ਪਲਵਿੰਦਰ ਸਿੰਘ ਢੁੱਡੀਕੇ, ਲੁਧਿਆਣਾ : ਮੁਨੱਖੀ ਸੇਵਾ ਕਾਰਜਾਂ ਨੂੰ ਸਮਰਪਿਤ ਸੰਸਥਾ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਵੱਲੋਂ ਲੋੜਵੰਦ ਮਰੀਜ਼ਾਂ ਦੀਆਂ ਕੀਮਤੀ ਜਿੰਦਗੀਆਂ ਨੂੰ ਬਚਾਉਣ ਲਈ ਖੂਨਦਾਨ ਦੇ ਨਾਲ-ਨਾਲ ਪਲਾਜ਼ਮਾ ਦਾਨ ਕਰਨ ਦੀ ਮੁਹਿੰਮ ਵੀ ਆਰੰਭ ਕੀਤੀ ਗਈ ਜਿਸ ਦੇ ਅੰਤਰਗਤ ਦਿੱਲੀ ਦੇ ਇੱਕ ਹਸਪਤਾਲ 'ਚ ਜ਼ੇਰੇ ਇਲਾਜ ਮਰੀਜ਼ ਦੀ ਜਿੰਦਗੀ ਬਚਾਉਣ ਲਈ ਆਪਣਾ ਪਲਾਜ਼ਮਾ ਦਾਨ ਕਰਨ ਵਾਲੇ ਦਾਨੀ ਵਿਵੇਕ ਸ਼ਰਮਾ ਨੂੰ ਸੁਸਾਇਟੀ ਦੇ ਮੁੱਖ ਸੇਵਾਦਾਰ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਅਤੇ ਉਨਾਂ੍ਹ ਦੇ ਸਾਥੀਆਂ ਵੱਲੋਂ ਜੈਕਾਰਿਆਂ ਦੀ ਗੂੰਜ ਵਿੱਚ ਸਨਮਾਨਤ ਕਰਕੇ ਉਸ ਦੀ ਹੌਸਲਾ ਅਫਜਾਈ ਕੀਤੀ ਗਈ। ਜਥੇ. ਨਿਮਾਣਾ ਨੇ ਕਿਹਾ ਕਿ ਇਸ ਸਮੇਂ ਵੱਖ-ਵੱਖ ਬਿਮਾਰੀਆਂ ਨਾਲ ਪੀੜਤ ਮਰੀਜ਼ਾਂ ਅਤੇ ਲੋੜਵੰਦ ਮਰੀਜ਼ਾਂ ਦੀਆਂ ਜ਼ਿੰਦਗੀਆਂ ਬਚਾਉਣ ਲਈ ਖ਼ੂਨ ਇਕੱਠਾ ਕਰਨਾ ਤੇ ਪਲਾਜ਼ਮਾ ਉਪਲੱਬਧ ਕਰਵਾ ਕੇ ਦੇਣਾ ਆਪਣੇ ਆਪ ਵਿੱਚ ਇੱਕ ਵੱਡਾ ਚਨੌਤੀ ਭਰਪੂਰ ਕਾਰਜ ਹੈ। ਜਥੇ. ਨਿਮਾਣਾ ਨੇ ਇਹ ਵੀ ਐਲਾਨ ਕੀਤਾ ਕਿ ਆਪਣਾ ਪਲਾਜ਼ਮਾ ਦਾਨ ਕਰਨ ਵਾਲੇ ਹਰ ਦਾਨੀ ਵਿਅਕਤੀ ਦੇ ਡਾਕਟਰੀ ਟੈਸਟ ਦਾ ਸਮੁੱਚਾ ਖਰਚਾ ਸਾਡੀ ਸੁਸਾਇਟੀ ਵੱਲੋਂ ਕੀਤਾ ਜਾਵੇਗਾ। ਇਸ ਮੌਕੇ ਨਵਜੋਤ ਸਿੰਘ, ਉਰਿੰਦਰ ਸਿੰਘ, ਰਣਜੀਤ ਸਿੰਘ ਖਾਲਸਾ ਮੀਡੀਆ ਸਲਾਹਕਾਰ, ਰਜਿੰਦਰ ਸਿੰਘ ਰਾਜੂ, ਮਨਜੀਤ ਸਿੰਘ ਅਰੋੜਾ, ਬਿੱਟੂ ਭਾਟੀਆ, ਦਿਲਬਾਗ ਸਿੰਘ ਅਤੇ ਜਸਪਲ ਸਿੰਘ ਯੂਪੀ ਹਾਜ਼ਰ ਸਨ।