ਸ਼ਾਂਤੀ ਦੇਵੀ ਸਕੂਲ ’ਚ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਸ਼ਾਂਤੀ ਦੇਵੀ ਸਕੂਲ ’ਚ ਕਵਿਤਾ ਉਚਾਰਨ ਮੁਕਾਬਲੇ ਕਰਵਾਏ
Publish Date: Tue, 20 Oct 2026 09:12 PM (IST)
Updated Date: Tue, 20 Oct 2026 09:15 PM (IST)
ਜਰਨੈਲ ਸਿੱਧੂ, ਪੰਜਾਬੀ ਜਾਗਰਣ ਸਿੱਧਵਾਂ ਬੇਟ : ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਪ੍ਰਿੰਸੀਪਲ ਕੰਚਨ ਰਾਣੀ ਦੀ ਅਗਵਾਈ ਹੇਠ ਨਰਸਰੀ, ਐੱਲਕੇਜੀ ਅਤੇ ਯੂਕੇਜੀ ਜਮਾਤਾਂ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਭਾਸ਼ਾ ਦੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ। ਇਸ ਮੌਕੇ ਪ੍ਰਿੰਸੀਪਲ ਕੰਚਨ ਰਾਣੀ ਨੇ ਦੱਸਿਆ ਕਿ ਅਜਿਹੇ ਮੁਕਾਬਲੇ ਕਰਵਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅੰਦਰ ਛੁਪੀ ਕਲਾ ਅਤੇ ਪ੍ਰਤਿਭਾ ਨੂੰ ਉਜਾਗਰ ਕਰਨ ਦਾ ਮੌਕਾ ਦੇਣਾ ਅਤੇ ਉਨ੍ਹਾਂ ਦੇ ਆਤਮ-ਵਿਸ਼ਵਾਸ ਨੂੰ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਭਾਸ਼ਾਈ ਗਿਆਨ ਅਤੇ ਸ਼ਖ਼ਸੀਅਤ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਜੱਜਾਂ ਵੱਲੋਂ ਐਲਾਨੇ ਨਤੀਜਿਆਂ ਅਨੁਸਾਰ ਨਰਸਰੀ ਜਮਾਤ ਵਿੱਚੋਂ ਕਸ਼ਮੀਰ ਰੇਜ਼ਾ ਨੇ ਪਹਿਲਾ, ਗੁਰਫਤਿਹ ਸਿੰਘ ਨੇ ਦੂਜਾ ਅਤੇ ਪ੍ਰਭਜੋਤ ਸਿੰਘ ਤੇ ਜਸ਼ਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਐੱਲਕੇਜੀ ਜਮਾਤ ਵਿੱਚੋਂ ਬਾਜ ਸਿੰਘ ਨੇ ਪਹਿਲਾ, ਕਾਵਿਆ ਅਤੇ ਅੰਕਿਤਾ ਨੇ ਦੂਜਾ ਅਤੇ ਗੁਰਸਹਿਜਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਯੂਕੇਜੀ ਜਮਾਤ ਵਿੱਚੋਂ ਬਿਸ਼ਮਨਪ੍ਰੀਤ ਕੌਰ ਨੇ ਪਹਿਲਾ, ਨਾਨਕ ਸਿੰਘ ਨੇ ਦੂਜਾ ਅਤੇ ਇਸ਼ਿਕਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ਼ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੁਪਿੰਦਰ ਗੁਪਤਾ, ਮੈਨੇਜਰ ਤੇਜਿੰਦਰ ਗੁਪਤਾ, ਵਾਈਸ ਪ੍ਰਿੰਸੀਪਲ ਕਮਲੇਸ਼ ਗੁਪਤਾ ਅਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।