ਵੱਖ-ਵੱਖ ਇਲਾਕਿਆਂ ’ਚ ਛਾਪੇ ਮਾਰ ਕੇ 5 ਮੁਲਜ਼ਮ ਕੀਤੇ ਗ੍ਰਿਫ਼ਤਾਰ
ਸ਼ਹਿਰ ਵਿੱਚ ਨਸ਼ੇ ਖ਼ਿਲਾਫ਼ ਪੁਲਿਸ ਦੀ ਕਾਰਵਾਈ, ਵੱਖ-ਵੱਖ ਇਲਾਕਿਆਂ ‘ਚ ਛਾਪੇ ਮਾਰ ਕੇ 5 ਮੁਲਜਮ ਕੀਤੇ ਗ੍ਰਿਫ਼ਤਾਰ
Publish Date: Thu, 19 Mar 2026 08:04 PM (IST)
Updated Date: Fri, 20 Mar 2026 04:16 AM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ : ਸ਼ਹਿਰ ’ਚ ਨਸ਼ਾ ਤਸਕਰੀ ਤੇ ਨਸ਼ਾ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਨੇ ਸਖ਼ਤ ਰਵੱਈਆ ਅਪਣਾਉਂਦਿਆਂ ਵੱਖ-ਵੱਖ ਥਾਣਿਆਂ ਦੇ ਇਲਾਕਿਆਂ ’ਚ ਛਾਪੇਮਾਰੀ ਕਰ ਕੇ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪਹਿਲੇ ਮਾਮਲੇ ’ਚ ਥਾਣਾ-4 ਦੀ ਪੁਲਿਸ ਨੇ ਕਿਲਾ ਮੁਹੱਲਾ ਵਾਸੀ ਅਨਿਲ ਕੁਮਾਰ ਨੂੰ ਨਸ਼ਾ ਕਰਦਿਆਂ ਕਾਬੂ ਕੀਤਾ। ਦੂਜੇ ਮਾਮਲੇ ’ਚ ਥਾਣਾ ਸਦਰ ਦੀ ਪੁਲਿਸ ਨੇ ਪਿੰਡ ਗਿੱਲ ’ਚ ਛਾਪੇਮਾਰੀ ਕਰ ਕੇ ਬਾਬਾ ਦੀਪ ਸਿੰਘ ਨਗਰ ਦੇ ਸੁਖਵਿੰਦਰ ਸਿੰਘ ਨੂੰ 2 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਇਸੇ ਤਰ੍ਹਾਂ ਕਾਰਵਾਈ ਦੌਰਾਨ ਥਾਣਾ-6 ਦੀ ਪੁਲਿਸ ਨੇ ਆਦਰਸ਼ ਕਾਲੋਨੀ ਦੇ ਮਨੀਸ਼ ਕੁਮਾਰ ਨੂੰ 23 ਗ੍ਰਾਮ ਹੈਰੋਇਨ ਨਾਲ ਕਾਬੂ ਕੀਤਾ। ਇਸ ਤੋਂ ਇਲਾਵਾ ਥਾਣਾ ਲਾਢੋਵਾਲ ਦੀ ਪੁਲਿਸ ਨੇ 4 ਗ੍ਰਾਮ ਹੈਰੋਇਨ ਸਮੇਤ ਸੰਦੀਪ ਕੌਰ ਨੂੰ ਹਿਰਾਸਤ ’ਚ ਲਿਆ। ਇਕ ਹੋਰ ਮਾਮਲੇ ’ਚ ਥਾਣਾ ਕੂਮਕਲਾਂ ਦੀ ਪੁਲਿਸ ਨੇ ਪਿੰਡ ਸਿੱਧਪੁਰ ਵਾਸੀ ਰਣਜੀਤ ਸਿੰਘ ਨੂੰ 6 ਗ੍ਰਾਮ ਹੈਰੋਇਨ ਨਾਲ ਕਾਬੂ ਕੀਤਾ। ਪੁਲਿਸ ਅਨੁਸਾਰ ਸਾਰੇ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।