- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਾਣਾ ਮੰਡੀ ’ਚ ਸ਼ੱਕੀ ਹਾਲਾਤਾਂ ਵਿੱਚ ਘੁੰਮ ਰਹੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਕਾਬੂ

-ਤਲਾਸ਼ੀ ਦੌਰਾਨ ਪੁਲਿਸ ਪਾਰਟੀ ਨੂੰ ਮਿਲਿਆ ਚਾਬੀਆਂ ਦਾ ਗੁੱਛਾ
ਗੌਰਵ ਸਲੂਜਾ, ਪੰਜਾਬੀ ਜਾਗਰਣ, ਲੁਧਿਆਣਾ
ਥਾਣਾ ਸਲੇਮ ਟਾਬਰੀ ਦੀ ਪੁਲਿਸ ਵੱਲੋਂ ਇਲਾਕੇ ’ਚ ਮਾੜੇ ਅਨਸਰਾਂ ਅਤੇ ਸ਼ੱਕੀ ਵਿਅਕਤੀਆਂ ਦੀਆਂ ਸਰਗਰਮੀਆਂ ’ਤੇ ਨਜ਼ਰ ਰੱਖਣ ਲਈ ਲਗਾਤਾਰ ਗਸ਼ਤ ਅਤੇ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਪੁਲਿਸ ਨੇ ਦਾਣਾ ਮੰਡੀ ਲੁਧਿਆਣਾ ਵਿੱਚ ਸ਼ੱਕੀ ਹਾਲਾਤ ਵਿੱਚ ਘੁੰਮ ਰਹੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਅਨੁਸਾਰ ਦੋਵੇਂ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਲੁਕਣ ਦੀ ਕੋਸ਼ਿਸ਼ ਕਰਨ ਲੱਗੇ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਇੱਕ ਚਾਬੀਆਂ ਦਾ ਗੁੱਛਾ ਬਰਾਮਦ ਹੋਇਆ। ਜਾਣਕਾਰੀ ਅਨੁਸਾਰ ਥਾਣਾ ਸਲੇਮ ਟਾਬਰੀ ਦੀ ਪੁਲਿਸ ਪਾਰਟੀ ਬੀਤੇ ਦਿਨੀਂ ਇਲਾਕੇ ’ਚ ਗਸ਼ਤ ਸਬੰਧੀ ਮੌਜੂਦ ਸੀ। ਇਸ ਦੌਰਾਨ ਜਦੋਂ ਪੁਲਿਸ ਪਾਰਟੀ ਦਾਣਾ ਮੰਡੀ ਲੁਧਿਆਣਾ ਵਿਖੇ ਪਹੁੰਚੀ ਤਾਂ ਉੱਥੇ ਦੋ ਮੋਨੇ ਵਿਅਕਤੀ ਸ਼ੱਕੀ ਹਾਲਾਤ ’ਚ ਦਿਖਾਈ ਦਿੱਤੇ। ਪੁਲਿਸ ਪਾਰਟੀ ਨੂੰ ਦੇਖਦਿਆਂ ਹੀ ਦੋਵੇਂ ਵਿਅਕਤੀ ਲੁਕਣ ਦੀ ਕੋਸ਼ਿਸ਼ ਕਰਨ ਲੱਗੇ। ਪੁਲਿਸ ਮੁਲਾਜ਼ਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਆਪਣੇ ਸਾਥੀਆਂ ਦੀ ਮਦਦ ਨਾਲ ਦੋਵਾਂ ਨੂੰ ਕਾਬੂ ਕਰ ਲਿਆ। ਮੁੱਢਲੀ ਪੁੱਛਗਿੱਛ ਦੌਰਾਨ ਦੋਵਾਂ ਨੇ ਪਹਿਲਾਂ ਪੁਲਿਸ ਨੂੰ ਆਪਣੇ ਨਾਮ ਗਲਤ ਦੱਸੇ, ਪਰ ਸਖ਼ਤੀ ਨਾਲ ਪੁੱਛਗਿੱਛ ਕਰਨ ਤੋਂ ਬਾਅਦ ਉਨ੍ਹਾਂ ਦੀ ਪਛਾਣ ਪ੍ਰਤੀਕ ਉਰਫ਼ ਭੋਲਾ ਪੁੱਤਰ ਪਰਸ਼ੋਤਮ ਲਾਲ ਵਾਸੀ 30 ਫੁੱਟੀ ਰੋਡ, ਸਲੇਮ ਟਾਬਰੀ ਅਤੇ ਬਲਵਿੰਦਰ ਸਿੰਘ ਉਰਫ਼ ਆਸੀ ਪੁੱਤਰ ਪ੍ਰੇਮ ਸਿੰਘ ਵਾਸੀ ਆਸ਼ਿਆਨਾ ਕਲੋਨੀ, ਪਿੰਡ ਜੱਸੀਆਂ ਵਜੋਂ ਹੋਈ।