ਸ਼ਹਿਰ ’ਚ ਨਸ਼ੇ ਵਿਰੁੱਧ ਪੁਲਿਸ ਦੀ ਕਾਰਵਾਈ
ਸ਼ਹਿਰ ਵਿੱਚ ਨਸ਼ੇ ਵਿਰੁੱਧ ਪੁਲਿਸ ਦੀ ਕਾਰਵਾਈ
Publish Date: Sat, 21 Mar 2026 08:47 PM (IST)
Updated Date: Sun, 22 Mar 2026 04:17 AM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ ਸਨਅਤੀ ਸ਼ਹਿਰ ਲੁਧਿਆਣਾ ਵਿੱਚ ਨਸ਼ੇ ਖਿਲਾਫ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਤਹਿਤ ਪੁਲਿਸ ਨੇ ਵੱਖ-ਵੱਖ ਇਲਾਕਿਆਂ ਵਿੱਚ ਕਾਰਵਾਈ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਵਿੱਚ ਨਸ਼ਾ ਕਰਨ ਅਤੇ ਨਸ਼ੇ ਦੀ ਤਸਕਰੀ ਕਰਨ ਦੇ ਦੋਸ਼ ਸ਼ਾਮਲ ਹਨ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਤੋਂ ਨਸ਼ੀਲਾ ਪਦਾਰਥ ਵੀ ਬਰਾਮਦ ਕੀਤਾ ਹੈ ਅਤੇ ਸੰਬੰਧਿਤ ਥਾਣਿਆਂ ਵਿੱਚ ਮਾਮਲੇ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਥਾਣਾ ਡਿਵੀਜ਼ਨ ਨੰਬਰ-1 ਦੀ ਪੁਲਿਸ ਨੇ ਲੱਕੜ ਪੁਲ ਦੇ ਨੇੜੇ ਛਾਪੇਮਾਰੀ ਕਰਦਿਆਂ ਬਲਦੇਵ ਨਗਰ ਵਾਸੀ ਸੰਦੀਪ ਕੁਮਾਰ ਨੂੰ ਨਸ਼ਾ ਕਰਦੇ ਹੋਏ ਮੌਕੇ ’ਤੇ ਹੀ ਗ੍ਰਿਫ਼ਤਾਰ ਕੀਤਾ। ਦੂਜੇ ਪਾਸੇ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਗਸ਼ਤ ਦੌਰਾਨ ਕੋਹਾੜਾ ਵਾਸੀ ਜੈ ਕੁਮਾਰ ਨੂੰ ਕਾਬੂ ਕੀਤਾ, ਜੋ 6 ਗ੍ਰਾਮ ਹੈਰੋਇਨ ਨਾਲ ਤਸਕਰੀ ਦੇ ਇਰਾਦੇ ਨਾਲ ਘੁੰਮ ਰਿਹਾ ਸੀ। ਇਸ ਤੋਂ ਇਲਾਵਾ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਇਆਲੀ ਕਲਾਂ ਵਾਸੀ ਸੂਰਜ ਦਾਸ ਨੂੰ ਨਸ਼ਾ ਕਰਦੇ ਹੋਏ ਕਾਬੂ ਕੀਤਾ। ਤਿੰਨਾਂ ਮਾਮਲਿਆਂ ਵਿੱਚ ਪੁਲਿਸ ਵੱਲੋਂ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।