ਵੱਡੀ ਵਾਰਦਾਤ ਤੋਂ ਪਹਿਲਾਂ ਹੀ ਪੁਲਿਸ ਦੀ ਕਾਰਵਾਈ : 4 ਪਿਸਤੌਲਾਂ ਸਮੇਤ ਨੌਜਵਾਨ ਨੂੰ ਕੀਤਾ ਕਾਬੂ
ਲੁਧਿਆਣਾ ਦੇ ਹਿਮਾਯੂਪੁਰਾ ਇਲਾਕੇ ਵਿੱਚ ਪੁਲਿਸ ਨੇ ਇੱਕ ਸੰਭਾਵਿਤ ਵੱਡੀ ਵਾਰਦਾਤ ਨੂੰ ਅੰਜਾਮ ਤੋਂ ਪਹਿਲਾਂ ਹੀ ਨਾਕਾਮ ਕਰਦਿਆਂ ਇੱਕ ਨੌਜਵਾਨ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਕੋਲੋਂ ਚਾਰ ਪਿਸਤੌਲ ਬਰਾਮਦ ਹੋਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਸਬ ਇੰਸਪੈਕਟਰ ਰੋਸ਼ਨ ਲਾਲ ਨੇ ਦੱਸਿਆ ਕਿ ਪੁਲਿਸ ਪਾਰਟੀ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ।
Publish Date: Fri, 24 Apr 2026 10:59 AM (IST)
Updated Date: Fri, 24 Apr 2026 11:04 AM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਲੁਧਿਆਣਾ ਦੇ ਹਿਮਾਯੂਪੁਰਾ ਇਲਾਕੇ ਵਿੱਚ ਪੁਲਿਸ ਨੇ ਇੱਕ ਸੰਭਾਵਿਤ ਵੱਡੀ ਵਾਰਦਾਤ ਨੂੰ ਅੰਜਾਮ ਤੋਂ ਪਹਿਲਾਂ ਹੀ ਨਾਕਾਮ ਕਰਦਿਆਂ ਇੱਕ ਨੌਜਵਾਨ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਕੋਲੋਂ ਚਾਰ ਪਿਸਤੌਲ ਬਰਾਮਦ ਹੋਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਸਬ ਇੰਸਪੈਕਟਰ ਰੋਸ਼ਨ ਲਾਲ ਨੇ ਦੱਸਿਆ ਕਿ ਪੁਲਿਸ ਪਾਰਟੀ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ।
ਇਸੇ ਦੌਰਾਨ ਮੁਖਬਰ ਖਾਸ ਕੋਲੋਂ ਸੁਚਨਾ ਮਿਲੀ ਸੀ ਕਿ ਪਿੰਡ ਹਿਮਾਯੂਪੁਰਾ ਦਾ ਰਹਿਣ ਵਾਲਾ ਰੋਬਿਨ ਪੁੱਤਰ ਮਾਂਗੇ ਰਾਮ ਕਿਸੇ ਸੰਗੀਨ ਅਪਰਾਧ ਨੂੰ ਅੰਜਾਮ ਦੇਣ ਦੀ ਨੀਅਤ ਨਾਲ ਸ਼ਮਸ਼ਾਨਘਾਟ ਧਾਂਦਰਾ ਰੋਡ ਨੇੜੇ ਆਪਣੇ ਸਾਥੀ ਦੀ ਉਡੀਕ ਕਰ ਰਿਹਾ ਹੈ। ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੱਸੇ ਸਥਾਨ ’ਤੇ ਛਾਪੇਮਾਰੀ ਕੀਤੀ ਅਤੇ ਮੁਲਜਮ ਰੋਬਿਨ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ 30 ਬੋਰ ਦੇ ਤਿੰਨ ਪਿਸਤੌਲ ਅਤੇ 9 ਐੱਮਐੱਮ ਦਾ ਇੱਕ ਪਿਸਤੌਲ ਬਰਾਮਦ ਕੀਤੇ ਗਏ।
ਪੁਲਿਸ ਵੱਲੋਂ ਮੁਲਜ਼ਮ ਖ਼ਿਲਾਫ਼ ਆਰਮਜ਼ ਐਕਟ ਦੀ ਧਾਰਾ 61 ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਮਾਮਲੇ ਨਾਲ ਜੁੜੇ ਹੋਰ ਸਾਥੀਆਂ ਅਤੇ ਸੰਭਾਵਿਤ ਸਾਜਿਸ਼ ਬਾਰੇ ਖੁਲਾਸੇ ਕੀਤੇ ਜਾ ਸਕਣ। ਪੁਲਿਸ ਅਧਿਕਾਰੀਆਂ ਦੇ ਮੁਤਾਬਕ, ਸਮੇਂ ਸਿਰ ਕੀਤੀ ਗਈ ਇਸ ਕਾਰਵਾਈ ਨਾਲ ਇੱਕ ਵੱਡੀ ਅਪਰਾਧਿਕ ਘਟਨਾ ਨੂੰ ਟਾਲ ਦਿੱਤਾ ਗਿਆ ਹੈ। ਜਾਂਚ ਜਾਰੀ ਹੈ ਅਤੇ ਪੁਲਿਸ ਹੋਰ ਲਿੰਕ ਖੰਗਾਲ ਰਹੀ ਹੈ।