ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਲੋਕ : ਗੋਗਾ
ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਲੋਕ-ਗੋਗਾ
Publish Date: Fri, 13 Mar 2026 06:57 PM (IST)
Updated Date: Fri, 13 Mar 2026 07:00 PM (IST)
ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ ਲੁਧਿਆਣਾ : ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਵੱਲੋਂ ਲਾਏ ਮੁਫ਼ਤ ਅੱਖਾਂ ਦੇ ਕੈਂਪ ਵਿੱਚ ਪੁੱਜੇ ਕੌਂਸਲਰ ਸੋਹਣ ਸਿੰਘ ਗੋਗਾ ਨੇ ਕਿਹਾ ਕਿ ਲੋਕਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਪ੍ਰਬੰਧਕਾਂ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਇਸ ਕੈਂਪ ਵਿੱਚ 400 ਦੇ ਕਰੀਬ ਮਰੀਜ਼ਾਂ ਨੇ ਹਿੱਸਾ ਲਿਆ ਜਿਸ ਵਿੱਚੋਂ 80 ਮਰੀਜ਼ ਆਪ੍ਰੇਸ਼ਨ ਲਈ ਚੁਣੇ ਗਏ। ਗੋਗਾ ਨੇ ਦੱਸਿਆ ਕਿ ਸਾਰੇ ਕੌਂਸਲ ਮੈਂਬਰਾਂ ਵੱਲੋਂ ਇਹ ਕਾਰਜ ਹਰੇਕ ਮਹੀਨੇ ਕੀਤਾ ਜਾਂਦਾ ਹੈ, 5000 ਤੋਂ ਵੱਧ ਬੱਚਿਆਂ ਨੂੰ ਵਿਦਿਆ ਦਿੱਤੀ ਜਾਂਦੀ ਹੈ। ਰਣਯੋਧ ਸਿੰਘ ਵੱਲੋਂ ਹਰ ਖੇਤਰ ਵਿੱਚ ਆਪਣੇ ਤਨ ਮਨ ਧਨ ਨਾਲ ਯੋਗਦਾਨ ਪਾਇਆ ਜਾਂਦਾ ਹੈ। ਅੱਜ ਦੇ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਲੋਕ ਆਏ ਹੋਏ ਸਨ। ਗੋਗਾ ਨੇ ਪੰਜਾਬ ਸਰਕਾਰ ਵੱਲੋਂ ਵੀ ਕੌਂਸਲ ਦਾ ਧੰਨਵਾਦ ਕੀਤਾ ਗਿਆ, ਜੋ ਸਮਾਜ ਸੇਵਾ ਦੀ ਭਾਵਨਾ ਨਾਲ ਬਜ਼ੁਰਗਾਂ ਦੀਆਂ ਅਸੀਸਾਂ ਲੈ ਰਹੇ ਹਨ। ਇਸ ਮੌਕੇ ਮਹਿੰਦਰ ਸਿੰਘ ਮਠਾੜੂ, ਕੁਲਵੰਤ ਸਿੰਘ, ਬਲਵਿੰਦਰ ਸਿੰਘ, ਕਮਲਜੀਤ ਸਿੰਘ, ਦਵਿੰਦਰ ਸ਼ਰਮਾ, ਬੌਬੀ, ਅਕਾਸ਼ ਵਰਮਾ, ਹਰਦੇਵ ਸਿੰਘ ਸੰਗੋਵਾਲ ਆਦਿ ਹਾਜ਼ਰ ਸਨ।