ਨੌਜਵਾਨ 4 ਪਿਸਤੌਲਾਂ ਸਮੇਤ ਕਾਬੂ
ਵੱਡੀ ਵਾਰਦਾਤ ਤੋਂ ਪਹਿਲਾਂ ਹੀ ਪੁਲਿਸ ਦੀ ਕਾਰਵਾਈ: ਨੌਜਵਾਨ 4 ਪਿਸਤੌਲਾਂ ਸਮੇਤ ਕਾਬੂ
Publish Date: Fri, 24 Apr 2026 06:26 PM (IST)
Updated Date: Fri, 24 Apr 2026 06:28 PM (IST)

ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ ਲੁਧਿਆਣਾ ਦੇ ਹਿਮਾਯੂਪੁਰਾ ਇਲਾਕੇ ਵਿਚ ਪੁਲਿਸ ਨੇ ਇਕ ਸੰਭਾਵਿਤ ਵੱਡੀ ਵਾਰਦਾਤ ਨੂੰ ਅੰਜਾਮ ਤੋਂ ਪਹਿਲਾਂ ਹੀ ਨਾਕਾਮ ਕਰਦਿਆਂ ਇਕ ਨੌਜਵਾਨ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਕੋਲੋਂ ਚਾਰ ਪਿਸਤੌਲ ਬਰਾਮਦ ਹੋਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ ਹੈ। ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਸਬ ਇੰਸਪੈਕਟਰ ਰੋਸ਼ਨ ਲਾਲ ਨੇ ਦੱਸਿਆ ਕਿ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ। ਇਸੇ ਦੌਰਾਨ ਮੁਖਬਰ ਖਾਸ ਕੋਲੋਂ ਸੁਚਨਾ ਮਿਲੀ ਕਿ ਪਿੰਡ ਹਿਮਾਯੂਪੁਰਾ ਦਾ ਰਹਿਣ ਵਾਲਾ ਰੋਬਿਨ ਪੁੱਤਰ ਮਾਂਗੇ ਰਾਮ ਕਿਸੇ ਸੰਗੀਨ ਅਪਰਾਧ ਨੂੰ ਅੰਜਾਮ ਦੇਣ ਦੀ ਨੀਅਤ ਨਾਲ ਸ਼ਮਸ਼ਾਨਘਾਟ ਧਾਂਦਰਾ ਰੋਡ ਨੇੜੇ ਆਪਣੇ ਸਾਥੀ ਦੀ ਉਡੀਕ ਕਰ ਰਿਹਾ ਹੈ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੱਸੇ ਸਥਾਨ ‘ਤੇ ਛਾਪੇਮਾਰੀ ਕੀਤੀ ਅਤੇ ਮੁਲਜ਼ਮ ਰੋਬਿਨ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ 30 ਬੋਰ ਦੇ ਤਿੰਨ ਪਿਸਤੌਲ ਅਤੇ 9 ਐੱਮਐੱਮ ਦਾ ਇਕ ਪਿਸਤੌਲ ਬਰਾਮਦ ਕੀਤੇ ਗਏ। ਪੁਲਿਸ ਵੱਲੋਂ ਮੁਲਜ਼ਮ ਖ਼ਿਲਾਫ਼ ਆਰਮਜ਼ ਐਕਟ ਦੀ ਧਾਰਾ 61 ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਮਾਮਲੇ ਨਾਲ ਜੁੜੇ ਹੋਰ ਸਾਥੀਆਂ ਅਤੇ ਸੰਭਾਵਿਤ ਸਾਜ਼ਿਸ਼ ਬਾਰੇ ਖੁਲਾਸੇ ਕੀਤੇ ਜਾ ਸਕਣ। ਪੁਲਿਸ ਅਧਿਕਾਰੀਆਂ ਦੇ ਮੁਤਾਬਕ, ਸਮੇਂ ਸਿਰ ਕੀਤੀ ਗਈ ਇਸ ਕਾਰਵਾਈ ਨਾਲ ਇੱਕ ਵੱਡੀ ਅਪਰਾਧਿਕ ਘਟਨਾ ਨੂੰ ਟਾਲ ਦਿੱਤਾ ਗਿਆ ਹੈ। ਜਾਂਚ ਜਾਰੀ ਹੈ ਅਤੇ ਪੁਲਿਸ ਹੋਰ ਲਿੰਕ ਖੰਗਾਲ ਰਹੀ ਹੈ।