ਨਸ਼ੇ ਖ਼ਿਲਾਫ਼ ਪੁਲਿਸ ਦਾ ਐਕਸ਼ਨ, ਕਈ ਮੁਲਜ਼ਮ ਕਾਬੂ
ਲੁਧਿਆਣਾ ’ਚ ਨਸ਼ੇ ਖ਼ਿਲਾਫ਼ ਪੁਲਿਸ ਦਾ ਐਕਸ਼ਨ, ਵੱਖ-ਵੱਖ ਇਲਾਕਿਆਂ ਤੋਂ ਕਈ ਮੁਲਜ਼ਮ ਕਾਬੂ
Publish Date: Tue, 17 Mar 2026 09:33 PM (IST)
Updated Date: Wed, 18 Mar 2026 04:16 AM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਲੁਧਿਆਣਾ ਸ਼ਹਿਰ ਵਿੱਚ ਨਸ਼ੇ ਦੇ ਖ਼ਿਲਾਫ਼ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਤਹਿਤ ਪੁਲਿਸ ਨੇ ਵੱਖ-ਵੱਖ ਇਲਾਕਿਆਂ ਵਿੱਚ ਛਾਪੇਮਾਰੀ ਕਰਕੇ ਕਈ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਮੁਲਜ਼ਮਾਂ ਕੋਲੋਂ ਹੇਰੋਇਨ ਤੇ ਨਸ਼ੀਲੀ ਗੋਲੀਆਂ ਵੀ ਬਰਾਮਦ ਕੀਤੀਆਂ ਹਨ। ਕਈ ਮਾਮਲਿਆਂ ਵਿੱਚ ਪੁਲਿਸ ਨੇ ਨੌਜਵਾਨਾਂ ਨੂੰ ਨਸ਼ੇ ਕਰਦੇ ਸਮੇਂ ਹਿਰਾਸਤ ਵਿਚ ਲਿਆ। ਮਿਲੀ ਜਾਣਕਾਰੀ ਅਨੁਸਾਰ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਪਿੰਡ ਕੰਗਣਵਾਲ ਵਿੱਚ ਛਾਪਾ ਮਾਰ ਕੇ ਜਸਵੰਤ ਸਿੰਘ ਨੂੰ ਨਸ਼ਾ ਕਰਦੇ ਹੋਏ ਗ੍ਰਿਫ਼ਤਾਰ ਕੀਤਾ। ਇਸੇ ਤਰ੍ਹਾਂ ਥਾਣਾ ਪੀਏਯੂ ਦੀ ਟੀਮ ਨੇ ਹੰਬੜਾਂ ਰੋਡ ਦੇ ਅਲਟੋਸ ਨਗਰ ਇਲਾਕੇ ਵਿੱਚ ਕਾਰਵਾਈ ਕਰਦਿਆਂ ਸੁਖਦੇਵ ਐਨਕਲੇਵ ਦੇ ਰਹਿਣ ਵਾਲੇ ਰਾਜੂ ਚੌਹਾਨ ਨੂੰ ਨਸ਼ਾ ਕਰਦੇ ਕਾਬੂ ਕੀਤਾ। ਉਧਰ ਥਾਣਾ ਡਵੀਜ਼ਨ ਨੰਬਰ-7 ਦੀ ਟੀਮ ਨੇ ਈਡਬਲਯੂਐਸ ਕਾਲੋਨੀ ਵਿੱਚ ਕਾਰਵਾਈ ਕਰਦਿਆਂ ਕਿਸ਼ਨ ਕੁਮਾਰ ਨੂੰ 50 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ। ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਜੇਲਾਂ ਵਿੱਚ ਨੇਜਿਆ ਜਾ ਰਿਹਾ ਹੈ। ਇਸ ਕਾਰਵਾਈ ਦੌਰਾਨ ਵੀ ਪੁਲਿਸ ਵੱਲੋਂ ਕਾਬੂ ਕੀਤੇ ਗਏ ਸਾਰੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਮਾਮਲੇ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।