ਕਰਮਜੀਤ ਸਿੰਘ ਆਜ਼ਾਦ, ਸ਼੍ਰੀ ਮਾਛੀਵਾੜਾ ਸਾਹਿਬ

ਕੋਰੋਨਾ ਮਹਾਮਾਰੀ ਦੇ ਵਧਦੇ ਫੈਲਾਅ ਨੂੰ ਰੋਕਣ ਲਈ ਮਾਛੀਵਾੜਾ ਪੁਲਿਸ ਵਲੋਂ ਜਾਗਰੂਕਤਾ ਮੁਹਿੰਮ ਤਹਿਤ ਪੁਲਿਸ ਚੌਂਕੀ ਸ਼ੇਰਪੁਰ ਦੇ ਇੰਚਾਰਜ਼ ਬਲਦੇਵ ਰਾਜ ਚੌਧਰੀ ਵਲੋਂ ਪਿੰਡਾਂ 'ਚ ਵੀ ਲੋਕਾਂ ਨੂੰ ਮੁਫ਼ਤ ਮਾਸਕ ਵੰਡੇ ਗਏ।

ਸਹਾਇਕ ਥਾਣੇਦਾਰ ਬਲਦੇਵ ਰਾਜ ਚੌਧਰੀ ਨੇ ਕਿਹਾ ਕਿ ਕੋਰੋਨਾ ਤੋਂ ਬਚਾਅ ਲਈ ਸਾਨੂੰ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਜਿਸ ਲਈ ਮਾਸਕ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਸਖ਼ਤ ਆਦੇਸ਼ ਹਨ ਕਿ ਜਿਹੜਾ ਵੀ ਵਿਅਕਤੀ ਮਾਸਕ ਨਹੀਂ ਪਹਿਨਦਾ ਉਸਨੂੰ ਤੁਰੰਤ 1000 ਰੁਪਏ ਜ਼ੁਰਮਾਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਅੱਜ ਪਿੰਡ-ਪਿੰਡ ਜਾ ਕੇ ਜਿੱਥੇ ਲੋਕਾਂ ਨੂੰ ਮੁਫ਼ਤ ਮਾਸਕ ਵੰਡੇ ਉੱਥੇ ਲੋਕਾਂ ਨੂੰ ਕਿਹਾ ਕਿ ਉਹ ਸਮੇਂ-ਸਮੇਂ ਸਿਰ ਸਾਬਣ ਨਾਲ ਆਪਣੇ ਹੱਥ ਧੋਣ, ਸੈਨੀਟਾਇਜ਼ ਦੀ ਵਰਤੋਂ ਕਰਨ ਤੇ ਸਮਾਜਿਕ ਦੂਰੀ ਬਹਾਲ ਰੱਖਣ।