ਨਸ਼ਿਆਂ ਦੇ ਖ਼ਤਰਿਆਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ
ਨਸ਼ਿਆਂ ਦੇ ਖਤਰਿਆਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ
Publish Date: Thu, 19 Mar 2026 07:16 PM (IST)
Updated Date: Fri, 20 Mar 2026 04:14 AM (IST)
ਫੋਟੋ ਨੰਬਰ-15 ਰਵੀ, ਪੰਜਾਬੀ ਜਾਗਰਣ, ਲੁਧਿਆਣਾ : ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਮਾਡਲ ਗ੍ਰਾਮ ਦੇ ਐੱਨਸੀਸੀ ਏਅਰ ਵਿੰਗ ਦੇ ਜੂਨੀਅਰ ਕੈਡਿਟਾਂ ਨੇ ਯੂਨਿਟ ਨੰਬਰ 4 ਪੰਜਾਬ ਏਅਰ ਸਕੁਐਡਰਨ ਐੱਨਸੀਸੀ ਲੁਧਿਆਣਾ ਦੀ ਅਗਵਾਈ ਹੇਠ ਭਾਰਤ ਨਗਰ ਚੌਕ ਵਿਖੇ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਇਕ ਜਾਗਰੂਕਤਾ ਮੁਹਿੰਮ ਚਲਾਈ। ਇਸ ਮਾਮਲੇ ਬਾਰੇ ਹੋਰ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਕਰਨਜੀਤ ਸਿੰਘ ਨੇ ਦੱਸਿਆ ਕਿ ਸਕੂਲ ਦੇ ਏਅਰ ਵਿੰਗ ਦੇ 30 ਕੈਡਿਟਾਂ ਵੱਲੋਂ ਭਾਰਤ ਨਗਰ ਚੌਕ ਵਿਖੇ ਨਸ਼ਿਆਂ ਵਿਰੁੱਧ ਇਕ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਸਮਾਗਮ ਦੌਰਾਨ ਕੈਡਿਟਾਂ ਨੇ ਆਪਣੇ ਹੱਥਾਂ ’ਚ ਪੋਸਟਰ ਤੇ ਬੈਨਰ ਫੜੇ ਹੋਏ ਸਨ, ਜਿਨ੍ਹਾਂ ਵੱਲੋਂ ਚੌਕ ਤੇ ਇਕੱਠੇ ਹੋ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੁਹਿੰਮ ਦੌਰਾਨ, ਏਐੱਨਓ ਫਸਟ ਅਫਸਰ ਪਰਮਬੀਰ ਸਿੰਘ, ਮਨਦੀਪ ਸਿੰਘ ਤੇ ਹਰਪ੍ਰੀਤ ਕੌਰ ਨੇ ਕੈਡਿਟਾਂ ਨੂੰ ਸ਼ਾਨਦਾਰ ਮਾਰਗਦਰਸ਼ਨ ਪ੍ਰਦਾਨ ਕੀਤਾ। ਆਪਣੇ ਸੰਦੇਸ਼ ’ਚ ਪ੍ਰਿੰਸੀਪਲ ਕਰਨਜੀਤ ਸਿੰਘ ਨੇ ਕੈਡਿਟਾਂ ਨੂੰ ਨਸ਼ੀਲੇ ਪਦਾਰਥਾਂ ਦੇ ਨਾਲ ਸਬੰਧਤ ਨੁਕਸਾਨਦੇਹ ਆਦਤਾਂ ਤੋਂ ਦੂਰ ਰਹਿਣ ਲਈ ਉਤਸ਼ਾਹਿਤ ਕੀਤਾ ਤੇ ਉਨ੍ਹਾਂ ਨੂੰ ਅਕਾਦਮਿਕ ਤੇ ਖੇਡਾਂ ਦੋਵਾਂ ’ਚ ਵਧੇਰੇ ਦਿਲਚਸਪੀ ਪੈਦਾ ਕਰਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ।