ਪੱਤਰ ਪੇ੍ਰਰਕ, ਖੰਨਾ : ਥਾਣਾ ਸਿਟੀ ਖੰਨਾ ਦੀ ਪੁਲਿਸ ਵੱਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਮਾਮਲੇ 'ਚ ਸਤਨਾਮ ਸਿੰਘ ਉਰਫ ਰਾਜਾ ਤੇ ਜਗਜੀਤ ਸਿੰਘ ਉਰਫ ਸੋਨੂੰ ਦੋਵੇਂ ਵਾਸੀ ਅੰਮਿ੍ਤਸਰ ਨੂੰ ਕਾਬੂ ਕੀਤਾ ਗਿਆ। ਜਾਣਕਾਰੀ ਅਨੁਸਾਰ ਥਾਣੇਦਾਰ ਚਰਨਜੀਤ ਸਿੰਘ ਪੁਲਿਸ ਪਾਰਟੀ ਸਮੇਤ ਸ਼ਾਮ ਸਾਹਮਣੇ ਗਿੱਲ ਪੈਟਰੋਲ ਪੰਪ, ਸਰਵਿਸ ਰੋਡ ਖੰਨਾ ਮੌਜੂਦ ਸੀ ਤਾਂ ਦੋ ਨੌਜਵਾਨ ਆਉਂਦੇ ਵਿਖਾਈ ਦਿੱਤੇ। ਜਿੰਨ੍ਹਾਂ ਨੂੰ ਥਾਣੇਦਾਰ ਚਰਨਜੀਤ ਸਿੰਘ ਨੇ ਮੁਲਾਜ਼ਮਾਂ ਦੀ ਮਦਦ ਨਾਲ ਕਾਬੂ ਕੀਤਾ ਤੇ ਪੁੱਛਗਿੱਛ ਕੀਤੀ। ਮੁਲਜ਼ਮਾਂ ਦੀ ਕਾਰ ਦੀ ਤਲਾਸੀ ਲੈਣ 'ਤੇ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।