ਲੱਕੀ ਘੁਮੈਤ, ਸਾਹਨੇਵਾਲ/ਲੁਧਿਆਣਾ

ਕਸਬਾ ਸਾਹਨੇਵਾਲ ਵਿਖੇ ਪੁਲਿਸ ਜ਼ਿਲ੍ਹਾ ਖੰਨਾ ਦੇ ਬੀਜੇਪੀ ਪ੍ਰਧਾਨ ਪਵਨ ਕੁਮਾਰ ਟਿੰਕੂ, ਸਾਹਨੇਵਾਲ ਨਗਰ ਕੌਂਸਲ ਦੇ ਸਾਬਕਾ ਵਾਇਸ ਪ੍ਰਧਾਨ ਰਸ਼ਪਾਲ ਸਿੰਘ, ਭਾਜਪਾ ਯੁਵਾ ਮੋਰਚਾ ਸਾਹਨੇਵਾਲ ਦੇ ਪ੍ਰਧਾਨ ਹਰਪ੍ਰਰੀਤ ਸਿੰਘ ਸੈਂਭੀ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੌਂਸਲਰ ਮਾ. ਅਸ਼ੋਕ ਕੁਮਾਰ, ਮੰਡਲ ਸਾਹਨੇਵਾਲ ਬੀਜੇਪੀ ਪ੍ਰਧਾਨ ਸੰਜੀਵ ਵਰਮਾ ਆਦਿ ਵੱਲੋਂ ਮੇਨ ਚੌਂਕ ਸਾਹਨੇਵਾਲ ਵਿਖੇ ਥਾਣਾ ਸਾਹਨੇਵਾਲ ਦੇ ਮੁਖੀ ਇੰਸਪੈਕਟਰ ਇੰਦਰਜੀਤ ਸਿੰਘ ਬੋਪਾਰਾਏ ਸਮੇਤ ਪੁਲਿਸ ਟੀਮ ਤੋਂ ਇਲਾਵਾ ਪੱਤਰਕਾਰਾਂ ਨੂੰ ਸਿਰੋਪਾਓ ਤੇ ਲੋਈ ਭੇਟ ਕਰਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਪਵਨ ਕੁਮਾਰ ਟਿੰਕੂ ਨੇ ਦੱਸਿਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੁਕਮਾਂ ਤਹਿਤ ਸਨਮਾਨਤ ਕੀਤੇ ਗਏ ਹਨ, ਕਿਉਂਕਿ ਕੋਰੋਨਾ ਵਾਇਰਸ ਕਾਰਨ ਦੇਸ਼ ਅੰਦਰ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਪ੍ਰਸ਼ਾਸਨ ਤੇ ਸਿਹਤ ਵਿਭਾਗ ਤੋਂ ਇਲਾਵਾ ਸਮੂਹ ਪੱਤਰਕਾਰ ਇਸ ਮੁਸ਼ਕਲ ਘੜੀ 'ਚ ਜਾਨ ਦੀ ਪਰਵਾਹ ਕੀਤੇ ਬਿਨਾਂ ਦਿਨ-ਰਾਤ ਦੇਸ਼ ਦੇ ਲੋਕਾਂ ਨੂੰ ਇਸ ਮਹਾਮਾਰੀ ਤੋਂ ਬਚਾਉਣ ਲਈ ਮਿਹਨਤ ਕਰ ਰਹੇ ਹਨ ਤੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਜਾਗਰੂਕ ਵੀ ਕਰਦੇ ਆ ਰਹੇ ਹਨ। ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਜੀ ਦੇ ਹੁਕਮਾਂ ਤਹਿਤ ਇਨ੍ਹਾਂ ਨੂੰ ਸਨਮਾਨਤ ਕੀਤਾ ਗਿਆ।