ਨਸ਼ਿਆਂ ਖ਼ਿਲਾਫ਼ ਪੁਲਿਸ ਦੀ ਕਾਰਵਾਈ, ਵੱਖ-ਵੱਖ ਇਲਾਕਿਆਂ ਚੋਂ ਨਸ਼ਾ ਕਰਦੇ 6 ਨੌਜਵਾਨ ਕਾਬੂ
ਨਸ਼ਿਆਂ ਖ਼ਿਲਾਫ਼ ਪੁਲਿਸ ਦੀ ਕਾਰਵਾਈ, ਵੱਖ-ਵੱਖ ਇਲਾਕਿਆਂ ਚੋਂ ਨਸ਼ਾ ਕਰਦੇ 6 ਨੌਜਵਾਨ ਕਾਬੂ
Publish Date: Thu, 15 Jan 2026 06:01 PM (IST)
Updated Date: Thu, 15 Jan 2026 06:03 PM (IST)

ਸੁਸ਼ੀਲ ਕੁਮਾਰ ਸ਼ਸ਼ੀ,ਪੰਜਾਬੀ ਜਾਗਰਣ ਲੁਧਿਆਣਾ ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਪੁਲਿਸ ਨੇ ਵੱਖ-ਵੱਖ ਥਾਣਿਆਂ ਦੇ ਇਲਾਕਿਆਂ ਵਿੱਚ ਕਾਰਵਾਈ ਕਰਦਿਆਂ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਸਾਰੇ ਮੁਲਜ਼ਮਾਂ ਨੂੰ ਨਸ਼ੇ ਦੀ ਹਾਲਤ ਵਿੱਚ ਜਾਂ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਗਿਆ ਹੈ। ਡਿਵੀਜ਼ਨ ਨੰਬਰ-1 ਦੀ ਪੁਲਿਸ ਨੇ ਲੱਕੜ ਪੁਲ ਨੇੜੇ ਕਾਰਵਾਈ ਕਰਦਿਆਂ ਗੱਲੂ ਸਿੰਘ ਨੂੰ ਨਸ਼ਾ ਕਰਦੇ ਹੋਏ ਗ੍ਰਿਫ਼ਤਾਰ ਕੀਤਾ। ਇਸੇ ਤਰ੍ਹਾਂ ਡਿਵੀਜ਼ਨ ਨੰਬਰ-4 ਦੀ ਪੁਲਿਸ ਨੇ ਰਾਮ ਲੀਲਾ ਗ੍ਰਾਊਂਡ ਦੇ ਕੋਲੋਂ ਰੋਹਿਤ ਨੂੰ ਨਸ਼ੇ ਦੀ ਹਾਲਤ ਵਿੱਚ ਕਾਬੂ ਕੀਤਾ। ਦੁੱਗਰੀ ਥਾਣੇ ਦੀ ਪੁਲਿਸ ਨੇ ਪੱਖੋਵਾਲ ਨਹਿਰ ਪੁਲ ਨੇੜੇ ਚੈਕਿੰਗ ਦੌਰਾਨ ਮਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ, ਜਿਸ ਦੇ ਕਬਜ਼ੇ ਤੋਂ 26 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਉੱਥੇ ਹੀ ਡਿਵੀਜ਼ਨ ਨੰਬਰ-6 ਦੀ ਪੁਲਿਸ ਨੇ ਓਸਵਾਲ ਸਕੂਲ ਨੇੜੇ ਹਰਦੀਪ ਸਿੰਘ ਨੂੰ ਨਸ਼ਾ ਕਰਦੇ ਹੋਏ ਹਿਰਾਸਤ ਵਿੱਚ ਲਿਆ। ਡਿਵੀਜ਼ਨ ਨੰਬਰ-5 ਦੀ ਪੁਲਿਸ ਨੇ ਜਵਾਹਰ ਨਗਰ ਇਲਾਕੇ ਵਿੱਚ ਕਾਰਵਾਈ ਕਰਦਿਆਂ ਗੁਰਪ੍ਰੀਤ ਸਿੰਘ ਨੂੰ 2 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਜਦਕਿ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਢੰਡਾਰੀ ਮਾਰਕੀਟ ਨੇੜੇ ਅਮਨਦੀਪ ਸਿੰਘ ਨੂੰ ਨਸ਼ੇ ਦੀ ਹਾਲਤ ਵਿੱਚ ਕਾਬੂ ਕੀਤਾ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਮੁਲਜਮਾਂ ਦੇ ਖ਼ਿਲਾਫ਼ ਸੰਬੰਧਿਤ ਧਾਰਾਵਾਂ ਹੇਠ ਮਾਮਲੇ ਦਰਜ ਕਰ ਲਏ ਗਏ ਹਨ। ਪੁਲਿਸ ਦਾ ਕਹਿਣਾ ਹੈ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਅੱਗੇ ਵੀ ਲਗਾਤਾਰ ਜਾਰੀ ਰਹੇਗੀ ਅਤੇ ਨਸ਼ਾ ਤਸਕਰੀ ਜਾਂ ਨਸ਼ੇ ਨਾਲ ਜੁੜੇ ਤੱਤਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।