ਨਸ਼ੇ ਖ਼ਿਲਾਫ਼ ਪੁਲਿਸ ਦੀ ਕਾਰਵਾਈ, 6 ਮੁਲਜ਼ਮ ਗ੍ਰਿਫ਼ਤਾਰ
ਲੁਧਿਆਣਾ ਵਿੱਚ ਨਸ਼ੇ ਖ਼ਿਲਾਫ਼ ਪੁਲਿਸ ਦੀ ਕਾਰਵਾਈ, 6 ਮੁਲਜ਼ਮ ਕੀਤੇ ਗ੍ਰਿਫ਼ਤਾਰ
Publish Date: Mon, 09 Mar 2026 10:08 PM (IST)
Updated Date: Tue, 10 Mar 2026 04:10 AM (IST)

ਹੈਰੋਇਨ, ਗਾਂਜਾ, ਅਫੀਮ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ : ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪੁਲਿਸ ਨੇ ਨਸ਼ੇ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੁਲਿਸ ਨੇ ਦੋਸ਼ੀਆਂ ਦੇ ਕਬਜ਼ੇ ਵਿੱਚੋਂ ਕੁੱਲ 110 ਗ੍ਰਾਮ ਹੈਰੋਇਨ, 3 ਕਿਲੋ ਗਾਂਜਾ, 15 ਗ੍ਰਾਮ ਅਫੀਮ ਅਤੇ 135 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪਹਿਲੇ ਮਾਮਲੇ ਵਿੱਚ ਥਾਣਾ ਪੀਏਯੂ ਦੀ ਪੁਲਿਸ ਨੇ ਸ਼ਿਮਲਾਪੁਰੀ ਵਾਸੀ ਸੰਨੀ ਨੂੰ ਨਸ਼ਾ ਕਰਦੇ ਹੋਏ ਕਾਬੂ ਕੀਤਾ। ਇਸੇ ਤਰ੍ਹਾਂ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਰਮਨਦੀਪ ਸਿੰਘ ਨੂੰ ਨਸ਼ਾ ਕਰਦੇ ਹੋਏ ਗ੍ਰਿਫ਼ਤਾਰ ਕੀਤਾ। ਥਾਣਾ ਲਾਢੋਵਾਲ ਦੀ ਪੁਲਿਸ ਨੇ ਪਿੰਡ ਤਲਵੰਡੀ ਦੇ ਵਾਸੀ ਰਾਜਿੰਦਰ ਸਿੰਘ ਨੂੰ 130 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ। ਇਸੇ ਤਰ੍ਹਾਂ ਥਾਣਾ ਕੂਮਕਲਾਂ ਦੀ ਪੁਲਿਸ ਨੇ ਕਟਾਣੀ ਕਲਾਂ ਵਾਸੀ ਜਗਦੀਪ ਸਿੰਘ ਨੂੰ 15 ਗ੍ਰਾਮ ਅਫੀਮ ਸਮੇਤ ਕਾਬੂ ਕੀਤਾ। ਥਾਣਾ ਡਿਵੀਜ਼ਨ-7 ਦੀ ਪੁਲਿਸ ਨੇ ਉਪਕਾਰ ਨਗਰ ਵਾਸੀ ਭੁਪਿੰਦਰ ਸਿੰਘ ਨੂੰ 3 ਕਿਲੋ ਗਾਂਜੇ ਸਮੇਤ ਗ੍ਰਿਫ਼ਤਾਰ ਕੀਤਾ। ਇਸ ਤੋਂ ਇਲਾਵਾ ਥਾਣਾ ਮੇਹਰਬਾਨ ਦੀ ਪੁਲਿਸ ਨੇ ਜਸਪਾਲ ਕਾਲੋਨੀ ਦੀ ਰਹਿਣ ਵਾਲੀ ਸੋਨਾ ਨੂੰ 5 ਪੱਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ। ਪੁਲਿਸ ਅਧਿਕਾਰੀਆਂ ਦੇ ਮੁਤਾਬਕ ਸਾਰੇ ਦੋਸ਼ੀਆਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।