ਪੁਲਿਸ ਦੀ ਮੁਸਤੈਦੀ ਨੇ ਫੇਰਿਆ ਤਸਕਰਾਂ ਦੇ ਮਨਸੂਬਿਆਂ 'ਤੇ ਪਾਣੀ; ਵੱਡੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ
ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨਾਂ ਦੇ ਕਬਜ਼ੇ ਚੋਂ 5 ਕਿਲੋ 60 ਗ੍ਰਾਮ ਅਫੀਮ , ਅਤੇ 30 ਕਿਲੋ ਭੁੱਕੀ ਬਰਾਮਦ ਕੀਤੀ। ਥਾਣਾ ਮੋਤੀ ਨਗਰ ਦੀ ਪੁਲਿਸ ਦੇ ਮੁਤਾਬਿਕ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਮਰਾਲਾ ਦੇ ਪਿੰਡ ਬਲਾੜਾ ਬਾਣਾ ਦੇ ਵਾਸੀ ਜਗਮੇਲ ਸਿੰਘ ਉਰਫ ਹੈਪੀ, ਪਿੰਡ ਟਿੱਬਾ ਦੇ ਵਾਸੀ ਹੈਪੀ ਅਤੇ ਤਰਨਪ੍ਰੀਤ ਸਿੰਘ ਵਜੋਂ ਹੋਈ ਹੈ।
Publish Date: Wed, 25 Feb 2026 11:52 AM (IST)
Updated Date: Wed, 25 Feb 2026 11:57 AM (IST)

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ - ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨਾਂ ਦੇ ਕਬਜ਼ੇ ਚੋਂ 5 ਕਿਲੋ 60 ਗ੍ਰਾਮ ਅਫੀਮ , ਅਤੇ 30 ਕਿਲੋ ਭੁੱਕੀ ਬਰਾਮਦ ਕੀਤੀ। ਥਾਣਾ ਮੋਤੀ ਨਗਰ ਦੀ ਪੁਲਿਸ ਦੇ ਮੁਤਾਬਿਕ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਮਰਾਲਾ ਦੇ ਪਿੰਡ ਬਲਾੜਾ ਬਾਣਾ ਦੇ ਵਾਸੀ ਜਗਮੇਲ ਸਿੰਘ ਉਰਫ ਹੈਪੀ, ਪਿੰਡ ਟਿੱਬਾ ਦੇ ਵਾਸੀ ਹੈਪੀ ਅਤੇ ਤਰਨਪ੍ਰੀਤ ਸਿੰਘ ਵਜੋਂ ਹੋਈ ਹੈ।
ਪੁਲਿਸ ਨੇ ਮੁਲਜ਼ਮਾਂ ਦੇ ਖਿਲਾਫ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਮੁਕਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਜਾਣਕਾਰੀ ਮੁਤਾਬਕ ਥਾਣਾ ਮੋਤੀ ਦੀ ਪੁਲਿਸ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਇਸੇ ਦੌਰਾਨ ਪੁਲਿਸ ਨੂੰ ਜਾਣਕਾਰੀ ਮਿਲੀ ਕਿ ਤਿੰਨੋ ਮੁਲਜਮ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦੇ ਹਨ ਅਤੇ ਇਸ ਵੇਲੇ ਮੋਹਨਦਈ ਹਸਪਤਾਲ ਦੇ ਲਾਗੇ ਸ਼ਿਵ ਚੌਂਕ ਵਿੱਚ ਆਪਣੇ ਕੈਂਟਰ ਵਿੱਚ ਬੈਠੇ ਹਨ।
ਜਾਣਕਾਰੀ ਤੋਂ ਬਾਅਦ ਪੁਲਿਸ ਨੇ ਦਬਿਸ਼ ਦੇ ਕੇ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲਿਆ ਅਤੇ ਗੱਡੀ ਚੋਂ 5 ਕਿਲੋ 60 ਗ੍ਰਾਮ ਅਫੀਮ ਅਤੇ 30 ਕਿਲੋ ਚੂਰਾ ਪੋਸਤ ਬਰਾਮਦ ਕੀਤੀ। ਇਸ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮਾਂ ਦੇ ਖਿਲਾਫ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਮੁਕਦਮਾ ਦਰਜ ਕਰਕੇ ਮੁਲਜ਼ਮਾਂ ਕੋਲੋਂ ਵਧੇਰੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਬੁੱਧਵਾਰ ਦੁਪਹਿਰ ਨੂੰ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।