- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਿਕਾਇਤਕਰਤਾ ਮੁਤਾਬਕ ਉਹ ਲੁਧਿਆਣਾ ਹਾਈਟਸ ਬਲਾਕ-ਈ ਵਿੱਚ ਕੰਪਨੀ ਦੇ ਮੈਨੇਜਰ ਵਜੋਂ ਕੰਮ ਕਰਦਾ ਹੈ। ਕੰਪਨੀ ਵੱਲੋਂ ਸਾਲ 2019 ਤੋਂ ਲੁਧਿਆਣਾ ਹਾਈਟਸ ਵਿੱਚ ਫਲੈਟ ਤਿਆਰ ਕੀਤੇ ਜਾ ਰਹੇ ਹਨ। ਦੋਸ਼ ਹੈ ਕਿ ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਮਨਪ੍ਰੀਤ ਸਿੰਘ ਕੰਪਨੀ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਲਗਾਤਾਰ ਪੋਸਟਾਂ ਪਾ ਰਿਹਾ ਸੀ ਅਤੇ ਇਨ੍ਹਾਂ ਰਾਹੀਂ ਕੰਪਨੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ: ਲੁਧਿਆਣਾ ਹਾਈਟਸ ਵਿੱਚ ਪ੍ਰਾਪਰਟੀ ਕਾਰੋਬਾਰ ਨਾਲ ਜੁੜੀ ਕੰਪਨੀ ਨੂੰ ਸੋਸ਼ਲ ਮੀਡੀਆ ’ਤੇ ਬਦਨਾਮ ਕਰਨ ਦੀਆਂ ਪੋਸਟਾਂ ਪਾ ਕੇ ਕਥਿਤ ਤੌਰ ’ਤੇ 10 ਲੱਖ ਰੁਪਏ ਦੀ ਵਸੂਲੀ ਕਰਨ ਦੀ ਕੋਸ਼ਿਸ਼ ਕਰ ਰਹੇ ਮੁਲਜ਼ਮ ਨੂੰ ਪੁਲਿਸ ਨੇ ਰੰਗੇ ਹੱਥੀਂ ਦਬੋਚ ਲਿਆ। ਮੁਲਜ਼ਮ ਦੀ ਪਛਾਣ ਮਨਪ੍ਰੀਤ ਸਿੰਘ ਵਾਸੀ ਲੁਧਿਆਣਾ ਹਾਈਟਸ ਵਜੋਂ ਹੋਈ ਹੈ। ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ 6 ਲੱਖ ਰੁਪਏ ਦੀ ਨਕਦੀ ਅਤੇ ਇਕ ਮੋਬਾਈਲ ਫੋਨ ਬਰਾਮਦ ਕੀਤਾ ਹੈ।
ਥਾਣਾ ਹੈਬੋਵਾਲ ਪੁਲਿਸ ਨੇ ਇਸ ਮਾਮਲੇ ਵਿੱਚ ਧਾਰਾ 308(2), 351(2) ਬੀਐੱਨਐੱਸ ਤਹਿਤ ਕੇਸ ਦਰਜ ਕਰਕੇ ਜਾਂਚ ਦਾ ਦਾਇਰਾ ਵਧਾ ਦਿੱਤਾ ਹੈ। ਮਾਮਲੇ ਦੀ ਸ਼ਿਕਾਇਤ ਲੁਧਿਆਣਾ ਹਾਈਟਸ ਸਥਿਤ ਕੰਪਨੀ ਦੇ 38 ਸਾਲਾ ਮੈਨੇਜਰ ਅਰੁਣ ਠਾਕੁਰ ਵੱਲੋਂ ਕੀਤੀ ਗਈ ਹੈ।
ਸ਼ਿਕਾਇਤਕਰਤਾ ਮੁਤਾਬਕ ਉਹ ਲੁਧਿਆਣਾ ਹਾਈਟਸ ਬਲਾਕ-ਈ ਵਿੱਚ ਕੰਪਨੀ ਦੇ ਮੈਨੇਜਰ ਵਜੋਂ ਕੰਮ ਕਰਦਾ ਹੈ। ਕੰਪਨੀ ਵੱਲੋਂ ਸਾਲ 2019 ਤੋਂ ਲੁਧਿਆਣਾ ਹਾਈਟਸ ਵਿੱਚ ਫਲੈਟ ਤਿਆਰ ਕੀਤੇ ਜਾ ਰਹੇ ਹਨ। ਦੋਸ਼ ਹੈ ਕਿ ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਮਨਪ੍ਰੀਤ ਸਿੰਘ ਕੰਪਨੀ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਲਗਾਤਾਰ ਪੋਸਟਾਂ ਪਾ ਰਿਹਾ ਸੀ ਅਤੇ ਇਨ੍ਹਾਂ ਰਾਹੀਂ ਕੰਪਨੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।
ਸ਼ਿਕਾਇਤ ਮੁਤਾਬਕ ਮੁਲਜ਼ਮ ਵੱਲੋਂ ਪੋਸਟਾਂ ਰਾਹੀਂ ਕੰਪਨੀ ਨੂੰ ਨੁਕਸਾਨ ਪਹੁੰਚਾਉਣ ਅਤੇ ਬਦਨਾਮੀ ਦਾ ਡਰ ਦਿਖਾਉਂਦਿਆਂ ਕਥਿਤ ਤੌਰ ’ਤੇ 10 ਲੱਖ ਰੁਪਏ ਦੀ ਮੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਉਸ ਨੂੰ 6 ਲੱਖ ਰੁਪਏ ਦੇਣ ਲਈ ਬੁਲਾਇਆ ਗਿਆ। ਪੁਲਿਸ ਨੇ ਪੂਰੀ ਕਾਰਵਾਈ ਕਰਦਿਆਂ ਮੌਕੇ ’ਤੇ ਹੀ ਮੁਲਜ਼ਮ ਨੂੰ ਦਬੋਚ ਲਿਆ ਅਤੇ ਉਸ ਕੋਲੋਂ 6 ਲੱਖ ਰੁਪਏ ਦੀ ਨਕਦੀ ਤੇ ਇਕ ਮੋਬਾਈਲ ਫੋਨ ਕਬਜ਼ੇ ਵਿੱਚ ਲੈ ਲਿਆ।
ਪੁਲਿਸ ਹੁਣ ਮੁਲਜ਼ਮ ਤੋਂ ਪੁੱਛਗਿੱਛ ਕਰਕੇ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਸੋਸ਼ਲ ਮੀਡੀਆ ’ਤੇ ਪਾਈਆਂ ਜਾ ਰਹੀਆਂ ਪੋਸਟਾਂ ਦੇ ਪਿੱਛੇ ਕੀ ਮਕਸਦ ਸੀ ਅਤੇ ਕਥਿਤ ਵਸੂਲੀ ਦੇ ਇਸ ਮਾਮਲੇ ਵਿੱਚ ਕੋਈ ਹੋਰ ਵਿਅਕਤੀ ਵੀ ਸ਼ਾਮਲ ਹੈ ਜਾਂ ਨਹੀਂ। ਪੁਲਿਸ ਵੱਲੋਂ ਮੋਬਾਈਲ ਫੋਨ ਅਤੇ ਸੋਸ਼ਲ ਮੀਡੀਆ ’ਤੇ ਕੀਤੀ ਗਈ ਸਰਗਰਮੀ ਦੀ ਵੀ ਜਾਂਚ ਕੀਤੀ ਜਾ ਰਹੀ ਹੈ।