- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੋਮਵਾਰ ਨੂੰ ਐਸਐਸਪੀ ਡਾਕਟਰ ਅੰਕੁਰ ਗੁਪਤਾ ਅਤੇ ਕਾਊਂਟਰ ਇੰਟੈਲੀਜੈਂਸ ਦੇ ਏਆਈਜੀ ਪ੍ਰਗਿਆ ਜੈਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ 28 ਅਕਤੂਬਰ ਦੀ ਤੜਕਸਾਰ ਕਰੀਬ ਸਵੇਰੇਤ ਵਜੇ ਦੋ ਅਣਪਛਾਤੇ ਵਿਅਕਤੀਆਂ ਨੇ ਪਿੰਡ ਰਾਜੋਆਣਾ ਦੇ ਗੁਰਦੁਆਰਾ ਸਾਹਿਬ ਦੇ ਅੰਦਰ ਆ ਕੇ ਫਾਇਰਿੰਗ ਕੀਤੀ।

ਸੰਜੀਵ ਗੁਪਤਾ, ਪੰਜਾਬੀ ਜਾਗਰਣ ਜਗਰਾਓ : ਜਗਰਾਓਂ ਪੁਲਿਸ ਨੇ ਛੇ ਦਿਨ ਪਹਿਲਾਂ ਰਾਜੋਆਣਾ ਦੇ ਗੁਰਦੁਆਰਾ ਸਾਹਿਬ ਤੇ ਫਾਇਰਿੰਗ ਕਰਨ ਵਾਲਿਆਂ 'ਚੋਂ ਇਕ ਸ਼ੂਟਰ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਜ਼ਿਲ੍ਹਾ ਲੁਧਿਆਣਾ ਦੇ ਦਿਹਾਤੀ ਦੀ ਪੁਲਿਸ ਤੋਂ ਇਲਾਵਾ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਇਸ ਮਾਮਲੇ ਦੀ ਜਾਂਚ ਕਰਦਿਆਂ ਮੁੱਖ ਸ਼ੂਟਰ ਤੋਂ ਇਲਾਵਾ ਤਿੰਨ ਹੋਰ ਵਿਅਕਤੀਆਂ ਦੀ ਸ਼ਮੂਲੀਅਤ ਦਾ ਖੁਲਾਸਾ ਕਰਦਿਆਂ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪਾਮਾਰੀ ਸ਼ੁਰੂ ਕੀਤੀ।
ਸੋਮਵਾਰ ਨੂੰ ਐਸਐਸਪੀ ਡਾਕਟਰ ਅੰਕੁਰ ਗੁਪਤਾ ਅਤੇ ਕਾਊਂਟਰ ਇੰਟੈਲੀਜੈਂਸ ਦੇ ਏਆਈਜੀ ਪ੍ਰਗਿਆ ਜੈਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ 28 ਅਕਤੂਬਰ ਦੀ ਤੜਕਸਾਰ ਕਰੀਬ ਸਵੇਰੇਤ ਵਜੇ ਦੋ ਅਣਪਛਾਤੇ ਵਿਅਕਤੀਆਂ ਨੇ ਪਿੰਡ ਰਾਜੋਆਣਾ ਦੇ ਗੁਰਦੁਆਰਾ ਸਾਹਿਬ ਦੇ ਅੰਦਰ ਆ ਕੇ ਫਾਇਰਿੰਗ ਕੀਤੀ। ਇਸ ਘਟਨਾ 'ਚ ਦੋਵਾਂ ਪੁਲਿਸ ਟੀਮਾਂ ਨੇ ਕਾਰਵਾਈ ਕਰਦਿਆਂ ਮੁੱਖ ਸ਼ੂਟਰ ਰਾਜ ਸਿੰਘ ਉਰਫ ਰਾਜੂ ਪੁੱਤਰ ਸੰਪੂਰਨ ਸਿੰਘ ਵਾਸੀ ਨੂਰਪੁਰ ਮਛੀਵਾੜਾ ਜੋ ਕਿ ਜ਼ਿਲ੍ਹਾ ਫਿਰੋਜ਼ਪੁਰ 'ਚ ਪੈਂਦਾ ਹੈ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸ਼ੂਟਰ ਖਿਲਾਫ ਪਹਿਲਾਂ ਵੀ ਸੰਗੀਨ ਧਰਾਵਾਂ ਤਹਿਤ ਸੱਤ ਮੁਕਦਮੇ ਦਰਜ ਹਨ ਅਤੇ ਉਹ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦਿਨ ਤੋਂ ਸੱਤ ਦਿਨ ਪਹਿਲਾਂ ਹੀ ਜੇਲ੍ਹ 'ਚੋਂ ਜ਼ਮਾਨਤ 'ਤੇ ਆਇਆ ਸੀ।