ਕੌਸ਼ਲ ਮੱਲ੍ਹਾ, ਹਠੂਰ : ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਜ਼ਿਲ੍ਹਾ ਲੁਧਿਆਣਾ ਦੀਆਂ ਬਲਾਕ ਕਮੇਟੀਆਂ ਤੇ ਪਿੰਡਾਂ ਦੀਆਂ ਇਕਾਈਆਂ ਵੱਲੋਂ 28 ਮਈ ਦਿਨ ਐਤਵਾਰ ਕਿਸਾਨੀ ਮਸਲਿਆਂ ਨੂੰ ਹੱਲ ਕਰਵਾਉਣ ਲਈ ਹਲਕੇ ਦੇ ਸੰਸਦ ਮੈਂਬਰਾਂ ਨੂੰ ਚਿਤਾਵਨੀ ਪੱਤਰ ਦਿੱਤੇ ਜਾਣਗੇ। ਇਸ ਸਬੰਧੀ ਬਲਾਕ ਜਗਰਾਓਂ ਦੇ ਪ੍ਰਧਾਨ ਤਰਸੇਮ ਸਿੰਘ ਬੱਸੂਵਾਲ ਦੀ ਅਗਵਾਈ ਹੇਠ ਸ਼ੁੱਕਰਵਾਰ ਪਿੰਡ ਭੰਮੀਪੁਰਾ ਕਲਾਂ, ਦੇਹੜਕਾ, ਮਾਣੂੰਕੇ, ਚੀਮਾ, ਰਣਧੀਰਗੜ੍ਹ ਆਦਿ ਪਿੰਡਾਂ ਦੇ ਵਰਕਰਾਂ ਤੇ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ ਲਾਮਬੰਦ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਾਸਟਰ ਜਗਤਾਰ ਸਿੰਘ ਦੇਹੜਕਾ ਤੇ ਬਲਾਕ ਪ੍ਰਧਾਨ ਤਰਸੇਮ ਸਿੰਘ ਬੱਸੂਵਾਲ ਨੇ ਕਿਹਾ ਐਤਵਾਰ ਐੱਮਪੀ ਡਾ. ਅਮਰ ਸਿੰਘ ਨੂੰ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਮੰਨਵਾਉਣ ਲਈ ਚਿਤਾਵਨੀ ਪੱਤਰ ਦਿੱਤਾ ਜਾਵੇਗਾ। ਇਸ ਮੌਕੇ ਇੰਦਰਜੀਤ ਸਿੰਘ ਧਾਲੀਵਾਲ, ਤਰਨਜੀਤ ਸਿੰਘ, ਸੁਖਵਿੰਦਰ ਸਿੰਘ, ਪ੍ਰਧਾਨ ਇਕਬਾਲ ਸਿੰਘ ਮੱਲ੍ਹਾ, ਦਲਵਿੰਦਰ ਸਿੰਘ ਕਾਉਂਕੇ, ਪ੍ਰਧਾਨ ਮਨਜਿੰਦਰ ਸਿੰਘ ਜੱਟਪੁਰਾ, ਨਿਰਭੈ ਸਿੰਘ ਭੰਮੀਪੁਰਾ, ਸਰਬਜੀਤ ਸਿੰਘ, ਜਗਜੀਤ ਸਿੰਘ, ਤਾਰਾ ਸਿੰਘ, ਪਾਲ ਸਿੰਘ ਡੱਲਾ ਆਦਿ ਹਾਜ਼ਰ ਸਨ।