ਨਸ਼ਿਆਂ ਖ਼ਿਲਾਫ਼ ਪੁਲਿਸ ਦੀ ਕਾਰਵਾਈ, 4 ਮੁਲਜ਼ਮ ਕਾਬੂ
ਨਸ਼ਿਆਂ ਖਿਲਾਫ ਪੁਲਿਸ ਦੀ ਕਾਰਵਾਈ, 4 ਮੁਲਜ਼ਮ ਕਾਬੂ
Publish Date: Thu, 26 Mar 2026 07:46 PM (IST)
Updated Date: Fri, 27 Mar 2026 04:09 AM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਸ਼ਹਿਰ ’ਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਵੱਲੋਂ ਵੱਖ-ਵੱਖ ਇਲਾਕਿਆਂ ਤੋਂ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਸਾਰੇ ਮੁਲਜ਼ਮਾਂ ਖਿਲਾਫ ਐੱਨਡੀਪੀਐੱਸ ਐਕਟ ਅਧੀਨ ਮਾਮਲੇ ਦਰਜ ਕਰ ਕੇ ਉਨ੍ਹਾਂ ਨੂੰ ਅਦਾਲਤ ’ਚ ਪੇਸ਼ ਕਰਨ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਹੈ। ਪਹਿਲੇ ਮਾਮਲੇ ਵਿੱਚ ਥਾਣਾ ਜੋਧੇਵਾਲ ਦੀ ਪੁਲਿਸ ਨੇ ਚਿੱਟੀ ਕਾਲੋਨੀ ਵਾਸੀ ਸਾਹਿਲ ਨੂੰ ਨਸ਼ਾ ਕਰਦੇ ਹੋਏ ਕਾਬੂ ਕੀਤਾ। ਇਸੇ ਤਰ੍ਹਾਂ ਥਾਣਾ ਡਵੀਜ਼ਨ-3 ਦੀ ਪੁਲਿਸ ਨੇ ਮੁਹੱਲਾ ਗੀਤਾ ਨਗਰ ਦੇ ਵਿਕਰਮਜੀਤ ਸਿੰਘ ਨੂੰ ਨਸ਼ਾ ਕਰਦੇ ਹੋਏ ਗ੍ਰਿਫ਼ਤਾਰ ਕੀਤਾ। ਥਾਣਾ ਦੁਗਰੀ ਦੀ ਪੁਲਿਸ ਨੇ ਮਨੀਸ਼ ਕੁਮਾਰ ਨੂੰ ਬੇਅਵਾਦ ਜਗ੍ਹਾ ਤੇ ਨਸ਼ਾ ਕਰਦੇ ਹੋਏ ਕਾਬੂ ਕੀਤਾ, ਜਦਕਿ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਨਸ਼ਿਆਂ ਖਿਲਾਫ ਕਾਰਵਾਈ ਕਰਦਿਆਂ ਜਗਤਾਰ ਸਿੰਘ ਨੂੰ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਸਾਰੇ ਮੁਲਜ਼ਮਾਂ ਨੂੰ ਕਾਬੂ ਕਰ ਉਨ੍ਹਾਂ ਦੇ ਨਸ਼ਾ ਪ੍ਰਾਪਤੀ ਦੇ ਸਰੋਤਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਸਾਰੇ ਦੋਸ਼ੀਆਂ ਖ਼ਿਲਾਫ਼ ਐੱਨਡੀਪੀਐੱਸ ਐਕਟ ਅਧੀਨ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।