ਲੋਕ ਮਿਲਣੀ ਦੌਰਾਨ ਪੁਲਿਸ ਅਧਿਕਾਰੀਆਂ ਨੇ ਸੁਣੀਆਂ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ
ਲੋਕ ਮਿਲਣੀ ਦੌਰਾਨ ਪੁਲਿਸ ਅਧਿਕਾਰੀਆਂ ਨੇ ਸੁਣੀਆਂ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ
Publish Date: Tue, 03 Mar 2026 08:10 PM (IST)
Updated Date: Wed, 04 Mar 2026 04:14 AM (IST)

ਫੋਟੋ- 32, 34 ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਨਸ਼ਿਆਂ ਦੀ ਰੋਕਥਾਮ ਲਈ ਲੋਕ ਮਿਲਣੀਆਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ। ਇਸੇ ਲੜੀ ਤਹਿਤ ਅੱਜ ਪੁਲਿਸ ਕਮਿਸ਼ਨਰ ਲੁਧਿਆਣਾ ਦੀਆਂ ਹਦਾਇਤਾਂ ਤਹਿਤ ਲਾਢੋਵਾਲ ਵਿੱਚ ਲੋਕ ਮਿਲਣੀ ਕਰਵਾਈ ਗਈ। ਇਸ ਮੌਕੇ ਏਡੀਸੀਪੀ ਕਮਲਪ੍ਰੀਤ ਸਿੰਘ ਨੇ ਇਲਾਕੇ ਦੀਆਂ ਪੰਚਾਇਤਾਂ ਅਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਪੰਜਾਬ ਪੁਲਿਸ ਉਨ੍ਹਾਂ ਦੀ ਸੁਰੱਖਿਆ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਦੁਰਪੇਸ਼ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਤਤਪਰ ਹੈ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੁਲਿਸ ਪ੍ਰਸ਼ਾਸਨ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਅਤੇ ਮਾੜੇ ਅਨਸਰਾਂ ਦਾ ਸਫ਼ਾਇਆ ਕਰਨ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੇਗੀ, ਪਰ ਇਨ੍ਹਾਂ ਸਮੱਸਿਆਵਾਂ ਦਾ ਹੱਲ ਕਰਨ ਲਈ ਜਿੱਥੇ ਪੰਚਾਇਤਾਂ ਦੇ ਸਹਿਯੋਗ ਦੀ ਲੋੜ ਹੈ, ਉਥੇ ਹੀ ਆਮ ਲੋਕਾਂ ਨੂੰ ਵੀ ਜਾਗਰੂਕ ਹੋਣ ਦੇ ਨਾਲ ਨਾਲ ਮਾੜੇ ਅਨਸਰਾਂ ਨੂੰ ਕਾਬੂ ਕਰਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਏਸੀਪੀ ਜਤਿੰਦਰ ਸਿੰਘ ਚਾਹਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਕੋਈ ਮਾੜੇ ਅਨਸਰ ਬਾਰੇ ਕਿਸੇ ਨੂੰ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ, ਸੂਚਨਾ ਦੇਣ ਵਾਲੇ ਦੀ ਪਛਾਣ ਬਿਲਕੁਲ ਗੁਪਤ ਰੱਖੀ ਜਾਵੇਗੀ। ਇਸ ਮੌਕੇ ਐਸਐਚਓ ਅੰਮ੍ਰਿਤਪਾਲ ਸਿੰਘ ਨੇ ਕਿਹਾ ਪੁਲਿਸ ਸਟੇਸ਼ਨ ਲਾਢੋਵਾਲ ਅਧੀਨ ਆਉਂਦੇ ਸਾਰੇ ਪਿੰਡਾਂ ਵਿੱਚ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਟੀਮਾਂ ਵੱਲੋਂ ਦਿਨ ਰਾਤ ਚੌਕਸੀ ਵਰਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨਸ਼ਾ ਦੇ ਕਾਰੋਬਾਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਗਲਤ ਧੰਦਾ ਬੰਦ ਕਰਨ ਜਾਂ ਫਿਰ ਜੇਲ੍ਹ ਦੀ ਸਜ਼ਾ ਭੁਗਤਣ ਲਈ ਤਿਆਰ ਰਹਿਣ, ਕਿਉਂਕਿ ਉਨ੍ਹਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਸਰਪੰਚ ਬੀਰ ਚੰਦ ਲਾਢੋਵਾਲ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸਰਪੰਚ ਹਰਜਿੰਦਰ ਕੌਰ ਤਲਵੰਡੀ ਕਲਾਂ, ਸਰਪੰਚ ਚਮਕੌਰ ਸਿੰਘ ਬੌਂਕੜ ਡੋਗਰਾਂ, ਸਰਪੰਚ ਸਤਨਾਮ ਸਿੰਘ ਪੱਤੀ ਛੋਹਲੇ, ਸਰਪੰਚ ਰਣਜੀਤ ਸਿੰਘ ਕੁਤਬੇਵਾਲ ਗੁਜਰਾਂ, ਸਰਪੰਚ ਦਰਸ਼ਨ ਸਿੰਘ ਡੋਗਰਾਂ,ਬਿੱਟੂ ਛਾਬੜਾ, ਲੱਕੀ ਤਲਵੰਡੀ ਕਲਾਂ, ਸਿਮਰਦੀਪ ਸਿੰਘ ਅਮਰ ਦਾਸ, ਯਮਲਾ ਪੰਚ, ਸਾਬਕਾ ਸਰਪੰਚ ਮਨਜੀਤ ਸਿੰਘ, ਸਾਬਕਾ ਬਲਾਕ ਸੰਮਤੀ ਮੈਂਬਰ ਵਰਿੰਦਰ ਸਿੰਘ, ਸੁਰਜੀਤ ਸਿੰਘ, ਸਾਬਕਾ ਇੰਸਪੈਕਟਰ ਰਣਜੀਤ ਸਿੰਘ ਰੰਧਾਵਾ, ਜਗਪਾਲ ਸਿੰਘ, ਪ੍ਰਧਾਨ ਸੁਰਜੀਤ ਸਿੰਘ, ਜਸਪਾਲ ਸਿੰਘ, ਸੰਦੀਪ ਸਿੰਘ, ਵਿਜੇ ਕੁਮਾਰ ਆਦਿ ਮੋਹਤਬਰ ਮੌਜੂਦ ਸਨ।