ਵਿਜੇ ਨਗਰ ਦੀ ਸੜਕ ਬਣਨ ਨਾਲ ਲੋਕਾਂ ਨੂੰ ਮਿਲੇਗੀ ਰਾਹਤ : ਪਰਾਸ਼ਰ
ਵਿਜੇ ਨਗਰ ਵਿੱਚ 54.62 ਲੱਖ ਰੁਪਏ ਦੀ ਲਾਗਤ ਨਾਲ ਸੜਕ ਬਣਦੇ ਲੋਕਾਂ ਮਿਲੇਗੀ ਰਾਹਤ- ਵਿਧਾਇਕ ਅਸ਼ੋਕ ਪਰਾਸ਼ਰ
Publish Date: Tue, 12 May 2026 09:09 PM (IST)
Updated Date: Wed, 13 May 2026 04:12 AM (IST)

-ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਕੌਂਸਲਰ ਨਿੱਕੂ ਭਾਰਤੀ ਨਾਲ ਮਿਲ ਕੇ ਕੀਤਾ ਸੜਕ ਨਿਰਮਾਣ ਦਾ ਉਦਘਾਟਨ --- ਸਤਵਿੰਦਰ ਸ਼ਰਮਾ, ਪੰਜਾਬੀ ਜਾਗਰਣ ਲੁਧਿਆਣਾ ਮਹਾਨਗਰ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਕੇਂਦਰੀ ਵਿੱਚ ਲੋਕਾਂ ਦੀਆਂ ਸਹੂਲਤਾਂ ਵਾਲੇ ਕਿਸੇ ਵੀ ਕੰਮ ਨੂੰ ਬਾਕੀ ਨਹੀਂ ਰਹਿਣ ਦਿੱਤਾ ਜਾਵੇਗਾ ਤੇ ਹਲਕੇ ਦੇ ਹਰੇਕ ਵਾਰਡ ਦੇ ਵਿਕਾਸ ਕੰਮ ਲੋਕਾਂ ਦੀ ਰਾਏ ਲੈਕੇ ਕਰਵਾਏ ਜਾ ਰਹੇ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਹਲਕੇ ਦੇ ਵਾਰਡ ਨੰਬਰ 30 ਦੇ ਇਲਾਕੇ ਵਿਜੇ ਨਗਰ ਵਿੱਚ ਲਗਭਗ 54.62 ਲੱਖ ਰੁਪਏ ਦੀ ਲਾਗਤ ਵਾਡੇ ਸੜਕ ਨਿਰਮਾਣ ਦੇ ਪ੍ਰਜੈਕਟ ਦਾ ਉਦਘਾਟਨ ਕਰਦੇ ਹੋਏ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਵਾਰਡ ਦੇ ਕੌਂਸਲਰ ਨਿੱਕੂ ਭਾਰਤੀ ਵੀ ਹਾਜ਼ਰ ਸਨ। ਵਿਧਾਇਕ ਪਰਾਸ਼ਰ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਮੁੱਖਤਾ ਹਲਕੇ ਦੇ ਸਾਰੇ ਵਾਰਡਾਂ ਵਿੱਚ ਇਕ ਸਾਰ ਗੁਣਵੱਤਾ ਵਾਲੇ ਵਿਕਾਸ ਕਾਰਜ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਅੱਜ ਜਿਹੜੇ ਸੜਕੀ ਪ੍ਰਜੈਕਟ ਕੀਤੇ ਗਏ ਹਨ ਉਨ੍ਹਾਂ ਨਾਲ ਵਿਜੇ ਨਗਰ ਦੇ ਨਾਲ ਨਾਲ ਆਸ ਪਾਸ ਦੇ ਲੋਕਾਂ ਨੂੰ ਸੜਕਾਂ ਦੇ ਟੋਇਆ ਤੋਂ ਰਾਹਤ ਮਿਲੇਗੀ। ਵਿਧਾਇਕ ਪਰਾਸ਼ਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੰਮ ਕਰਦੇ ਹੋਏ ਉਨ੍ਹਾਂ ਵੱਲੋਂ ਪੂਰੇ ਹਲਕੇ ਵਿੱਚ ਮਿਆਰੀ ਸੜਕੀ ਬੁਨਿਆਦੀ ਢਾਂਚਾ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਪ੍ਰੋਜੈਕਟਾਂ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਕੰਮਾਂ ਦੀ ਗੁਣਵੱਤਾ ਦੇ ਮਾਮਲੇ ਵਿੱਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹ ਨਿਯਮਤ ਤੌਰ ਤੇ ਪ੍ਰੋਜੈਕਟਾਂ ਦੀ ਨਿਗਰਾਨੀ ਕਰਨਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ ਅਤੇ ਹਲਕਾ ਵਾਸੀਆਂ ਤੋਂ ਵਿਕਾਸ ਕੰਮਾਂ ਲਈ ਫੀਡਬੈਕ ਵੀ ਲਿਆ ਜਾ ਰਿਹਾ ਹੈ ਤਾਂ ਜੋ ਵਿਕਾਸ ਦੇ ਸਾਰੇ ਕੰਮਾਂ ਲੋਕਾਂ ਦੀ ਸਹੂਲਤ ਅਨੁਸਾਰ ਹੋ ਸਕਣ।