ਨਸ਼ਿਆਂ ਖ਼ਿਲਾਫ਼ ਪੁਲਿਸ ਦੀ ਕਾਰਵਾਈ ਤੇਜ਼, 4 ਵਿਅਕਤੀ ਕੀਤੇ ਕਾਬੂ
ਨਸ਼ਿਆਂ ਖ਼ਿਲਾਫ਼ ਪੁਲਿਸ ਦੀ ਕਾਰਵਾਈ ਤੇਜ਼, 4 ਵਿਅਕਤੀ ਕੀਤੇ ਕਾਬੂ
Publish Date: Fri, 13 Mar 2026 08:10 PM (IST)
Updated Date: Fri, 13 Mar 2026 08:12 PM (IST)

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ 4 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਵਿੱਚੋਂ ਕੁਝ ਲੋਕ ਜਨਤਕ ਥਾਵਾਂ ’ਤੇ ਨਸ਼ਾ ਕਰਦੇ ਹੋਏ ਮਿਲੇ, ਜਦਕਿ ਇੱਕ ਮੁਲਜ਼ਮ ਕੋਲੋਂ ਹੈਰੋਇਨ ਵੀ ਬਰਾਮਦ ਹੋਈ ਹੈ। ਪੁਲਿਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਅਧੀਨ ਮਾਮਲੇ ਦਰਜ ਕਰ ਕੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰ ਦਿੱਤਾ ਹੈ। ਪਹਿਲੇ ਮਾਮਲੇ ਵਿੱਚ ਥਾਣਾ ਡਵੀਜ਼ਨ ਨੰਬਰ 1 ਦੀ ਪੁਲਿਸ ਨੇ ਪਿੰਕ ਪਲਾਜ਼ਾ ਦੀ ਪਾਰਕਿੰਗ ਵਿੱਚ ਛਾਪੇਮਾਰੀ ਕਰ ਕੇ ਨਸ਼ਾ ਕਰਦੇ ਹੋਏ ਨੂਰਮਹਿਲ ਦੇ ਰਹਿਣ ਵਾਲੇ ਵਿੱਕੀ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਦੂਜੇ ਮਾਮਲੇ ਵਿੱਚ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਦੋਰਾਹਾ ਦੇ ਰਹਿਣ ਵਾਲੇ ਰਿਕ ਨੂੰ ਨਸ਼ਾ ਕਰਦੇ ਹੋਏ ਕਾਬੂ ਕੀਤਾ। ਇਸੇ ਤਰ੍ਹਾਂ ਥਾਣਾ ਡਾਬਾ ਦੀ ਪੁਲਿਸ ਨੇ ਗਿੱਲ ਕਾਲੋਨੀ ਦੇ ਰਹਿਣ ਵਾਲੇ ਵਿਸ਼ਾਲ ਬੀਟਨਾਲ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਥਾਣਾ ਪੀਏਯੂ ਦੀ ਪੁਲਿਸ ਨੇ ਰਿਸ਼ੀ ਨਗਰ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਨੂੰ ਵੀ ਜਨਤਕ ਥਾਂ ’ਤੇ ਨਸ਼ਾ ਕਰਦੇ ਹੋਏ ਕਾਬੂ ਕੀਤਾ। ਪੁਲਿਸ ਅਧਿਕਾਰੀਆਂ ਮੁਤਾਬਿਕ ਸਾਰੇ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।