ਸੁਸਾਇਟੀ ਨੇ ਵਿਦਿਆਰਥੀਆਂ ਨੂੰ ਵੰਡੀ ਸਟੇਸ਼ਨਰੀ
ਪੁਲਿਸ ਪੈਨਸ਼ਨਰਜ਼ ਸੁਸਾਇਟੀ ਨੇ ਵਿਦਿਆਰਥੀਆਂ ਨੂੰ ਵੰਡੀ ਸਟੇਸ਼ਨਰੀ
Publish Date: Sun, 15 Feb 2026 07:13 PM (IST)
Updated Date: Mon, 16 Feb 2026 04:12 AM (IST)
ਸੰਜੀਵ ਗੁਪਤਾ, ਪੰਜਾਬੀ ਜਾਗਰਣ, ਜਗਰਾਓਂ : ਨੇੜਲੇ ਪਿੰਡ ਲੀਲਾਂ ਮੇਘ ਸਿੰਘ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸਏਸ਼ਨ ਲੁਧਿਆਣਾ ਦਿਹਾਤੀ ਨੇ ਸਟੇਸ਼ਨਰੀ ਭੇਟ ਕੀਤੀ। ਮੁੱਖ ਅਧਿਆਪਕ ਰਾਜ ਨਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਵਿਚ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਇਹ ਸਟੇਸ਼ਨਰੀ ਵਿਦਿਆਰਥੀਆਂ ਵਿਚ ਜਾ ਕੇ ਵੰਡੀ। ਇਸ ਮੌਕੇ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਜਸਪਾਲ ਸਿੰਘ ਚੋਪੜਾ, ਜਨਰਲ ਸਕੱਤਰ ਜਗਜੀਤ ਸਿੰਘ, ਮੀਤ ਪ੍ਰਧਾਨ ਬਲਦੇਵ ਸਿੰਘ, ਜਸਵੰਤ ਸਿੰਘ, ਸੈਕਟਰੀ ਤਰਸੇਮ ਸਿੰਘ ਨੇ ਕਿਹਾ ਕਿ ਜੱਥੇਬੰਦੀ ਦੀ ਅਗਵਾਈ ਹੇਠ ਸਮੂਹ ਸੇਵਾਮੁਕਤ ਪੁਲਿਸ ਅਧਿਕਾਰੀ ਤੇ ਮੁਲਾਜ਼ਮ ਸਮਾਜ ਸੇਵਾ ਨੂੰ ਸਮਰਪਿਤ ਹਨ। ਜ਼ਰੂਰਤਮੰਦ ਵਿਦਿਆਰਥੀਆਂ ਦੀ ਮਦਦ ਲਈ ਜਥੇਬੰਦੀ ਹਮੇਸ਼ਾ ਹੀ ਤਿਆਰ ਰਹਿੰਦੀ ਹੈ।