ਨਸ਼ੇ ਖ਼ਿਲਾਫ਼ ਪੁਲਿਸ ਦਾ ਐਕਸ਼ਨ, ਵੀਰਾਨ ਥਾਵਾਂ ‘ਤੇ ਬੈਠੇ ਨੌਜਵਾਨ ਕਾਬੂ
ਨਸ਼ੇ ਖ਼ਿਲਾਫ਼ ਪੁਲਿਸ ਦਾ ਐਕਸ਼ਨ,ਵੀਰਾਨ ਥਾਵਾਂ ‘ਤੇ ਬੈਠੇ ਨੌਜਵਾਨ ਕਾਬੂ
Publish Date: Tue, 28 Apr 2026 06:07 PM (IST)
Updated Date: Tue, 28 Apr 2026 06:10 PM (IST)

ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ ਸ਼ਹਿਰ ਵਿਚ ਨਸ਼ੇ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਲੁਧਿਆਣਾ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਚਾਰ ਅਲੱਗ-ਅਲੱਗ ਥਾਵਾਂ ਤੋਂ ਨੌਜਵਾਨਾਂ ਨੂੰ ਨਸ਼ਾ ਕਰਦੇ ਸਮੇਂ ਕਾਬੂ ਕੀਤਾ ਗਿਆ। ਪੁਲਿਸ ਨੇ ਇਹ ਕਾਰਵਾਈ ਗੁਪਤ ਸੂਚਨਾ ਦੇ ਆਧਾਰ ‘ਤੇ ਵੀਰਾਨ ਥਾਵਾਂ ‘ਤੇ ਛਾਪੇਮਾਰੀ ਕਰਕੇ ਕੀਤੀ। ਪਹਿਲੇ ਮਾਮਲੇ ਵਿਚ ਮੁਹੱਲਾ ਗੋਬਿੰਦ ਨਗਰ, ਜਮਾਲਪੁਰ ਦਾ ਰਹਿਣ ਵਾਲਾ ਦੀਪਕ ਕੁਮਾਰ ਪੁੱਤਰ ਬੰਗਾਲੀ ਰਾਮ ਨੂੰ ਛੋਟੀ ਦਰੇਸੀ ਗਰਾਉਂਡ ਵਿੱਚ ਬੈਠ ਕੇ ਨਸ਼ਾ ਕਰਦੇ ਸਮੇਂ ਕਾਬੂ ਕੀਤਾ ਗਿਆ। ਮੁਲਜ਼ਮ ਕੋਲੋਂ 10 ਰੁਪਏ ਦਾ ਨੋਟ, ਸਿਲਵਰ ਪੰਨੀ ਅਤੇ ਲਾਈਟਰ ਬਰਾਮਦ ਹੋਏ। ਇਸੇ ਤਰ੍ਹਾਂ ਸਾਹਨੇਵਾਲ ਦਾ ਰਹਿਣ ਵਾਲਾ ਜਰਨੈਲ ਸਿੰਘ ਪੁੱਤਰ ਰਜਿੰਦਰ ਸਿੰਘ ਨੂੰ ਸਾਹਨੇਵਾਲ ਬਾਈਪਾਸ ਗੋਲ ਚੌਕ ਕੋਲ ਨਸ਼ਾ ਕਰਦੇ ਸਮੇਂ ਗ੍ਰਿਫਤਾਰ ਕੀਤਾ ਗਿਆ। ਪੁਲਿਸ ਨੇ ਦੋਸ਼ੀ ਕੋਲੋਂ 10 ਰੁਪਏ ਦਾ ਨੋਟ, ਸਿਲਵਰ ਪੰਨੀ ਅਤੇ ਲਾਈਟਰ ਬਰਾਮਦ ਕੀਤੇ। ਤੀਜੇ ਮਾਮਲੇ ਵਿਚ ਮੁਹੱਲਾ ਬਸੰਤ ਨਗਰ, ਗਲੀ ਨੰਬਰ 16 ਦਾ ਰਹਿਣ ਵਾਲਾ ਹਰਵਿੰਦਰ ਸਿੰਘ ਪੁੱਤਰ ਜਸਪਾਲ ਸਿੰਘ ਨੂੰ ਸਰਕਾਰੀ ਫਲੈਟਾਂ ਗਿਆਸਪੁਰਾ ਦੇ ਨੇੜੇ ਖਾਲੀ ਪਲਾਟ ਵਿੱਚ ਨਸ਼ਾ ਕਰਦੇ ਹੋਏ ਕਾਬੂ ਕੀਤਾ ਗਿਆ। ਇੱਕ ਹੋਰ ਮਾਮਲੇ ਵਿਚ ਜੋਗਿੰਦਰ ਨਗਰ ਬਲਾਕ ਏ, ਗਲੀ ਨੰਬਰ 14, ਹੈਬੋਵਾਲ ਕਲਾਂ ਦਾ ਰਹਿਣ ਵਾਲਾ ਜਗਤਾਰ ਸਿੰਘ ਪੁੱਤਰ ਲੇਟ ਵਿਰਿਆਮ ਸਿੰਘ ਨੂੰ ਅਲਟੋਜ਼ ਨਗਰ ਦੇ ਸਾਹਮਣੇ ਖਾਲੀ ਗਰਾਉਂਡ ਵਿੱਚ ਨਸ਼ਾ ਕਰਦੇ ਸਮੇਂ ਗ੍ਰਿਫਤਾਰ ਕੀਤਾ ਗਿਆ। ਦੋਸ਼ੀ ਕੋਲੋਂ 10 ਰੁਪਏ ਦਾ ਨੋਟ, ਸਿਲਵਰ ਪੰਨੀ ਅਤੇ ਲਾਈਟਰ ਬਰਾਮਦ ਹੋਏ। ਇਸ ਮਾਮਲੇ ਦੀ ਜਾਂਚ ਥਾਣੇਦਾਰ ਮਹਿੰਦਰ ਕੁਮਾਰ ਵੱਲੋਂ ਕੀਤੀ ਜਾ ਰਹੀ ਹੈ। ਪੁਲਿਸ ਦੇ ਮੁਤਾਬਕ, ਇਹ ਸਾਰੀ ਕਾਰਵਾਈ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਕੀਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੀਆਂ ਕਾਰਵਾਈਆਂ ਜਾਰੀ ਰਹਿਣਗੀਆਂ।