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਮੁਫ਼ਤ ਟੈਸਟ ਅਤੇ ਸੇਵਾਵਾਂ, ਚੈੱਕਅਪ ਦੇ ਨਾਲ-ਨਾਲ ਮਰੀਜ਼ਾਂ ਦੀ ਸਹੂਲਤ ਲਈ ਕਈ ਟੈਸਟ ਬਿਲਕੁਲ ਮੁਫ਼ਤ ਕੀਤੇ ਗਏ, ਜਿਵੇਂ ਕਿ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ, ਹੱਡੀਆਂ ਦੀ ਮਜ਼ਬੂਤੀ ਦਾ ਟੈਸਟ, ਨਸਾਂ ਦੀ ਕਮਜ਼ੋਰੀ (ਨਿਊਰੋਪੈਥੀ) ਦੀ ਜਾਂਚ। ਸੰਚਾਲਕ ਡਾ. ਈਰਾ ਚੌਧਰੀ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਮਕਸਦ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਹੀ ਮਾਹਿਰ ਡਾਕਟਰਾਂ ਦੀ ਸਲਾਹ ਅਤੇ ਬਿਹਤਰ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣਾ ਸੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਆਉਣ ਵਾਲੇ ਸਮੇਂ ਵਿਚ ਵੀ ਅਜਿਹੇ ਕੈਂਪ ਲਗਾਤਾਰ ਲਗਾਏ ਜਾਣਗੇ। ਕੈਂਪ ਦੌਰਾਨ ਮਰੀਜ਼ਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।