ਯੂਥ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡ ਮੈਦਾਨਾਂ ਦਾ ਆਬਾਦ ਹੋਣਾ ਲਾਜ਼ਮੀ : ਬੈਂਸ
ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡ ਮੈਦਾਨਾਂ ਦਾ ਆਬਾਦ ਹੋਣਾ ਲਾਜ਼ਮੀ-ਬੈਂਸ
Publish Date: Sat, 14 Mar 2026 06:45 PM (IST)
Updated Date: Sun, 15 Mar 2026 04:13 AM (IST)

- ਬੈਂਸ ਨੇ ਕ੍ਰਿਕਟ ਟੂਰਨਾਮੈਂਟ ਦੇ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ ਫ਼ੋਟੋ ਨੰਬਰ-11 ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ : ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਵਿਰੁੱਧ ਲਾਮਬੰਦ ਕਰਨ ਦੇ ਮਕਸਦ ਨਾਲ ਪਾਰਸ ਅਨੇਜਾ ਤੇ ਕਰਨੈਲ ਅਨੇਜਾ ਵੱਲੋਂ ਦੂਜਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਇਸ ਮੌਕੇ ਪਹੁੰਚੇ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਇਸ ਦੌਰਾਨ ਨੌਜਵਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਬੈਂਸ ਨੇ ਕਿਹਾ ਜੇਕਰ ਅਸੀਂ ਤੰਦਰੁਸਤ ਪੰਜਾਬ ਦੇ ਸੁਪਨੇ ਨੂੰ ਹਕੀਕਤ ’ਚ ਬਦਲਣਾ ਚਾਹੁੰਦੇ ਹਾਂ, ਤਾਂ ਸਾਨੂੰ ਪਿੰਡਾਂ ਤੇ ਸ਼ਹਿਰਾਂ ਦੇ ਖੇਡ ਮੈਦਾਨਾਂ ਨੂੰ ਮੁੜ ਆਬਾਦ ਕਰਨਾ ਪਵੇਗਾ। ਉਨ੍ਹਾਂ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਰਸ ਤੇ ਕਰਨੈਲ ਅਨੇਜਾ ਵਰਗੇ ਨੌਜਵਾਨ ਜੋ ਆਪਣੀ ਨੇਕ ਕਮਾਈ ਵਿੱਚੋਂ ਖੇਡ ਮੇਲੇ ਕਰਵਾ ਰਹੇ ਹਨ, ਉਹ ਸਮਾਜ ਲਈ ਚਾਨਣ ਮੁਨਾਰਾ ਹਨ। ਬੈਂਸ ਨੇ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਕਸਰਤ ਨਹੀਂ, ਸਗੋਂ ਇਹ ਨੌਜਵਾਨਾਂ ਨੂੰ ਅਨੁਸ਼ਾਸਨ ਤੇ ਮੁਸੀਬਤਾਂ ਨਾਲ ਲੜਨ ਦਾ ਜਜ਼ਬਾ ਸਿਖਾਉਂਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦਾ ਰਾਹ ਛੱਡ ਕੇ ਖੇਡਾਂ ਨੂੰ ਆਪਣਾ ਜੀਵਨ ਸਾਥੀ ਬਣਾਉਣ। ਪ੍ਰਬੰਧਕਾਂ ਵੱਲੋਂ ਇਸ ਮੌਕੇ ਬੈਂਸ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਗੁਰਪ੍ਰੀਤ ਖੁਰਾਣਾ, ਸਰਬਜੀਤ ਜਨਕਪੁਰੀ, ਰਵਿੰਦਰ ਪਾਲ ਰਾਜਾ, ਰੋਬਿਨ ਕੋਲੀ, ਸੋਨੂ ਤਲਵਾੜ, ਗੁਲਸ਼ਨ ਆਦਿ ਹਾਜ਼ਰ ਸਨ।